Punjab Weather Update: ਮੌਸਮ ਵਿਭਾਗ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ, ਪੜ੍ਹੋ ਅਲਰਟ
Punjab Weather Update: ਗਰਜ ਅਤੇ ਗੜੇਮਾਰੀ ਦੀ ਚੇਤਾਵਨੀ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ, 6 ਮਈ 2026: ਉੱਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ ਅਤੇ ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ (IMD) ਨੇ ਪੰਜਾਬ ਅੰਦਰ 6 ਮਈ ਤੱਕ ਭਾਰੀ ਮੀਂਹ ਦੇ ਨਾਲ ਤੇਜ਼ ਤੂਫ਼ਾਨ ਦੀ ਚੇਤਾਵਨੀ ਦਿੰਦਿਆਂ ਹੋਇਆ ਯੈਲੋ ਅਲਰਟ ਜਾਰੀ ਕੀਤਾ ਹੈ।
ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਗਰਜ ਅਤੇ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ।

ਇਨ੍ਹਾਂ ਪ੍ਰਭਾਵਿਤ ਖੇਤਰਾਂ ਵਿੱਚ ਮਾਝਾ ਅਤੇ ਮਾਲਵਾ ਦੇ ਕਈ ਜਿਲ੍ਹੇ ਸ਼ਾਮਲ ਹਨ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਉਤਰਾਖੰਡ ‘ਚ ਆਰੇਂਜ ਅਲਰਟ
ਰਾਜਧਾਨੀ ਦੇਹਰਾਦੂਨ ਵਿੱਚ ਅਚਾਨਕ ਅੰਨ੍ਹੇਰਾ ਛਾਉਣ ਤੋਂ ਬਾਅਦ ਭਾਰੀ ਬਾਰਿਸ਼ ਅਤੇ ਗੜੇਮਾਰੀ ਹੋਈ ਹੈ। ਮੌਸਮ ਵਿਭਾਗ ਨੇ ਦੇਹਰਾਦੂਨ ਸਮੇਤ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ।
ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ ਅਤੇ ਪਿਥੌਰਾਗੜ੍ਹ ਵਿੱਚ ਬਾਰਿਸ਼ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ, ਜਦਕਿ 4000 ਮੀਟਰ ਤੋਂ ਵੱਧ ਉਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਦਾ ਅਨੁਮਾਨ ਹੈ।






