Rain Alert: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ 

 

Rain Alert: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ‘ਚ ਪਵੇਗਾ ਮੀਂਹ , ਮੌਸਮ ਵਿਭਾਗ ਵੱਲੋਂ ਅਲਰਟ ਜਾਰੀ 

ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ

ਕੜਕਦੀ ਧੁੱਪ ਅਤੇ ਲੂ (ਹੀਟਵੇਵ) ਦੇ ਕਹਿਰ ਦਰਮਿਆਨ ਅੱਜ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਉਮੀਦ

ਚੰਡੀਗੜ੍ਹ 22 ਮਈ 2026-

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਅਤੇ ਕੜਕਦੀ ਧੁੱਪ ਦਾ ਕਹਿਰ ਲਗਾਤਾਰ ਜਾਰੀ ਹੈ। ਭਾਵੇਂ ਕਿ ਮੌਸਮ ਵਿਗਿਆਨ ਕੇਂਦਰ (IMD Alert) ਚੰਡੀਗੜ੍ਹ ਨੇ ਭਾਰੀ ਗਰਮੀ ਨੂੰ ਲੈਕੇ Heatwave ਦੀ ਚਿਤਾਵਨੀ ਦਿੱਤੀ ਹੈ ਅਤੇ ਇਸੇ ਦੇ ਚਲਦਿਆਂ ਮੌਸਮ ਵਿਭਾਗ ਵੱਲੋਂ ‘ਆਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ, ਪਰ ਇਸੇ ਦੌਰਾਨ ਹੀ ਇੱਕ ਰਾਹਤ ਭਰੀ ਖਬਰ ਵੀ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਦੇ ਮਾਹਿਰਾਂ ਨੇ ਅਗਲੇ ਕੁੱਝ ਘੰਟਿਆਂ ਯਾਨੀ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਬੱਦਲਵਾਈ ਰਹਿਣ ਅਤੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਜੇਕਰ ਮੀਂਹ ਪੈਂਦਾ ਹੈ, ਤਾਂ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਇਸ ਅਤਿ ਦੀ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੇਗੀ।

ਦੱਸਦੇ ਚੱਲੀਏ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਪਹਿਲਾਂ ਹੀ 40 ਡਿਗਰੀ ਸੈਲਸੀਅਸ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ ਅਤੇ ਵੀਰਵਾਰ ਨੂੰ ਇਹ ਪਾਰਾ 42 ਤੋਂ 44 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਫਿਲਹਾਲ ਸੂਬੇ ਵਿੱਚ ਬਠਿੰਡਾ ਜ਼ਿਲ੍ਹਾ ਸਭ ਤੋਂ ਗਰਮ ਦਰਜ ਕੀਤਾ ਗਿਆ। ਗਰਮੀ ਅਤੇ ਤੇਜ਼ ਧੁੱਪ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਦੁਭਰ ਹੋ ਗਿਆ ਹੈ।

ਚੰਡੀਗੜ੍ਹ ਅਤੇ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਸਕੂਲੀ-ਕਾਲਜਾਂ ਦੀਆਂ ਵਿਦਿਆਰਥਣਾਂ ਅਤੇ ਆਮ ਲੋਕ ਤੇਜ਼ ਧੁੱਪ ਤੋਂ ਬਚਣ ਲਈ ਸਿਰ ਢੱਕ ਕੇ ਅਤੇ ਛਤਰੀਆਂ (Double Umbrellas) ਲੈ ਕੇ ਜਾਂਦੇ ਨਜ਼ਰ ਆ ਰਹੇ ਹਨ। ਦੁਪਹਿਰ ਵੇਲੇ ਚੱਲ ਰਹੀਆਂ ਗਰਮ ਹਵਾਵਾਂ (ਲੂ) ਕਾਰਨ ਬਾਜ਼ਾਰਾਂ ਵਿੱਚ ਵੀ ਸੁੰਨਸਾਨ ਪਸਰ ਜਾਂਦੀ ਹੈ।

May be an image of map and text that says "पिज्रा् .나리 मतসन รน तड्ीग पजात Mote: Waming araned बजਦੀ weather warnings for Punjab Date May 2026 लिए जिलेबार गागरग कोत्ाली trom0830 m0330hc4 30hours2s Day1 21 May Guverrmentof Indis Ministry scknces B F eparuten nteamnkgical.Cortm 15Taf माम Day 22 2026 NRy Day 23 May 2026 Day 24 May 2026 ٨ おaげ Day y5 25-May May 2026 Legend Phenomenon Thunderstorm/Lightning Gustywind Hii Duststorm HEAT WAVE TO SEVERE HEAT WAVE HEAT WAVE No Warning कोई येतावनी नहीं Warning Level वेतावनी प्रेणी Be Updated Be Prepared निगरानी सवेत(तयार रहे) Take Action वेतावळी(करवाई करें)"

ਅੱਜ ਮੀਂਹ ਪੈਣ ਦੀ ਸੰਭਾਵਨਾ, ਗਰਮੀ ਤੋਂ ਮਿਲ ਸਕਦੀ ਹੈ ਰਾਹਤ

ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ, ਇਸ ਗਰਮੀ ਅਤੇ ਲੂ ਦੇ ਪ੍ਰਕੋਪ ਦੇ ਵਿਚਕਾਰ ਇੱਕ ਰਾਹਤ ਭਰੀ ਖ਼ਬਰ ਵੀ ਸਾਹਮਣੇ ਆਈ ਹੈ।

ਅਗਲੇ ਕੁੱਝ ਘੰਟਿਆਂ ਯਾਨੀ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਬੱਦਲਵਾਈ ਰਹਿਣ ਅਤੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਜੇਕਰ ਮੀਂਹ ਪੈਂਦਾ ਹੈ, ਤਾਂ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਇਸ ਅਤਿ ਦੀ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੇਗੀ।

ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੁਪਹਿਰ ਵੇਲੇ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦੇਣ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰਨ।