ਜੀਦਾ ਵਿਖੇ ਸਨਮਾਨ ਯੋਗ ਕੰਮ ਦੀਆਂ ਹਾਲਤਾਂ ਤੇ ਉਜਰਤਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਜ਼ਦੂਰਾਂ ਦੀ ਗਿਰਫਤਾਰੀ ਲੋਕਤੰਤਰ ਦਾ ਘਾਣ- ਡੈਮੋਕਰੇਟਿਕ ਟੀਚਰ ਫਰੰਟ
ਬਠਿੰਡਾ 27 ਅਪ੍ਰੈਲ 2026- ਪਿੰਡ ਜੀਦਾ ਵਿਖੇ ਸਪੋਰਟਸ ਕਿੰਗ ਫੈਕਟਰੀ ਦੇ ਮਜ਼ਦੂਰਾਂ ਵੱਲੋਂ ਆਪਣੀ ਉਜਰਤਾਂ ਦੇ ਵਾਧੇ ਅਤੇ ਕੰਮ ਦੀਆਂ ਚੰਗੀਆਂ ਹਾਲਤਾਂ ਲਈ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਹਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਫੈਕਟਰੀ ਦੀ ਮੈਨੇਜਮੈਂਟ ਅਤੇ ਜ਼ਿਲਾ ਪ੍ਰਸ਼ਾਸਨ ਧੱਕੇਸ਼ਾਹੀ ਵੱਲੋਂ ਕਰਦੇ ਹੋਏ ਉਹਨਾਂ ਨੂੰ ਗ੍ਰਿਫਤਾਰ ਕਰਨ ਅਤੇ ਧਮਕਾਉਣ ਦੀ ਡੈਮੋਕ੍ਰੇਟਿਕ ਟੀਚਰ ਫਰੰਟ ਇਕਾਈ ਬਠਿੰਡਾ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ।
ਇਸ ਸਮੇਂ ਜਾਣਕਾਰੀ ਦਿੰਦਿਆਂ ਜਿਲਾ ਪ੍ਰਧਾਨ ਬਲਜਿੰਦਰ ਸਿੰਘ ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੋਆਣਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਪੋਰਟਸ ਕਿੰਗ ਫੈਕਟਰੀ ਜੀਦਾ ਵਿੱਚ ਜਿੱਥੇ ਮਜ਼ਦੂਰਾਂ ਦੀ ਕਿਰਤ ਦੀ ਲੁੱਟ ਕੀਤੀ ਜਾਂਦੀ ਹੈ, ਉੱਥੇ ਅੱਤ ਦੀ ਗਰਮੀ ਦੇ ਵਿੱਚ ਉਹਨਾਂ ਨੂੰ ਬੇਹੱਦ ਮਾੜੀਆਂ ਹਾਲਤਾਂ ਵਿੱਚ ਕੰਮ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਉਹਨਾਂ ਤੋਂ 12-12 ਘੰਟੇ ਕੰਮ ਲੈ ਕੇ ਬੇਹਦ ਨਿਗੂਣਾ ਮਿਹਨਤਾਂਨਾ ਦਿੱਤਾ ਜਾਂਦਾ ਹੈ।
ਇਸ ਤੋਂ ਬਿਨਾਂ ਬਿਨਾਂ ਕੋਈ ਜਾਣਕਾਰੀ ਦਿੰਦਿਆਂ ਓਵਰ ਟਾਈਮ ਲਈ ਜਬਰੀ ਮਜ਼ਦੂਰਾਂ ਨੂੰ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਪਿਛਲੇ ਲੰਬੇ ਸਮੇਂ ਤੋਂ ਆਪਣੇ ਨਾਲ ਹੋ ਰਹੇ ਇਹਨਾਂ ਵਿਤਕਰਿਆਂ ਦੇ ਖਿਲਾਫ ਮਜ਼ਦੂਰਾਂ ਵੱਲੋਂ ਜਦੋਂ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਤਾਂ ਫੈਕਟਰੀ ਮੈਨੇਜਮੈਂਟ ਵੱਲੋਂ ਉਹਨਾਂ ਦੀ ਕੋਈ ਵੀ ਗੱਲ ਨਹੀਂ ਸੁਣਨ ਦੀ ਬਿਜਾਏ ਸੰਘਰਸ਼ ਕਰ ਰਹੇ ਮਜ਼ਦੂਰ ਆਗੂਆਂ ਅਤੇ ਕਾਰਕੁਨਾਂ ਨੂੰ ਧੋਖਾਧੜੀ ਦੇ ਨਾਲ ਤੋੜਨ ਦੀ ਕੋਸ਼ਿਸ਼ ਕਰਦਿਆਂ ਪੁਲਿਸ ਅਤੇ ਨੌਕਰੀ ਤੋਂ ਬਾਹਰ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਪਿੰਡਾਂ ਦੇ ਸਰਪੰਚਾਂ ਅਤੇ ਧਨਾੜ ਵਿਅਕਤੀਆਂ ਨੂੰ ਪਿੰਡਾਂ ਵਿੱਚ ਮੀਟਿੰਗਾਂ ਕਰਨ ਤੋਂ ਰੋਕਿਆ ਜਾ ਰਿਹਾ ਹੈ ਅੱਜ ਜਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਸਵੇਰ ਵਕਤ ਜਦੋਂ ਆਪਣੇ ਕੰਮ ਤੋਂ ਬਾਹਰ ਆ ਰਹੇ ਮਜ਼ਦੂਰ ਆਪਣੀਆਂ ਮੰਗਾਂ ਲਈ ਧਰਨੇ ਦੀ ਤਿਆਰੀ ਕਰ ਰਹੇ ਸਨ ਤਾਂ ਉਹਨਾਂ ਨੂੰ ਜਬਰੀ ਗਿਰਫਤਾਰ ਕਰਕੇ ਵੱਖ ਵੱਖ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ।
ਇਸ ਤੋਂ ਬਿਨਾਂ ਵੱਖ ਵੱਖ ਜਥੇਬੰਦੀਆਂ ਦੇ ਆਗੂ ਜਿੰਨਾ ਵਿੱਚ ਸੁਖਬੀਰ ਸਿੰਘ ਖੇਮਆਣਾ ਆਗੂ ਲੋਕ ਮੋਰਚਾ ਪੰਜਾਬ, ਮੰਗਾ ਸਿੰਘ ਆਜ਼ਾਦ ਨੌਜਵਾਨ ਭਾਰਤ ਸਭਾ ਦੇ ਆਗੂ ਸਮੇਤ ਹੋਰਨਾਂ ਆਗੂਆਂ ਨੂੰ ਵੀ ਇਹਨਾਂ ਸੰਘਰਸ਼ ਕਰ ਰਹੇ ਮਜ਼ਦੂਰਾਂ ਦੇ ਨਾਲ ਗ੍ਰਿਫਤਾਰ ਕਰਕੇ ਜਬਰੀ ਥਾਣਿਆਂ ਵਿੱਚ ਬੰਦ ਕੀਤਾ ਹੋਇਆ ਹੈ।
ਡੈਮੋਕਰੇਟਿਕ ਟੀਚਰ ਫਰੰਟ ਪ੍ਰਸ਼ਾਸਨ ਅਤੇ ਫੈਕਟਰੀ ਮੈਨੇਜਮੈਂਟ ਦੀ ਇਸ ਰਵਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੀ ਹੈ ਅਤੇ ਮੰਗ ਕੀਤੀ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰਾ ਕਰਦਿਆਂ ਹੋਇਆ ਗਿਰਫ਼ਤਾਰ ਕੀਤੇ ਆਗੂਆਂ ਅਤੇ ਮਜ਼ਦੂਰਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਇਸ ਸਮੇਂ ਹੋਰਾਂ ਤੋਂ ਇਲਾਵਾ ਮੀਤ ਪ੍ਰਧਾਨ ਵਿਕਾਸ ਗਰਗ ਵਿੱਤ ਸਕੱਤਰ ਅਨਿਲ ਭੱਟ ਸਹਾਇਕ ਸਕੱਤਰ ਕੁਲਵਿੰਦਰ ਸਿੰਘ ਵਿਰਕ ਅਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖਮੋਆਣਾ ਨੇ ਪ੍ਰਸ਼ਾਸਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਮਜ਼ਦੂਰਾਂ ਦੇ ਸੰਘਰਸ਼ ਵਿੱਚ ਇੱਕ ਮੁੱਠਤਾ ਪ੍ਰਗਟਾਉਂਦੇ ਹੋਏ ਸਮੂਹ ਸਾਫ ਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਮਜ਼ਦੂਰਾਂ ਦੇ ਸੰਘਰਸ਼ ਦੀ ਵੱਧ ਚੜ ਕੇ ਹਮਾਇਤ ਕੀਤੀ ਜਾਵੇ।






