ਪੰਜਾਬ ‘ਚ ਵੱਡੀ ਵਾਰਦਾਤ! ਸ਼ਰਾਬੀ ਸਾਲੇ ਨੇ ਆਪਣਾ ‘ਮੁਕੱਦਰ’ ਮਾਰਿਆ, ਪੁਲਿਸ ਵੱਲੋਂ ਕਤਲ ਦਾ ਪਰਚਾ ਦਰਜ!

On: ਮਈ 3, 2026 7:18 ਬਾਃ ਦੁਃ

 

ਪੰਜਾਬ ‘ਚ ਵੱਡੀ ਵਾਰਦਾਤ! ਸ਼ਰਾਬੀ ਸਾਲੇ ਨੇ ਆਪਣਾ ‘ਮੁਕੱਦਰ’ ਮਾਰਿਆ, ਪੁਲਿਸ ਵੱਲੋਂ ਕਤਲ ਦਾ ਪਰਚਾ ਦਰਜ!

ਤਰਨਤਾਰਨ, 3 ਮਈ 2026: ਤਰਨਤਾਰਨ ਦੇ ਮੁਹੱਲਾ ਮੁਰਾਦਪੁਰਾ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸਾਲੇ ਨੇ ਆਪਣੇ ਹੀ ਜੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮੁਕੱਦਰ ਪੁੱਤਰ ਮੁਬਾਰਕ ਵਜੋਂ ਹੋਈ ਹੈ, ਜੋ ਘਰਾਂ ਵਿੱਚ ਗਾਜਾ ਪਾਣੀ ਮੰਗਣ ਦਾ ਕੰਮ ਕਰਦਾ ਸੀ।

ਜਾਣਕਾਰੀ ਅਨੁਸਾਰ ਬੀਤੀ ਰਾਤ ਮੁਕੱਦਰ ਦੇ ਸਾਲੇ ਰੁਸ਼ਮਤ ਅਤੇ ਉਸ ਦੀ ਪਤਨੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਰਿਹਾ ਸੀ।

ਜਦੋਂ ਮੁਕੱਦਰ ਨੇ ਵਿਚ-ਬਚਾਅ ਕਰਕੇ ਝਗੜਾ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਰੁਸ਼ਮਤ ਨੇ ਗੁੱਸੇ ਵਿੱਚ ਆ ਕੇ ਆਪਣੇ ਜੀਜੇ ਦੇ ਢਿੱਡ ਵਿੱਚ ਚਾਕੂ ਨਾਲ ਕਈ ਵਾਰ ਕਰ ਦਿੱਤੇ।

ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ

ਜ਼ਖ਼ਮੀ ਹਾਲਤ ਵਿੱਚ ਮੁਕੱਦਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਸ ਨੇ ਦਮ ਤੋੜ ਦਿੱਤਾ।

ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਚਾਰ ਛੋਟੇ ਬੱਚੇ ਅਤੇ ਪਤਨੀ ਨੂੰ ਰੋਂਦੇ-ਕੁਰਲਾਉਂਦੇ ਛੱਡ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਇੰਸਪੈਕਟਰ ਨਵਦੀਪ ਭੱਟੀ ਨੇ ਦੱਸਿਆ ਕਿ, ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਕੇਸ ਵਿੱਚ ਕਾਨੂੰਨੀ ਧਾਰਾਵਾਂ ਦਾ ਵਾਧਾ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਮੁਹੱਲਾ ਨਿਵਾਸੀਆਂ ਵੱਲੋਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

 

Join WhatsApp

Join Now

Leave a Comment