ਪੰਜਾਬ ਦੀ ਸਿਆਸਤ ‘ਚ ਵੱਡੇ ਧਮਾਕੇ ਦੀ ਤਿਆਰੀ! ਅਕਾਲੀ ਦਲ ਦਾ ਸੀਨੀਅਰ ਲੀਡਰ ਹੋ ਸਕਦੈ ਭਾਜਪਾ ‘ਚ ਸ਼ਾਮਲ

On: ਅਪ੍ਰੈਲ 26, 2026 8:36 ਬਾਃ ਦੁਃ

 

ਪੰਜਾਬ ਦੀ ਸਿਆਸਤ ‘ਚ ਵੱਡੇ ਧਮਾਕੇ ਦੀ ਤਿਆਰੀ! ਅਕਾਲੀ ਦਲ ਦਾ ਸੀਨੀਅਰ ਲੀਡਰ ਹੋ ਸਕਦੈ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ 26 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਉਲਟਫੇਰ ਹੋਣ ਦੀ ਸੰਭਾਵਨਾ ਹੈ।

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਤੇ ਮਾਝੇ ਤੋਂ ਸੀਨੀਅਰ ਅਕਾਲੀ ਨੇਤਾ ਜਲਦ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਸਕਦੇ ਹਨ।

ਚਰਚਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ੁਦ ਉਕਤ ਸੀਨੀਅਰ ਅਕਾਲੀ ਨੇਤਾ ਆਦੇਸ਼ ਪ੍ਰਤਾਪ ਸਿੰਘ ਕੈਰੋਂ (ਸੁਖਬੀਰ ਬਾਦਲ ਦੇ ਜੀਜਾ) ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣਗੇ। ਹਾਲਾਂਕਿ ਕੈਰੋਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ, ਜਦਕਿ ਭਾਜਪਾ ਦੇ ਇੱਕ ਸੀਨੀਅਰ ਨੇਤਾ ਨੇ ਇਸ ਖ਼ਬਰ ਤੇ ਮੋਹਰ ਲਗਾ ਦਿੱਤੀ ਹੈ।

ਉਕਤ ਅਕਾਲੀ ਨੇਤਾ ਨੂੰ ਸਾਲ 2024 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ।

ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਉਹ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਵਿੱਚ ਸ਼ਾਮਲ ਹੋ ਗਏ ਸਨ।

ਮੰਨਿਆ ਜਾ ਰਿਹਾ ਹੈ ਕਿ ਜੇਕਰ ਉਕਤ ਅਕਾਲੀ ਨੇਤਾ ਭਾਜਪਾ ਵਿੱਚ ਸ਼ਾਮਲ ਹੁੰਦੇ ਹਨ, ਤਾਂ ਇਹ ਅਕਾਲੀ ਦਲ ਲਈ ਇੱਕ ਹੋਰ ਵੱਡਾ ਝਟਕਾ ਹੋਵੇਗਾ।

ਇਸ ਤੋਂ ਪਹਿਲਾਂ ਵੀ ਕਈ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਰਾਜਸੀ ਮਾਹਿਰਾਂ ਦਾ ਮੰਨਣਾ ਹੈ ਕਿ ਮਾਝਾ ਖੇਤਰ ਵਿੱਚ ਉਕਤ ਅਕਾਲੀ ਨੇਤਾ ਦੇ ਪਰਿਵਾਰ ਦਾ ਵੱਡਾ ਪ੍ਰਭਾਵ ਹੈ, ਜਿਸ ਦਾ ਫ਼ਾਇਦਾ ਭਾਜਪਾ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਮਿਲ ਸਕਦਾ ਹੈ।

 

Join WhatsApp

Join Now

More

ਵੱਡੀ ਖ਼ਬਰ: ਪੰਜਾਬ ‘ਚ ਨਵ-ਵਿਆਹੇ ਜੋੜੇ ਨੇ ਕੀਤੀ ਖ਼ੁਦਕੁਸ਼ੀ, 4 ਮਹੀਨੇ ਪਹਿਲਾਂ ਹੋਈ ਸੀ ਲਵ-ਮੈਰਿਜ

ਫਾਸ਼ੀਵਾਦੀ ਵਿਰੋਧੀ ਫਰੰਟ ਦੇ ਸੱਦੇ ‘ਤੇ DC ਦਫਤਰ ਸਾਹਮਣੇ ਦਿੱਤਾ ਗਿਆ ਰੋਸ ਧਰਨਾ

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ 4 ਜੁਲਾਈ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ‘ਤੇ ਕੀਤੀ ਜਾਵੇਗੀ ਰੈਲੀ

ਬਦਲੀਆਂ ਲਈ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀਆਂ ਪੋਸਟਾਂ ਸੈਕਸ਼ਨ ਨਾ ਹੋਣ ‘ਤੇ ਵੀ ਵਧੇਰੇ ਪੋਸਟਾਂ ਕੀਤੀਆਂ ਸ਼ੋਅ- ਗੌਰਮਿੰਟ ਟੀਚਰਜ਼ ਯੂਨੀਅਨ

ਵੱਡੀ ਖ਼ਬਰ: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਅਹਿਮ ਮੀਟਿੰਗ- ਮੰਤਰੀ ਨੇ ਤਨਖਾਹਾਂ ਨਾ ਘੱਟ ਕਰਨ ਦੀ ਵਚਨਬੱਧਤਾ ਮੁੜ ਦੁਹਰਾਈ

BIG NEWS: ਪੰਜਾਬ ਸਰਕਾਰ ‘ਲੈਂਡ ਪੂਲਿੰਗ ਪਾਲਿਸੀ’ ਲਿਆਉਣ ਦੀ ਤਿਆਰੀ ‘ਚ! ਕੀਤੀਆਂ ਵੱਡੀਆਂ ਤਬਦੀਲੀਆਂ

Leave a Comment