Join WhatsApp

Join Now

ਖ਼ੌਫਨਾਕ ਵਾਰਦਾਤ! ਸਿਵਲ ਹਸਪਤਾਲ ‘ਚ ਸਰਕਾਰੀ ਮਹਿਲਾ ਡਾਕਟਰ ਵੱਲੋਂ ਖੁਦਕੁਸ਼ੀ

On: May 3, 2026 2:03 PM

 

ਖ਼ੌਫਨਾਕ ਵਾਰਦਾਤ! ਸਿਵਲ ਹਸਪਤਾਲ ‘ਚ ਸਰਕਾਰੀ ਮਹਿਲਾ ਡਾਕਟਰ ਵੱਲੋਂ ਖੁਦਕੁਸ਼ੀ

ਫਤਿਹਗੜ੍ਹ ਸਾਹਿਬ: ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਵੱਲੋਂ ਸਰਕਾਰੀ ਕੁਆਰਟਰ ‘ਚ ਖ਼ੁਦਕੁਸ਼ੀ; ਬਠਿੰਡਾ ਦੀ ਰਹਿਣ ਵਾਲੀ ਸੀ ਮ੍ਰਿਤਕਾ

ਫਤਿਹਗੜ੍ਹ ਸਾਹਿਬ, 3 ਮਈ 2026: ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਤੋਂ ਇੱਕ ਬੇਹੱਦ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਮਹਿਲਾ ਡਾਕਟਰ ਵੱਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਮ੍ਰਿਤਕਾ ਦੀ ਪਛਾਣ ਡਾਕਟਰ ਰੀਆ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿੱਚ ਬਠਿੰਡਾ ਦੀ ਰਹਿਣ ਵਾਲੀ ਸੀ।

ਡਾਕਟਰ ਰੀਆ ਨੇ ਹਸਪਤਾਲ ਦੇ ਸਰਕਾਰੀ ਕੁਆਰਟਰ ਵਿੱਚ ਇਹ ਖ਼ੌਫ਼ਨਾਕ ਕਦਮ ਚੁੱਕਿਆ।ਡਾਕਟਰ ਰੀਆ ਨੇ ਕਰੀਬ ਡੇਢ ਮਹੀਨਾ ਪਹਿਲਾਂ ਹੀ ਆਪਣੀ MBBS ਦੀ ਪੜ੍ਹਾਈ ਪੂਰੀ ਕੀਤੀ ਸੀ।

ਜਿਸ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਫਤਿਹਗੜ੍ਹ ਸਾਹਿਬ ਸਿਵਲ ਹਸਪਤਾਲ ਵਿੱਚ ਬਤੌਰ ਗਾਇਨੀਕੋਲੋਜਿਸਟ (Gynecologist) ਹੋਈ ਸੀ।

ਥਾਣਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।

ਪੁਲਿਸ ਮੁਤਾਬਕ ਘਟਨਾ ਵਾਲੀ ਥਾਂ ਤੋਂ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਹਾਲਾਂਕਿ, ਮੁੱਢਲੀ ਜਾਂਚ ਅਤੇ ਸਾਥੀ ਡਾਕਟਰਾਂ ਦੇ ਬਿਆਨਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਡਾਕਟਰ ਰੀਆ ਪਿਛਲੇ ਕੁਝ ਸਮੇਂ ਤੋਂ ਚਿੰਤਾ (Anxiety) ਵਿੱਚ ਰਹਿੰਦੀ ਸੀ।

ਪੁਲਿਸ ਨੇ ਮ੍ਰਿਤਕਾ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਮੌਜੂਦਗੀ ਵਿੱਚ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਪੁਲਿਸ ਹਰ ਪਹਿਲੂ ਤੋਂ ਪੜਤਾਲ ਕਰ ਰਹੀ ਹੈ ਕਿ ਅਖੀਰ ਕਿਹੜੇ ਕਾਰਨਾਂ ਕਰਕੇ ਡਾਕਟਰ ਨੂੰ ਇਹ ਮਾਰੂ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ?

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment