BREAKING- Sukhbir Badal ਨੇ ਮਾਝੇ ਦੇ ਵੱਡੇ ਲੀਡਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

 

BREAKING- Sukhbir Badal ਨੇ ਮਾਝੇ ਦੇ ਵੱਡੇ ਲੀਡਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ‘ਚ ਵੱਡਾ ਫੇਰਬਦਲ! Sukhbir Badal ਨੇ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ, ਪੜ੍ਹੋ ਪੂਰੀ ਰਿਪੋਰਟ

Punjab Network

ਤਰਨਤਾਰਨ/ਚੰਡੀਗੜ੍ਹ, 12 ਮਈ 2026- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਅਹਿਮ ਵਾਧਾ ਕਰਦਿਆਂ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਪ੍ਰੋ. ਵਲਟੋਹਾ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ ਉੱਚ ਤਾਕਤੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਅਧਿਕਾਰਤ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਪਾਰਟੀ ਦੇ ਇੱਕ ਟਕਸਾਲੀ ਅਤੇ ਤਜਰਬੇਕਾਰ ਆਗੂ ਹਨ।

ਵਲਟੋਹਾ ਹਲਕਾ ਖੇਮਕਰਨ ਤੋਂ ਵਿਧਾਇਕ ਰਹਿਣ ਦੇ ਨਾਲ-ਨਾਲ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੀ ਪੰਥਕ ਅਤੇ ਰਾਜਸੀ ਖੇਤਰ ਵਿੱਚ ਲੰਬੀ ਘਾਲਣਾ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਮੁੜ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਹੈ।

ਸਿਆਸੀ ਮਾਹਿਰਾਂ ਅਨੁਸਾਰ, ਸਰਹੱਦੀ ਖੇਤਰ ਦੇ ਪ੍ਰਭਾਵਸ਼ਾਲੀ ਆਗੂ ਵਲਟੋਹਾ ਦੀ ਇਸ ਨਿਯੁਕਤੀ ਨਾਲ ਮਾਝਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।

ਪ੍ਰੋ. ਵਲਟੋਹਾ ਆਪਣੀ ਬੇਬਾਕ ਬਿਆਨਬਾਜ਼ੀ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਲਈ ਜਾਣੇ ਜਾਂਦੇ ਹਨ। ਇਸ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਅਤੇ ਜ਼ਿਲ੍ਹਾ ਤਰਨਤਾਰਨ ਦੇ ਅਕਾਲੀ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।