Big Breaking- ਸਿਵਲ ਸਕੱਤਰੇਤ ਦੀ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

On: ਮਈ 4, 2026 4:03 ਬਾਃ ਦੁਃ

 

Big Breaking- ਸਕੱਤਰੇਤ ਦੀ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

Punjab Network

ਚੰਡੀਗੜ੍ਹ, 4 ਮਈ 2026: ਹਰਿਆਣਾ ਸਕੱਤਰੇਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੋਮਵਾਰ ਨੂੰ ਇੱਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ।

ਦਰਅਸਲ, ਸਕੱਤਰੇਤ ਵਿੱਚ ਸੋਮਵਾਰ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਇਮਾਰਤ ਦੀ ਅੱਠਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਬਲਵੰਤ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਵੰਤ ਵਿਜ਼ਿਟਰ ਪਾਸ ਬਣਵਾ ਕੇ ਸਕੱਤਰੇਤ ਦੇ ਅੰਦਰ ਪਹੁੰਚਿਆ ਸੀ।

ਇਸ ਅਚਾਨਕ ਵਾਪਰੇ ਹਾਦਸੇ ਤੋਂ ਬਾਅਦ ਸਕੱਤਰੇਤ ਕੰਪਲੈਕਸ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ।

ਪਹਿਲਾਂ ਵੀ ਵਾਪਰ ਚੁੱਕੀਆਂ ਨੇ ਅਜਿਹੀਆਂ ਘਟਨਾਵਾਂ

ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਸਿਵਲ ਸਕੱਤਰੇਤ ਵਿਖੇ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

ਮੀਡੀਆ ਰਿਪੋਰਟਾਂ ਮੁਤਾਬਿਕ, 26 ਫਰਵਰੀ 2026 ਨੂੰ ਹਰਿਆਣਾ ਸਿਵਲ ਸਕੱਤਰੇਤ ਦੀ ਛੱਤ ਤੋਂ ਮੁਲਾਜ਼ਮ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ, ਜੋ ਹਰਿਆਣਾ ਦੇ ਆਈ ਏ ਐਸ ਅਧਿਕਾਰੀ ਹਿਤੇਸ਼ ਕੁਮਾਰ ਮੀਨਾ ਦਾ ਸਕੱਤਰ ਸੀ।

ਮੁਲਾਜ਼ਮ ਵੱਲੋਂ ਪਹਿਲਾਂ ਵੀ ਸਕੱਤਰੇਤ ਦੀ ਛੱਤ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਗਣੇਸ਼ ਦਾਸ ਅਰੋੜਾ ਦੀ ਪਤਨੀ ਰਾਜ ਭਵਨ ਵਿੱਚ ਤਾਇਨਾਤ ਹੈ। ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਉਸ ਨੇ ਇਸ ਸਾਲ ਅਕਤੂਬਰ ਵਿੱਚ ਸੇਵਾਮੁਕਤ ਹੋਣਾ ਸੀ।

 

Join WhatsApp

Join Now

Leave a Comment