ਨਸ਼ੀਲੀ ਚੀਜ਼ ਪਿਲਾ ਕੇ ਨਾਬਾਲਗ ਨਾਲ ਬਲਾਤਕਾਰ, ਅਸ਼ਲੀਲ ਫੋਟੋਆਂ ਖਿੱਚ ਕੇ ਕੀਤਾ ਬਲੈਕਮੇਲ

 

ਨਸ਼ੀਲੀ ਚੀਜ਼ ਪਿਲਾ ਕੇ ਨਾਬਾਲਗ ਨਾਲ ਬਲਾਤਕਾਰ, ਅਸ਼ਲੀਲ ਫੋਟੋਆਂ ਖਿੱਚ ਕੇ ਕੀਤਾ ਬਲੈਕਮੇਲ

ਬਲੈਕਮੇਲਿੰਗ ਦੀ ਦਰਦਨਾਕ ਦਾਸਤਾਨ- ਬੇਹੋਸ਼ੀ ਦੀ ਹਾਲਤ ਵਿੱਚ ਕੀਤੀ ਦਰਿੰਦਗੀ

ਪਠਾਨਕੋਟ, 4 ਮਈ 2026: ਪਠਾਨਕੋਟ ਪੁਲਿਸ ਨੇ ਇੱਕ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿੱਚ ਗੁਰਪ੍ਰੀਤ ਸਿੰਘ ਨਾਮਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੀੜਤਾ ਦੀ ਮਾਂ ਅਨੁਸਾਰ 30 ਅਪ੍ਰੈਲ ਨੂੰ ਜਦੋਂ ਉਸ ਦੀ ਧੀ ਘਰ ਵਿੱਚ ਇਕੱਲੀ ਸੀ, ਤਾਂ ਉਹ ਬਹੁਤ ਘਬਰਾਈ ਹੋਈ ਸੀ। ਪੁੱਛਣ ‘ਤੇ ਬੱਚੀ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਪਿਛਲੇ ਇੱਕ ਸਾਲ ਤੋਂ ਉਸ ਦਾ ਪਿੱਛਾ ਕਰ ਰਿਹਾ ਸੀ।

6 ਮਾਰਚ ਨੂੰ ਉਹ ਉਸ ਨੂੰ ਦੋਸਤੀ ਦੇ ਬਹਾਨੇ ਆਪਣੇ ਘਰ ਲੈ ਗਿਆ ਅਤੇ ਕੋਲਡ ਡਰਿੰਕ ਵਿੱਚ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ। ਜਦੋਂ ਕੁੜੀ ਬੇਹੋਸ਼ ਹੋ ਗਈ ਤਾਂ ਮੁਲਜ਼ਮ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਉਸ ਦੀਆਂ ਅਸ਼ਲੀਲ ਫੋਟੋਆਂ ਖਿੱਚ ਲਈਆਂ।

ਬਾਅਦ ਵਿੱਚ ਉਹ ਇਹ ਫੋਟੋਆਂ ਭੇਜ ਕੇ ਕੁੜੀ ਨੂੰ ਡਰਾਉਣ ਲੱਗਾ ਅਤੇ ਉਸ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਅਧਾਰ ‘ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਅੰਮ੍ਰਿਤਸਰ- 15 ਸਾਲਾ ਕੁੜੀ ਨਾਲ ਤਿੰਨ ਨੌਜਵਾਨਾਂ ਨੇ ਕੀਤਾ ਜਬਰ-ਜ਼ਨਾਹ, ਵੀਡੀਓ ਵਾਇਰਲ

ਜ਼ਿਲ੍ਹਾ ਅੰਮ੍ਰਿਤਸਰ ਦੇ ਅਧੀਨ ਆਉਂਦੇ ਥਾਣਾ ਰਾਜਾਸਾਂਸੀ ਖੇਤਰ ਵਿੱਚ ਇੱਕ 15 ਸਾਲਾ ਕੁੜੀ ਨਾਲ ਤਿੰਨ ਨੌਜਵਾਨਾਂ ਵੱਲੋਂ ਜਬਰ-ਜ਼ਨਾਹ ਕਰਨ ਦਾ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।

ਦੋਸ਼ੀਆਂ ਨੇ ਨਾ ਸਿਰਫ਼ ਇਸ ਘਿਨਾਣੀ ਕਰਤੂਤ ਨੂੰ ਅੰਜਾਮ ਦਿੱਤਾ, ਸਗੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਕਰ ਦਿੱਤੀ ਹੈ।

ਪੀੜਤ ਕੁੜੀ ਦੀ ਮਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਪਤੀ ਨੂੰ ਕਿਸੇ ਨੇ ਇੱਕ ਵੀਡੀਓ ਦਿਖਾਈ, ਜਿਸ ਵਿੱਚ ਉਨ੍ਹਾਂ ਦੀ ਧੀ ਨਾਲ ਨੌਜਵਾਨ ਗਲਤ ਕੰਮ ਕਰ ਰਹੇ ਸਨ।

ਜਦੋਂ ਧੀ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ 25 ਅਪ੍ਰੈਲ ਨੂੰ ਗੁਰਨੂਰ ਸਿੰਘ ਉਸ ਨੂੰ ਖੇਡਣ ਦੇ ਬਹਾਨੇ ਆਪਣੇ ਘਰ ਲੈ ਗਿਆ ਸੀ। ਉੱਥੇ ਪਹਿਲਾਂ ਤੋਂ ਮੌਜੂਦ ਦਿਲਪ੍ਰੀਤ ਸਿੰਘ ਅਤੇ ਗੁਰਮੇਹਰ ਸਿੰਘ ਨੇ ਮਿਲ ਕੇ ਉਸ ਨਾਲ ਰੇਪ ਕੀਤਾ।

ਪੀੜਤਾ ਅਨੁਸਾਰ, ਮੁਲਜ਼ਮਾਂ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਵੀਡੀਓ ਵਾਇਰਲ ਕਰ ਦੇਣਗੇ। ਡਰ ਕਾਰਨ ਕੁੜੀ ਚੁੱਪ ਰਹੀ, ਪਰ ਮੁਲਜ਼ਮਾਂ ਨੇ ਵੀਡੀਓ ਫਿਰ ਵੀ ਵਾਇਰਲ ਕਰ ਦਿੱਤੀ।

ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।