ਮਈ ਦਿਵਸ ਮੌਕੇ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਵੱਲੋਂ ਜਲਾਲਾਬਾਦ ‘ਚ ਵਿਸ਼ਾਲ ਸਮਾਗਮ

On: ਮਈ 1, 2026 3:53 ਬਾਃ ਦੁਃ

 

ਮਈ ਦਿਵਸ ਮੌਕੇ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਵੱਲੋਂ ਜਲਾਲਾਬਾਦ ‘ਚ ਵਿਸ਼ਾਲ ਸਮਾਗਮ

ਜਲਾਲਾਬਾਦ, 1 ਮਈ 2026- ਅੱਜ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ‘ਤੇ ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਪਾਰਕ ਵਿੱਚ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਵੱਲੋਂ ਇੱਕ ਵੱਡਾ ਇਕੱਠ ਕਰਕੇ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਇਕੱਠ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁਨਾਂ ਨੇ ਸ਼ਿਰਕਤ ਕੀਤੀ ਅਤੇ ਮਜ਼ਦੂਰ ਵਰਗ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ।

ਸਮਾਗਮ ਦੌਰਾਨ ਮੁਲਾਜ਼ਮ ਆਗੂ ਸੁਰਿੰਦਰ ਕੰਬੋਜ,ਮੇਜਰ ਸਿੰਘ,ਰਾਜ ਕੁਮਾਰ, ਜਸਵਿੰਦਰ ਸਿੰਘ, ਹਰਭਜਨ ਠਠੇਰਾਂ,ਪੈਨਸ਼ਨਰਜ਼ ਆਗੂਆਂ ਸਾਥੀ ਗੁਰਚਰਨ ਸਿੰਘ ਅਰੋੜਾ, ਨੱਥਾ ਸਿੰਘ,ਨਿਰਮਲ ਸਿੰਘ ਬਰਾੜ,ਕਿਸਾਨ ਆਗੂ ਸੁਖਚੈਨ ਸਿੰਘ,ਰਾਜ ਕੌਰ, ਰੇਸ਼ਮ ਸਿੰਘ,ਏਟਕ ਤੋਂ ਪਰਮਜੀਤ ਸਿੰਘ ਢਾਬਾਂ,ਸਰੋਜ ਛੱਪੜੀ ਵਾਲਾ ਆਗੂਆਂ ਨੇ ਮਜ਼ਦੂਰਾਂ ਦੇ ਇਤਿਹਾਸਕ ਸੰਘਰਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅੱਜ ਵੀ ਮਜ਼ਦੂਰ ਵਰਗ ਨੂੰ ਆਪਣੇ ਅਧਿਕਾਰਾਂ ਲਈ ਲੜਾਈ ਜਾਰੀ ਰੱਖਣੀ ਪੈ ਰਹੀ ਹੈ। ਉਨ੍ਹਾਂ ਨੇ ਘੱਟੋ-ਘੱਟ ਮਜ਼ਦੂਰੀ ਵਿੱਚ ਵਾਧਾ, ਠੇਕਾ ਪ੍ਰਥਾ ਦਾ ਖ਼ਾਤਮਾ, ਨੌਕਰੀ ਦੀ ਸੁਰੱਖਿਆ ਅਤੇ ਕਿਸਾਨਾਂ ਨੂੰ ਫਸਲਾਂ ਦੀਆਂ ਲਾਭਕਾਰੀ ਕੀਮਤਾਂ ਦੀ ਮੰਗ ਕੀਤੀ।

ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮਨਜ਼ੂਰ ਕੀਤਾ ਜਾਵੇ ਅਤੇ ਲੋਕ-ਹਿਤੈਸ਼ੀ ਨੀਤੀਆਂ ਲਾਗੂ ਕੀਤੀਆਂ ਜਾਣ।

ਇਸ ਮੌਕੇ ਤੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਇਕੱਠ ਨੇ ਮਜ਼ਦੂਰ ਏਕਤਾ ਦਾ ਸੰਦੇਸ਼ ਦਿੱਤਾ।ਇਸ ਮੌਕੇ ਨੀਲਮ ਰਾਣੀ,ਸਾਥੀ ਅਰਜਨ ਸਿੰਘ, ਰੇਸ਼ਮ ਸਿੰਘ ,ਕਪਿਲ ਕਪੂਰ, ਹਰੀਸ਼ ਥਿੰਦ ਰਾਜ ਕੁਮਾਰ,ਰਾਮ ਕੁਮਾਰ, ਗੁਰਿੰਦਰ ਸਿੰਘ, ਗੁਰਦੀਪ ਸਿੰਘ ਛਾਬੜਾ, ਬਲਦੇਵ ਕ੍ਰਿਸ਼ਨ, ਦੀਦਾਰ ਸਿੰਘ, ਆਦਿ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਮੁਲਾਜ਼ਮ ਅਤੇ ਮਜ਼ਦੂਰ ਸਾਥੀਆਂ ਨੇ ਮਜ਼ਦੂਰ ਕਿਰਤੀ ਵਰਗ ਦੇ ਹੱਕਾਂ ਨੂੰ ਦਰੜਦੀਆਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਜੰਮ ਕੇ ਨਿਖੇਧੀ ਕੀਤੀ।

ਅੰਤ ਵਿੱਚ ਸਾਰੇ ਹਾਜ਼ਰ ਆਗੂਆਂ ਨੇ ਇਕੱਠੇ ਹੋ ਕੇ ਮਜ਼ਦੂਰ ਵਰਗ ਦੀ ਭਲਾਈ ਅਤੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲਿਆ ਸਾਥੀ ਗੁਰਚਰਨ ਅਰੋੜਾ ਨੇ ਐਲਾਨ ਕੀਤਾ ਕਿ ਸਰਮਾਏਦਾਰੀ ਦੇ ਖਿਲਾਫ ਆਖਰੀ ਸਾਹਾਂ ਤੱਕ ਲੜਾਈ ਜਾਰੀ ਰੱਖਾਂਗੇ ਅਤੇ ਅਗਲੇ ਵਰ੍ਹੇ ਮਜ਼ਦੂਰ ਦਿਵਸ ਨੂੰ ਹੋਰ ਵਿਸ਼ਾਲ ਕਰਨ ਦਾ ਸੁਨੇਹਾ ਦਿੱਤਾ।

 

Join WhatsApp

Join Now

More

ਵੱਡੀ ਖ਼ਬਰ: ਪੰਜਾਬ ‘ਚ ਨਵ-ਵਿਆਹੇ ਜੋੜੇ ਨੇ ਕੀਤੀ ਖ਼ੁਦਕੁਸ਼ੀ, 4 ਮਹੀਨੇ ਪਹਿਲਾਂ ਹੋਈ ਸੀ ਲਵ-ਮੈਰਿਜ

ਫਾਸ਼ੀਵਾਦੀ ਵਿਰੋਧੀ ਫਰੰਟ ਦੇ ਸੱਦੇ ‘ਤੇ DC ਦਫਤਰ ਸਾਹਮਣੇ ਦਿੱਤਾ ਗਿਆ ਰੋਸ ਧਰਨਾ

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ 4 ਜੁਲਾਈ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ‘ਤੇ ਕੀਤੀ ਜਾਵੇਗੀ ਰੈਲੀ

ਬਦਲੀਆਂ ਲਈ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀਆਂ ਪੋਸਟਾਂ ਸੈਕਸ਼ਨ ਨਾ ਹੋਣ ‘ਤੇ ਵੀ ਵਧੇਰੇ ਪੋਸਟਾਂ ਕੀਤੀਆਂ ਸ਼ੋਅ- ਗੌਰਮਿੰਟ ਟੀਚਰਜ਼ ਯੂਨੀਅਨ

ਵੱਡੀ ਖ਼ਬਰ: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਅਹਿਮ ਮੀਟਿੰਗ- ਮੰਤਰੀ ਨੇ ਤਨਖਾਹਾਂ ਨਾ ਘੱਟ ਕਰਨ ਦੀ ਵਚਨਬੱਧਤਾ ਮੁੜ ਦੁਹਰਾਈ

BIG NEWS: ਪੰਜਾਬ ਸਰਕਾਰ ‘ਲੈਂਡ ਪੂਲਿੰਗ ਪਾਲਿਸੀ’ ਲਿਆਉਣ ਦੀ ਤਿਆਰੀ ‘ਚ! ਕੀਤੀਆਂ ਵੱਡੀਆਂ ਤਬਦੀਲੀਆਂ

Leave a Comment