Strict Ban Order: ਪੰਜਾਬ ਦੇ ਇਸ ਜ਼ਿਲ੍ਹੇ ‘ਚ ਲੱਗੀਆਂ ਸਖ਼ਤ ਪਾਬੰਦੀਆਂ; ਜਾਰੀ ਹੋਏ ਨਵੇਂ ਹੁਕਮ!

 

Strict Ban Order: ਪੰਜਾਬ ਦੇ ਇਸ ਜ਼ਿਲ੍ਹੇ ‘ਚ ਲੱਗੀਆਂ ਸਖ਼ਤ ਪਾਬੰਦੀਆਂ! ਜਾਰੀ ਹੋਏ ਨਵੇਂ ਹੁਕਮ

ਮੈਰਿਜ ਪੈਲਸਾਂ ਦੀ ਚਾਰਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ਤੇ ਪਾਬੰਦੀ

ਸਾਈਬਰ ਕੈਫੇ ਵਾਲਿਆਂ ਨੂੰ ਵੀ ਅਹਿਮ ਆਦੇਸ਼ ਜਾਰੀ

ਮੋਗਾ 10 ਮਈ 2026-

Strict Ban Order: ਮੈਰਿਜ ਪੈਲਸਾਂ ਦੀ ਚਾਰਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ਤੇ ਪਾਬੰਦੀ ਮੋਗਾ ਪ੍ਰਸਾਸ਼ਨ ਨੇ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਾਈਬਰ ਕੈਫੇ ਵਾਲਿਆਂ ਲਈ ਵੀ ਅਹਿਮ ਹੁਕਮ (Strict Ban Order) ਜਾਰੀ ਕੀਤੇ ਗਏ ਹਨ।

ਇਸ ਬਾਰੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਹੋਇਆ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ-1973 ਦੀ ਧਾਰਾ-144) ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹਏ ਜ਼ਿਲ੍ਹਾ ਮੋਗਾ ਵਿੱਚ ਸਥਿਤ ਸਾਰੇ ਮੈਰਿਜ ਪੈਲਸਾਂ ਦੇ ਮਾਲਕ ਕਿਸੇ ਵੀ ਫੰਕਸ਼ਨ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ ਪੈਲਸਾਂ ਦੀ ਚਾਰ ਦਿਵਾਰੀ ਅੰਦਰ ਹੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੈਰਿਜ ਪੈਲਸਾਂ ਦੇ ਮਾਲਕ ਅਤੇ ਮੈਰਿਜ ਪੈਲਸਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੈਰਿਜ ਪੈਲਸਾਂ ਦੇ ਮਾਲਕਾਂ ਵੱਲੋਂ ਇਹ ਵੀ ਧਿਆਨ ਵਿੱਚ ਰੱਖਿਆ ਜਾਵੇ ਕਿ ਸਰਕਾਰ ਦੀ ਪ੍ਰਾਪਰਟੀ ਜਿਸਦੀ ਕਿਸੇ ਸੜਕ ਲਈ ਨਿਸ਼ਾਨਦੇਹੀ ਕੀਤੀ ਗਈ ਹੈ ਉਸਨੂੰ ਵੀ ਵਾਹਨਾਂ ਦੀ ਪਾਰਕਿੰਗ ਲਈ ਨਾ ਵਰਤਿਆ ਜਾਵੇ।

ਉਹਨਾਂ ਕਿਹਾ ਕਿ ਇਹ ਵਾਹਨ ਮੈਰਿਜ ਪੈਲਿਸਾਂ ਦੀ ਚਾਰ ਦਿਵਾਰੀ ਤੋਂ ਬਾਹਰ ਪਾਰਕਿੰਗ ਕਰਨ ਨਾਲ ਜਿੱਥੇ ਦੁਰਘਟਨਾਵਾਂ ਦਾ ਖਦਸ਼ਾ ਬਣਿਆ ਰਹਿੰਦਾ ਹੈ ਉੱਥੇ ਟ੍ਰੈਫਿਕ ਲਈ ਵੀ ਬਹੁਤ ਸਮੱਸਿਆ ਪੈਦਾ ਹੁੰਦੀ ਹੈ। ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ।

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ (Strict Ban Order)

ਜ਼ਿਲ੍ਹਾ ਮੈਜਿਸਟੇ੍ਟ ਨੇ ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਤਵਾਦੀ ਸਰਗਰਮੀਆਂ ਨੂੰ ਰੋਕਣ ਅਤੇ ਮਨੁੱਖੀ ਜੀਵਨ ਦੇ ਖ਼ਤਰਿਆਂ ਦੀ ਰੋਕਥਾਮ ਲਈ ਸਾਈਬਰ ਕੈਫੇ ਦਾ ਮਾਲਕ ਨਿਸ਼ਚਿਤ ਕਰੇ ਕਿ ਕੈਫੇ ‘ਚ ਆਉਣ ਵਾਲੇ ਵਿਅਕਤੀ ਦੀ ਪਛਾਣ, ਉਸ ਦਾ ਪਛਾਣ ਸਬੂਤ, ਨਾਂ, ਪਤਾ, ਮੋਬਾਈਲ ਨੰਬਰ ਆਦਿ ਰਜਿਸਟਰ ‘ਚ ਦਰਜ ਕਰੇ।

ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਸਰਗਰਮੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ, ਤਾਂ ਸਾਈਬਰ ਕੈਫ਼ੇ ਦੇ ਮਾਲਕ ਨੂੰ ਇਸ ਦੀ ਸੂਚਨਾ ਪੁਲਿਸ ਸਟੇਸ਼ਨ ‘ਚ ਦੇਣੀ ਚਾਹੀਦੀ ਹੈ। ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸ ਦੀ ਪਛਾਣ ਬਾਰੇ ਸਾਈਬਰ ਕੈਫੇ ਦਾ ਮਾਲਕ ਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਇਸਤੇਮਾਲ ਨਾ ਕਰਨ ਦਿੱਤਾ ਜਾਵੇ।

ਕੈਫੇ ਦਾ ਮਾਲਕ ਆਪਣੇ ਲਾਏ ਰਜਿਸਟਰ ਵਿਚ ਆਉਣ ਵਾਲੇ/ਇਸਤੇਮਾਲ ਕਰਤਾ ਦੀ ਆਪਣੀ ਲਿਖਾਈ ਵਿਚ ਉਸ ਦਾ ਨਾਂ, ਪਤਾ, ਟੈਲੀਫੋਨ ਨੰਬਰ ਅਤੇ ਪਛਾਣ ਸਬੂਤ ਦਰਜ ਕਰਵਾਉਣ ਨੂੰ ਯਕੀਨੀ ਬਣਾਉਣਗੇ। ਮੇਨ ਸਰਵਰ ਵਿਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿਚ ਘੱਟ ਤੋਂ ਘੱਟ 6 ਮਹੀਨੇ ਤਕ ਰੱਖਣਾ ਲਾਜ਼ਮੀ ਹੈ।