ਪੰਜਾਬ Congress ਨੂੰ ਵੱਡਾ ਝਟਕਾ; ਸੀਨੀਅਰ ਆਗੂ ਸਾਥੀਆਂ ਸਮੇਤ AAP ‘ਚ ਸ਼ਾਮਲ

 

ਪੰਜਾਬ ਕਾਂਗਰਸ (Congress) ਨੂੰ ਵੱਡਾ ਝਟਕਾ; ਸੀਨੀਅਰ ਆਗੂ ਸਾਥੀਆਂ ਸਮੇਤ AAP ‘ਚ ਸ਼ਾਮਲ

ਕਾਂਗਰਸ ਦੇ ਸੀਨੀਅਰ ਆਗੂ (Punjab Congress) ਨੀਟੂ ਸਕਸੈਨਾ ਆਪਣੇ ਸਾਥੀਆਂ ਸਮੇਤ AAP ਵਿੱਚ ਸ਼ਾਮਲ

ਸੁਨਾਮ, 07 ਮਈ 2026- ਸੁਨਾਮ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਦੇ ਪੁਰਾਣੇ ਤੇ ਸਰਗਰਮ ਆਗੂ (Senior leaders) ਨੀਟੂ ਸਕਸੈਨਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨੀਟੂ ਸਕਸੈਨਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਨੀਟੂ ਸਕਸੈਨਾ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਪ੍ਰਾਪਤ ਹੋਵੇਗੀ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਚੁੱਕੀ ਹੈ ਅਤੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸ਼ਹਿਰ ਦੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਜਿੱਤਣ ਵਾਲੇ ਐਮ.ਸੀ. ਰਾਹੀਂ ਹਰ ਵਾਰਡ ਵਿੱਚ ਵਿਕਾਸ ਦੇ ਕੰਮਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਨੀਟੂ ਸਕਸੈਨਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਲੋਕਹਿਤੀ ਨੀਤੀਆਂ ਅਤੇ ਮੁੱਖ ਮੰਤਰੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।

ਇਸ ਮੌਕੇ ਆਪ ਵਿੱਚ ਸ਼ਾਮਲ ਹੋਣ ਵਾਲਿਆਂ ਅਤੇ ਹਾਜ਼ਰੀਨ ਵਿੱਚ ਚਰਨਜੀਤ ਕੌਰ, ਦਰਸ਼ਨ ਦਰਸ਼ੀ, ਸੋਨੂ, ਕਾਕਾ ਸਕਸੈਨਾ, ਗੁਰਜੀਤ ਗੱਗੀ, ਅਮਰਜੀਤ ਰਾਣੀ, ਪੱਪੂ, ਚਰਨਾ, ਪੂਨਮ ਰਾਣੀ, ਕੁਸਮਲਤਾ ਡੋਲੀ, ਆਰਤੀ, ਸਨੀ ਖਟੱਕ, ਡਾ. ਬੁੱਧਰਾਮ, ਰੂਪਰੇਖਾ, ਮੰਗਲ ਸਿੰਘ ਕਾਲਾ, ਤਰਸ਼ੇਮ ਚੌਧਰੀ, ਸ਼ਿੰਦਰ ਕੌਰ, ਘਨੱਈਆ ਲਾਲ, ਬਿੰਦੀ ਕੁਮਾਰ, ਬੰਟੀ ਸਿੰਘ, ਭਾਨੌ ਪ੍ਰਤਾਪ, ਮੁਕੇਸ਼ ਜੁਨੇਜਾ, ਅਮਰੀਕ ਧਾਲੀਵਾਲ, ਮਨਪ੍ਰੀਤ ਬਾਂਸਲ, ਹਰਵਿੰਦਰ ਨਾਮਧਾਰੀ, ਰਵੀ ਕੰਵਲ, ਸੋਨੂੰ ਵਰਮਾ, ਸਾਬ ਸਿੰਘ, ਕੁਲਵੀਰ ਭੰਗੂ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।