ਪੰਜਾਬ ‘ਚ BLOs ਸਿਰ ਪਈ ਨਵੀਂ ਡਿਊਟੀ; ਜਨਗਣਤਾ ਤੋਂ ਬਾਅਦ ਹੁਣ ਕਰਨਗੇ SIR

AI Photo

 

ਪੰਜਾਬ ‘ਚ BLOs ਸਿਰ ਪਈ ਨਵੀਂ ਡਿਊਟੀ; ਜਨਗਣਤਾ ਤੋਂ ਬਾਅਦ ਹੁਣ ਕਰਨਗੇ SIR

ਸਪੈਸ਼ਲ ਇੰਨਟੈਸਿਵ ਰਵੀਜ਼ਨ ਸਬੰਧੀ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਭਰਵਾਏ ਜਾਣਗੇ ਫਾਰਮ

ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਸਪੈਸ਼ਲ ਇੰਨਟੈਸਿਵ ਰਵੀਜ਼ਨ ਸਬੰਧੀ ਹਦਾਇਤਾਂ ਜਾਰੀ

Punjab News, 27 ਮਈ 2026- ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ 15 ਜੂਨ 2026 ਤੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ (SIR) ਦੇ ਸਬੰਧ ਵਿੱਚ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਸਪੈਸ਼ਲ ਇੰਨਟੈਂਸਿਵ ਰਵੀਜ਼ਨ-2026 ਦੇ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਕਾਰਜ ਲਈ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸੁਪਰਵਾਈਜ਼ਰ, ਜਿਲ੍ਹਾ ਲੈਵਲ ਮਾਸਟਰ ਟ੍ਰੇਨਰ ਅਤੇ ਬੀ.ਐੱਲ.ਓਜ਼ ਲਗਾਏ ਗਏ ਹਨ।

Punjab SIR Update: ਪੰਜਾਬ ਵੋਟਰ ਸੂਚੀਆਂ ਦੀ ਸੁਧਾਈ ਲਈ ਤਿਆਰ, BLO ਘਰ-ਘਰ ਜਾ ਕੇ ਕਰਨਗੇ ਗਣਨਾ

ਬੁਲਾਰੇ ਨੇ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ (SIR) ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਫਾਰਮ ਭਰਵਾਏ ਜਾਣਗੇ।

ਡਰਾਫਟ ਵੋਟਰ ਸੂਚੀ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਮਿਤੀ 30 ਅਗਸਤ 2026 ਤੱਕ ਲਏ ਜਾਣਗੇ, ਜਿਨ੍ਹਾਂ ਦਾ ਨਿਪਟਾਰਾ ਮਿਤੀ 28 ਸਤੰਬਰ 2026 ਤੱਕ ਕਰਦੇ ਹੋਏ ਮਿਤੀ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਅਕਤੂਬਰ 2026 ਨੂੰ ਯੋਗਤਾ ਮਿਤੀ ਨਿਰਧਾਰਿਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ ਅਧੀਨ ਹੀ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਕਰਨ ਦਾ ਕਾਰਜ ਮਿਤੀ 24 ਜੁਲਾਈ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਲਈ ਮਿਤੀ 15 ਜੂਨ 2026 ਤੋਂ ਮਿਤੀ 20 ਜੂਨ 2026 ਤੱਕ ਸਪੈਸ਼ਲ ਟ੍ਰੇਨਿੰਗ ਰੱਖੀ ਜਾਵੇਗੀ।