Punjab News: ਗੈਰ ਵਿੱਦਿਅਕ ਡਿਊਟੀਆਂ ਬਹਾਨੇ ਅਧਿਆਪਕਾਂ ‘ਤੇ ਅੱਤਿਆਚਾਰ!

 

Punjab News: ਗੈਰ ਵਿੱਦਿਅਕ ਡਿਊਟੀਆਂ ਬਹਾਨੇ ਅਧਿਆਪਕਾਂ ‘ਤੇ ਅੱਤਿਆਚਾਰ!

ਗੈਰ ਵਿੱਦਿਅਕ ਡਿਊਟੀਆਂ ਬਹਾਨੇ ਅਧਿਆਪਕਾਂ ‘ਤੇ ਅੱਤਿਆਚਾਰ ਕਰਨਾ ਬੰਦ ਕਰੇ ਪੰਜਾਬ ਸਰਕਾਰ: ਜੀ.ਟੀ.ਯੂ

ਅਧਿਆਪਕ ਤੇ ਸਿੱਖਿਆ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ 2 ਜੂਨ ਨੂੰ ਮੁਹਾਲੀ ਵਿਖੇ ਹੋਵੇਗੀ ਰੋਸ ਰੈਲੀ : ਜਸਵਿੰਦਰ ਸਮਾਣਾ, ਪਰਮਜੀਤ ਸਿੰਘ ਪਟਿਆਲਾ

Punjab News: ਪਟਿਆਲਾ 26 ਮਈ 2026:

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਦੀ ਪ੍ਰਧਾਨਗੀ ਹੇਠ ਹੋਈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਧਿਆਪਕਾਂ ‘ਤੇ ਕਈ ਤਰ੍ਹਾਂ ਦੀਆਂ ਗੈਰ ਵਿਦਿਅਕ ਡਿਊਟੀਆਂ ਮੜ ਕੇ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ।

ਆਗੂਆਂ ਨੇ ਆਖਿਆ ਕਿ ਅਧਿਆਪਕਾਂ ਨੂੰ ਕਈ ਤਰ੍ਹਾਂ ਦੀਆਂ ਗੈਰ ਵਿਦਿਅਕ ਡਿਊਟੀਆਂ ਜਿਵੇਂ ਬੀ.ਐਲ.ਓ., ਇਲੈਕਸ਼ਨ ਡਿਊਟੀ , ਜਨਗਣਨਾ, ਡਰੱਗ ਜਨਗਣਨਾ , ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਸਬੰਧੀ, 10 ਲੱਖ ਦਾ ਬੀਮਾ ਕਾਰਡ ਬਣਾਉਣਾ, ਸਕੂਲਾਂ ਵਿੱਚ ਕਈ ਤਰ੍ਹਾਂ ਦੇ ਹੋਰ ਗੈਰ ਵਿਦਿਅਕ ਪ੍ਰੋਜੈਕਟ ਜਿਵੇਂ ਮਿਸ਼ਨ ਸਮਰੱਥ, ਭਾਨੋਟ ਰਿਸਰਚ ਪ੍ਰੋਜੈਕਟ ਆਦਿ ਅਨੇਕਾਂ ਪ੍ਰਕਾਰ ਦੇ ਗੈਰ ਵਿੱਦਿਅਕ ਪ੍ਰੋਜੈਕਟ ਚਲਾ ਕੇ ਅਧਿਆਪਕਾਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਪੰਜਾਬ ਦਾ ਸਿੱਖਿਆ ਮਹਿਕਮਾ ਇਹ ਸਭ ਕੁਝ ਦੇਖ ਕੇ ਮੂਕ ਦਰਸ਼ਕ ਬਣਿਆ ਬੈਠਾ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਇਸ ਸਭ ਦਾ ਵਿਰੋਧ ਕਰਨ ਦੀ ਬਜਾਏ ਕਿਸੇ ਹੋਰ ਹੀ ਦੁਨੀਆ ਵਿੱਚ ਗੁਆਚੇ ਹੋਏ ਜਾਪਦੇ ਹਨ।

ਅਧਿਆਪਕਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਧਿਆਪਕ ਅਤੇ ਸਿੱਖਿਆ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ 2 ਜੂਨ ਨੂੰ ਮੁਹਾਲੀ ਦੇ ਵਿਦਿਆ ਭਵਨ ਵਿਖੇ ਜ਼ਬਰਦਸਤ ਰੋਸ ਰੈਲੀ ਤੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਜੀ.ਟੀ.ਯੂ. ਦੇ ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਬੇਨਤੀ ਕੀਤੀ ਕਿ ਇਸ ਰੋਸ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ।

ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ, ਜੁਗਪ੍ਰਗਟ ਸਿੰਘ ਸਮਾਣਾ ,ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।