BREAKING- ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਲੀਡਰ ਅਤੇ ਸਾਬਕਾ ਰਾਜ ਸਭਾ ਮੈਂਬਰ ਸਾਥੀਆਂ ਸਮੇਤ AAP ‘ਚ ਸ਼ਾਮਲ

 

BREAKING- ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਲੀਡਰ ਅਤੇ ਸਾਬਕਾ ਰਾਜ ਸਭਾ ਮੈਂਬਰ ਸਾਥੀਆਂ ਸਮੇਤ AAP ‘ਚ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਕੀਤਾ ਨਿੱਘਾ ਸਵਾਗਤ

ਸਾਬਕਾ ਆਰ.ਟੀ.ਆਈ. ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਨੇ ਵੀ ਫੜਿਆ ‘ਆਪ’ ਦਾ ਪੱਲਾ

Punjab Breaking- ਅਕਾਲੀ ਦਲ ਨੂੰ ਵੱਡਾ ਝਟਕਾ! ਚੰਡੀਗੜ੍ਹ/ਅੰਮ੍ਰਿਤਸਰ, 25 ਦਸੰਬਰ 2025- ਮਜੀਠਾ ਹਲਕੇ ਅਤੇ ਪੰਜਾਬ ਦੀ ਸਿਆਸਤ ਤੋਂ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ।

ਅਕਾਲੀ ਦਲ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜਮਹਿੰਦਰ ਸਿੰਘ ਮਜੀਠਾ ਰਵਾਇਤੀ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖੁਦ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ ‘ਤੇ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਜਤਾਇਆ।

ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ-ਨਾਲ ਪੰਜਾਬ ਦੇ ਸਾਬਕਾ ਆਰ.ਟੀ.ਆਈ. (RTI) ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਨੇ ਵੀ ਆਮ ਆਦਮੀ ਪਾਰਟੀ ਦਾ ਦਾਮਨ ਥਾਮ ਲਿਆ ਹੈ।

ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮਜੀਠਾ ਖੇਤਰ ਦੇ ਇਨ੍ਹਾਂ ਪ੍ਰਭਾਵਸ਼ਾਲੀ ਅਤੇ ਵੱਡੇ ਸਿਆਸੀ ਚਿਹਰਿਆਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਹਲਕੇ ਅੰਦਰ ਆਮ ਆਦਮੀ ਪਾਰਟੀ ਦੇ ਹੱਥ ਬਹੁਤ ਮਜ਼ਬੂਤ ਹੋ ਗਏ ਹਨ।

ਸਿਆਸੀ ਮਾਹਰਾਂ ਮੁਤਾਬਕ, ਚੋਣਾਂ ਦੇ ਇਸ ਦੌਰ ਵਿੱਚ ਮਜੀਠਾ ਹਲਕੇ ਦੇ ਇੰਨੇ ਸੀਨੀਅਰ ਅਤੇ ਟਕਸਾਲੀ ਪਰਿਵਾਰਾਂ ਦਾ ਅਕਾਲੀ ਦਲ ਛੱਡਣਾ ਵਿਰੋਧੀ ਧਿਰਾਂ ਲਈ ਇੱਕ ਵੱਡੀ ਨਾਮੋਸ਼ੀ ਅਤੇ ਕਰਾਰਾ ਝਟਕਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਸੂਬੇ ਦੇ ਦਿੱਗਜ ਆਗੂ ‘ਆਪ’ ਪਰਿਵਾਰ ਦਾ ਹਿੱਸਾ ਬਣ ਰਹੇ ਹਨ।

ਨਵੇਂ ਸ਼ਾਮਲ ਹੋਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ।