ਸਕੂਲ ਲੈਬ ਸਟਾਫ਼ ਯੂਨੀਅਨ ਦਾ ਵੱਡਾ ਐਲਾਨ; 2011 ‘ਚ ਟੁੱਟੀ ਪੇਅ-ਪੈਰਿਟੀ ਬਹਾਲ ਕਰਵਾਉਣ ਲਈ ਖ਼ਜ਼ਾਨਾ ਮੰਤਰੀ ਚੀਮਾ ਦੇ ਹਲਕੇ ‘ਚ ਲਾਉਣਗੇ ਧਰਨਾ
ਸਕੂਲ ਲੈਬ ਸਟਾਫ਼ ਯੂਨੀਅਨ 27 ਮਈ ਨੂੰ ਦਿੜ੍ਹਬਾ ਵਿਖੇ ਲਗਾਏਗੀ ਧਰਨਾ
ਬਠਿੰਡਾ, 23 ਮਈ 2026: ਅੱਜ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜਿਲ੍ਹਾ ਇਕਾਈ ਬਠਿੰਡਾ ਦੀ ਆਨਲਾਈਨ ਮੀਟਿੰਗ ਵੀਡੀਓ ਕਾਨਫ੍ਰੰਸਿੰਗ ਮਾਧਿਅਮ ਰਾਹੀਂ ਹੋਈ।
ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਐੱਸ.ਐੱਲ.ਏ. ਕੇਡਰ ਦੀ 2011 ‘ਚ ਟੁੱਟੀ ਪੇਅ ਪੈਰਿਟੀ ਨੂੰ ਬਹਾਲ ਕਰਵਾਉਣ ਲਈ 27 ਮਈ ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਧਰਨਾ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।
ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵਿੱਤ ਮੰਤਰੀ ਸਾਡੀ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਮੁਨਕਰ ਹੋ ਚੁੱਕੇ ਹਨ।
ਜਿਸ ਕਾਰਨ ਸਮੁੱਚੇ ਐਸ.ਐਲ.ਏ. ਕੇਡਰ ‘ਚ ਇਸ ਵਾਅਦਾਖਿਲਾਫੀ ਦੇ ਵਿਰੁੱਧ ਰੋਸ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਤੋਂ ਐਸ.ਐਲ.ਏ. ਮੁਲਾਜ਼ਮ 27 ਮਈ ਨੂੰ ਦਿੜ੍ਹਬਾ ਵਿਖੇ ਆਪਣੀ ਪੇਅ ਪੈਰਿਟੀ ਦੀ ਬਹਾਲੀ ਲਈ ਸੰਘਰਸ਼ ਦੀ ਆਵਾਜ਼ ਬੁਲੰਦ ਕਰਨਗੇ।
ਮੀਟਿੰਗ ਵਿੱਚ ਜਿਲ੍ਹਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਸਿੱਧੂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਮੌੜ, ਸੰਯੁਕਤ ਸਕੱਤਰ ਗੁਰਦੀਪ ਸਿੰਘ ਰਾਮਪੁਰਾ, ਵਿੱਤ ਸਕੱਤਰ ਹਰਜੀਤ ਸਿੰਘ ਕੇਸਰ ਸਿੰਘ ਵਾਲਾ, ਪ੍ਰੈੱਸ ਸਕੱਤਰ ਕੁਲਦੀਪ ਸਿੰਘ ਖਿਆਲੀਵਾਲਾ, ਜਥੇਬੰਦਕ ਸਕੱਤਰ ਰਾਜਵੰਤ ਸਿੰਘ ਬੇਗਾ, ਜਿਲ੍ਹਾ ਕਮੇਟੀ ਮੈਂਬਰ ਟਿੰਕੂ ਚਾਵਲਾ, ਜਿਲ੍ਹਾ ਕਮੇਟੀ ਮੈਂਬਰ ਮੁਕੇਸ਼ ਕੋੜਾ ਤੇ ਜਿਲ੍ਹਾ ਕਮੇਟੀ ਮੈਂਬਰ ਨਾਇਬ ਸਿੰਘ ਬਹਿਮਣ ਦੀਵਾਨਾ ਹਾਜ਼ਰ ਸਨ।






