Big betrayal with employees- ਮੁਲਾਜ਼ਮਾਂ ਨਾਲ ਵੱਡਾ ਧੋਖਾ; 58% DA ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ ਪੰਜਾਬ ਸਰਕਾਰ- LPA ਦਾਇਰ ਕਰਨ ‘ਤੇ ਭੜਕੇ ਅਧਿਆਪਕ

 

Big betrayal with employees- ਮੁਲਾਜ਼ਮਾਂ ਨਾਲ ਵੱਡਾ ਧੋਖਾ: 58% DA ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ ਪੰਜਾਬ ਸਰਕਾਰ; LPA ਦਾਇਰ ਕਰਨ ‘ਤੇ ਭੜਕੇ ਅਧਿਆਪਕ

ਸਰਕਾਰ ਦੀ ‘ਮੁਲਾਜ਼ਮ ਵਿਰੋਧੀ’ ਮਾਨਸਿਕਤਾ ਆਈ ਸਾਹਮਣੇ- “ਵੋਟਾਂ ਵਿੱਚ ਦਿਆਂਗੇ ਕਰਾਰਾ ਜਵਾਬ”- ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ

Punjab Network

Big betrayal with employees- ਚੰਡੀਗੜ੍ਹ, 2 ਮਈ 2026: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕਾਂ ‘ਤੇ ਇੱਕ ਹੋਰ ਕਥਿਤ ਡਾਕਾ ਮਾਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਦੇ 58% ਡੀ.ਏ. (DA) ਦੇ ਹੁਕਮਾਂ ਵਿਰੁੱਧ LPA (Letters Patent Appeal) ਦਾਇਰ ਕਰ ਦਿੱਤੀ ਗਈ ਹੈ।

ਸਰਕਾਰ ਦੇ ਇਸ ਕਦਮ ਨੇ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਅਧਿਆਪਕਾਂ ਵਿੱਚ ਭਾਰੀ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ।

ਵੱਖ-ਵੱਖ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਜਥੇਬੰਦੀਆਂ ਨੇ ਕਿਹਾ ਕਿ, ਇੱਕ ਪਾਸੇ ਸਰਕਾਰ ਮੁਲਾਜ਼ਮ ਪੱਖੀ ਹੋਣ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਹਾਈਕੋਰਟ ਦੇ ਸਪੱਸ਼ਟ ਆਦੇਸ਼ਾਂ ਨੂੰ ਲਾਗੂ ਕਰਨ ਦੀ ਬਜਾਏ ਅਪੀਲਾਂ ਪਾ ਕੇ ਸਮਾਂ ਟਪਾ ਰਹੀ ਹੈ।

LPA ਦਾਇਰ ਕਰਨਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਆਰਥਿਕ ਲਾਭ ਦੇਣ ਦੀ ਨੀਅਤ ਨਹੀਂ ਰੱਖਦੀ।

ਫਰੰਟ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮ ਵਰਗ ਸਮਾਜ ਦਾ ਇੱਕ ਅਹਿਮ ਅਤੇ ਜਾਗਰੂਕ ਹਿੱਸਾ ਹੈ।

ਜੇਕਰ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਨਾ ਤਿਆਗਿਆ ਅਤੇ ਮੁਲਾਜ਼ਮਾਂ ਦੇ ਹੱਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ।

ਵੱਖ-ਵੱਖ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਚੁੱਪ ਨਹੀਂ ਬੈਠਣਗੇ। ਪੰਜਾਬ ਸਰਕਾਰ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਹਰ ਪੱਧਰ ‘ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।