Stray Dogs Campaign Punjab: ਪੰਜਾਬ ‘ਚ ਕੱਲ੍ਹ ਤੋਂ ਸ਼ੁਰੂ ਹੋਵੇਗੀ ਅਵਾਰਾ ਕੁੱਤਿਆਂ ਨੂੰ ਖ਼ਤਮ ਕਰਨ ਦੀ ਵੱਡੀ ਮੁਹਿੰਮ; ਮੁੱਖ ਮੰਤਰੀ ਦਾ ਕੀਤਾ ਐਲਾਨ

 

Stray Dogs Campaign Punjab: ਪੰਜਾਬ ‘ਚ ਕੱਲ੍ਹ ਤੋਂ ਸ਼ੁਰੂ ਹੋਵੇਗੀ ਅਵਾਰਾ ਕੁੱਤਿਆਂ ਨੂੰ ਖ਼ਤਮ ਕਰਨ ਦੀ ਵੱਡੀ ਮੁਹਿੰਮ; ਮੁੱਖ ਮੰਤਰੀ ਦਾ ਕੀਤਾ ਐਲਾਨ

ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਨੂੰ ਖ਼ਤਰਾ ਬਣੇ ਜਾਨਲੇਵਾ ਕੁੱਤਿਆਂ ‘ਤੇ ਕੱਲ੍ਹ ਤੋਂ ਹੋਵੇਗੀ ਸਖ਼ਤ ਕਾਰਵਾਈ

ਸੁਪਰੀਮ ਕੋਰਟ ਦੇ ਅਹਿਮ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਖਿੱਚੀ ਮੁਹਿੰਮ ਦੀ ਤਿਆਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਵੱਡਾ ਫ਼ੈਸਲਾ

ਚੰਡੀਗੜ੍ਹ, 21 ਮਈ 2026-

Stray Dogs Campaign Punjab: ਪੰਜਾਬ ਵਿੱਚ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਦੇ ਵਧ ਰਹੇ ਖ਼ੌਫ਼ ਅਤੇ ਹਾਦਸਿਆਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਬਹੁਤ ਹੀ ਵੱਡਾ ਅਤੇ ਅਹਿਮ ਫ਼ੈਸਲਾ ਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੁਪਰੀਮ ਕੋਰਟ ਵੱਲੋਂ ਆਏ ਤਾਜ਼ਾ ਫ਼ੈਸਲੇ ਦੇ ਮੱਦੇਨਜ਼ਰ, ਪੰਜਾਬ ਸਰਕਾਰ ਕੱਲ੍ਹ ਤੋਂ ਸੂਬੇ ਭਰ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਇੱਕ ਵਿਸ਼ੇਸ਼ ਅਤੇ ਵੱਡੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਵਾਰਾ ਅਤੇ ਹਿੰਸਕ ਹੋ ਚੁੱਕੇ ਕੁੱਤੇ ਇਸ ਵੇਲੇ ਮਾਸੂਮ ਬੱਚਿਆਂ, ਬਜ਼ੁਰਗਾਂ ਅਤੇ ਰਾਹਗੀਰਾਂ ਦੀ ਜਾਨ ਲਈ ਇੱਕ ਵੱਡਾ ਖ਼ਤਰਾ ਬਣ ਚੁੱਕੇ ਹਨ।

ਆਏ ਦਿਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਕੁੱਤਿਆਂ ਵੱਲੋਂ ਬੱਚਿਆਂ ‘ਤੇ ਹਮਲੇ ਕਰਨ ਅਤੇ ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰਨ ਦੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਇਸੇ ਜਾਨਲੇਵਾ ਖ਼ਤਰੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਹ ਮੁਹਿੰਮ ਵਿੱਢੀ ਜਾ ਰਹੀ ਹੈ।

ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਫ਼ੈਸਲੇ ਤੋਂ ਤੁਰੰਤ ਬਾਅਦ ਪੰਜਾਬ ਸਰਕਾਰ ਦੇ ਸਬੰਧਿਤ ਵਿਭਾਗਾਂ (ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਵਿਭਾਗ) ਨੂੰ ਇਸ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਕੱਲ੍ਹ ਤੋਂ ਸ਼ੁਰੂ ਹੋਣ ਵਾਲੀ ਇਸ ਮੁਹਿੰਮ ਤਹਿਤ ਸੂਬੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਖ਼ਤਰਨਾਕ ਬਣ ਚੁੱਕੇ ਕੁੱਤਿਆਂ ਨੂੰ ਕਾਬੂ ਕਰਨ ਅਤੇ ਇਸ ਸਮੱਸਿਆ ਦਾ ਪੱਕਾ ਹੱਲ ਲੱਭਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਹੈ ਕਿ ਜਨਤਾ ਦੀ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰ ਦੀ ਸਭ ਤੋਂ ਪਹਿਲੀ ਮੁੱਖ ਜ਼ਿੰਮੇਵਾਰੀ ਹੈ।