Join WhatsApp

Join Now

ਵੱਡੀ ਖ਼ਬਰ: ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ

On: ਅਪ੍ਰੈਲ 29, 2026 2:21 ਬਾਃ ਦੁਃ

 

 

ਵੱਡੀ ਖ਼ਬਰ: ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ

ਡਿਪੋਰਟੀਆਂ ‘ਚ 11 ਪੰਜਾਬੀ ਵੀ ਸ਼ਾਮਲ- ਅੱਜ ਰਾਤ ਪਰਤਣਗੇ ਵਤਨ

CM ਮਾਨ ਨੇ ਕਿਹਾ- “ਸਾਡੇ ਆਪਣੇ ਬੱਚੇ ਹਨ, ਦਿੱਲੀ ਏਅਰਪੋਰਟ ‘ਤੇ ਕਰਾਂਗੇ ਰਿਸੀਵ”

Punjab Network

ਚੰਡੀਗੜ੍ਹ, 29 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ (ਵਾਪਸ ਭੇਜਿਆ) ਕੀਤਾ ਜਾ ਰਿਹਾ ਹੈ, ਜੋ ਅੱਜ ਰਾਤ ਤੱਕ ਭਾਰਤ ਪਹੁੰਚ ਜਾਣਗੇ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੌਜਵਾਨ ਕਾਗਜ਼ੀ ਦਸਤਾਵੇਜ਼ ਸਹੀ ਨਾ ਹੋਣ ਜਾਂ ਕਿਸੇ ਹੋਰ ਤਕਨੀਕੀ ਕਾਰਨ ਕਰਕੇ ਡਿਪੋਰਟ ਕੀਤੇ ਗਏ ਹਨ।

ਇਨ੍ਹਾਂ 15 ਭਾਰਤੀਆਂ ਵਿੱਚੋਂ 11 ਪੰਜਾਬੀ ਹਨ (ਜਿਨ੍ਹਾਂ ਵਿੱਚ 10 ਮੁੰਡੇ ਅਤੇ 1 ਲੜਕੀ ਸ਼ਾਮਲ ਹੈ), ਬਾਕੀ ਕੁਝ ਹਰਿਆਣਾ ਅਤੇ ਉੱਤਰਾਖੰਡ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਬੱਚੇ ਕਿਸੇ ਏਜੰਟ ਦੇ ਹੱਥ ਚੜ੍ਹ ਕੇ ਗਏ ਸਨ ਜਾਂ ਕਿਸੇ ਮਜਬੂਰੀ ਕਾਰਨ, ਪਰ ਹਨ ਤਾਂ ਸਾਡੇ ਆਪਣੇ ਹੀ।

ਉਨ੍ਹਾਂ ਕਿਹਾ, ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਦਿੱਲੀ ਏਅਰਪੋਰਟ ‘ਤੇ ਰਿਸੀਵ ਕਰੇਗੀ ਅਤੇ ਉਨ੍ਹਾਂ ਦੇ ਕਾਗਜ਼ੀ ਪੱਤਰਾਂ ਦੀ ਕਾਰਵਾਈ ਵਿੱਚ ਪੂਰੀ ਮਦਦ ਕੀਤੀ ਜਾਵੇਗੀ।

ਸੀਐਮ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਵਿਦੇਸ਼ਾਂ ਵਿੱਚ ਧੱਕੇ ਖਾਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਰਹਿਣ।

ਜੇਕਰ ਇੱਥੇ ਹੀ ਰੋਜ਼ਗਾਰ ਮਿਲ ਜਾਵੇ ਤਾਂ ਅਜਿਹੀਆਂ ਨੌਬਤਾਂ ਨਹੀਂ ਆਉਣਗੀਆਂ। ਉਨ੍ਹਾਂ ਕਿਹਾ, “ਸਾਡੇ ਪੁੱਤ ਨੇ, ਭਾਵੇਂ ਰੁੱਸ ਕੇ ਗਏ ਸੀ, ਪਰ ਹੁਣ ਵਾਪਸ ਆ ਰਹੇ ਹਨ ਤਾਂ ਆਪਣੇ ਘਰ ਹੀ ਆ ਰਹੇ ਹਨ।”

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਨੌਜਵਾਨਾਂ ਨੂੰ ਅਜਿਹੇ ਹਾਲਾਤਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰ ਸੂਬੇ ਵਿੱਚ ਹੀ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।

 

More

ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਲਾਕੇ ‘ਚ ਫੈਲੀ ਦਹਿਸ਼ਤ

ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕਾਡਰ ‘ਚ ਪ੍ਰਮੋਸ਼ਨ ਕੋਟੇ ਦੇ ਵਾਧੇ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦੀ ਮੰਗ

ਵੱਡੀ ਖ਼ਬਰ: ਅਧਿਆਪਕ ਪੈਟਰੋਲ ਦੀਆਂ ਬੋਤਲਾਂ ਅਤੇ ਜ਼ਹਿਰ ਲੈ ਕੇ ਟੈਂਕੀ ‘ਤੇ ਡਟੇ! ਮਾਨ ਸਰਕਾਰ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ

ED ਅਤੇ CBI ਦੀਆਂ ਰੇਡਾਂ ‘ਚ 95% ਨਿਸ਼ਾਨੇ ‘ਤੇ ਵਿਰੋਧੀ ਲੀਡਰ! ਭਾਜਪਾ ‘ਚ ਸ਼ਾਮਲ ਹੁੰਦੇ ਹੀ ਕੇਸ ਠੰਡੇ ਬਸਤੇ ‘ਚ? ਜਾਣੋ ਕੀ ਕਹਿੰਦੇ ਹਨ ਅੰਕੜੇ

“ਅਸੀਂ ਡਰਨ ਵਾਲੇ ਨਹੀਂ”! ਭਤੀਜੇ ਦੇ ਘਰ ED ਦੀ ਛਾਪੇਮਾਰੀ ਮਗਰੋਂ ਬੋਲੇ ਮੰਤਰੀ ਹਰਦੀਪ ਮੁੰਡੀਆਂ, ਕੇਂਦਰ ‘ਤੇ ਲਾਏ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼, ਬਿੱਟੂ ਨੂੰ ਵੀ ਦਿੱਤਾ ਠੋਕਵਾਂ ਜਵਾਬ

Breaking: ਗਮਾਡਾ ਦਫ਼ਤਰ ਦੇ ਬਾਹਰ ਹੰਗਾਮਾ ਜਾਰੀ! ED ਦੀਆਂ ਗੱਡੀਆਂ ਦੇ ਟਾਈਰਾਂ ਦੀ AAP ਵਰਕਰਾਂ ਨੇ ਕੱਢੀ ਹਵਾ- ਸ਼ੀਸ਼ੇ ਵੀ ਤੋੜੇ

Leave a Comment