Rain Alert: ਪੰਜਾਬ ‘ਚ ਪਵੇਗਾ ਭਾਰੀ ਮੀਂਹ, ਗੜੇਮਾਰੀ ਦੀ ਵੀ ਚੇਤਾਵਨੀ, ਪੜ੍ਹੋ ਮੌਸਮ ਵਿਭਾਗ ਦਾ ਅਲਰਟ
Punjab Weather Update: ਗਰਜ ਅਤੇ ਗੜੇਮਾਰੀ ਦੀ ਚੇਤਾਵਨੀ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ, 4 ਮਈ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ 3.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 4.7 ਡਿਗਰੀ ਘੱਟ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਲਈ ਔਰੇਂਜ ਅਲਰਟ (Orange Alert) ਜਾਰੀ ਕੀਤਾ ਹੈ। 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਗੜੇਮਾਰੀ ਹੋ ਸਕਦੀ ਹੈ। 22 ਜ਼ਿਲ੍ਹਿਆਂ ਵਿੱਚ ਗਰਜ ਅਤੇ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ।

ਗੜੇਮਾਰੀ ਦੀ ਸੰਭਾਵਨਾ ਵਾਲੇ ਜ਼ਿਲ੍ਹੇ (13 ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।
ਜਦੋਂਕਿ ਤੇਜ਼ ਹਵਾਵਾਂ (40-50 ਕਿਲੋਮੀਟਰ) ਵਾਲੇ ਇਲਾਕੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਹਨ।
ਮੌਸਮ ਵਿਭਾਗ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੀਂਹ ਦੀ ਮਾਤਰਾ, ਹੁਣ ਤੱਕ ਇੱਕ ਸੈਂਟੀਮੀਟਰ ਤੋਂ ਵੱਧ ਮੀਂਹ ਦਰਜ ਹੋ ਚੁੱਕਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।






