Punjab Breaking: ਕੇਂਦਰੀ ਜੇਲ੍ਹ ‘ਚ ਕੈਦੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

On: ਮਈ 4, 2026 12:47 ਬਾਃ ਦੁਃ

 

Punjab Breaking: ਕੇਂਦਰੀ ਜੇਲ੍ਹ ‘ਚ ਕੈਦੀ ਵੱਲੋਂ ਖ਼ੁਦਕੁਸ਼ੀ; ਬੈਰਕ ਵਿੱਚ ਫਾਹਾ ਲੈ ਕੇ ਦਿੱਤੀ ਜਾਨ

Punjab Network

ਫ਼ਰੀਦਕੋਟ, 4 ਮਈ 2026: ਫ਼ਰੀਦਕੋਟ ਦੀ ਕੇਂਦਰੀ ਮਾਡਲ ਜੇਲ੍ਹ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੰਦ ਇੱਕ ਕੈਦੀ ਨੇ ਬੈਰਕ ਵਿੱਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ।

ਮ੍ਰਿਤਕ ਦੀ ਪਛਾਣ ਸਵਰਨਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਲਾਲਚੀਆਂ ਦਾ ਰਹਿਣ ਵਾਲਾ ਸੀ।

ਇਹ ਘਟਨਾ ਐਤਵਾਰ ਸਵੇਰੇ ਕਰੀਬ 8 ਵਜੇ ਵਾਪਰੀ, ਜਦੋਂ ਸਵਰਨਜੀਤ ਸਿੰਘ ਨੇ ਬੈਰਕ ਵਿੱਚ ਲੱਗੇ ਚੈਨਲ ਨਾਲ ਫਾਹਾ ਲਗਾ ਲਿਆ।

ਘਟਨਾ ਦਾ ਪਤਾ ਲੱਗਦਿਆਂ ਹੀ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।

ਜਾਣਕਾਰੀ ਅਨੁਸਾਰ, ਸਵਰਨਜੀਤ ਸਿੰਘ ਨੂੰ ਜੁਲਾਈ 2017 ਵਿੱਚ ਥਾਣਾ ਸਦਰ ਜਲਾਲਾਬਾਦ (ਫ਼ਾਜ਼ਿਲਕਾ) ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਹੀ ਉਹ ਜੇਲ੍ਹ ਵਿੱਚ ਆਪਣੀ ਸਜ਼ਾ ਕੱਟ ਰਿਹਾ ਸੀ।

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਕੈਦੀ ਨੇ ਅਜਿਹਾ ਖ਼ੌਫ਼ਨਾਕ ਕਦਮ ਕਿਉਂ ਚੁੱਕਿਆ।

 

Join WhatsApp

Join Now

Leave a Comment