Join WhatsApp

Join Now

BJP Punjab New Chief! ਕੇਵਲ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

On: ਮਈ 28, 2026 12:08 ਬਾਃ ਦੁਃ

 

BJP Punjab New Chief! ਕੇਵਲ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਭਾਰਤੀ ਜਨਤਾ ਪਾਰਟੀ (BJP) ਹਾਈਕਮਾਂਡ ਵੱਲੋਂ ਕੇਵਲ ਸਿੰਘ ਢਿੱਲੋਂ ਦੇ ਨਾਂ ‘ਤੇ ਲੱਗੀ ਮੋਹਰ

ਪੰਜਾਬ ਭਾਜਪਾ ਦੀ ਕਮਾਨ ਸੌਂਪ ਕੇ ਪਾਰਟੀ ਨੇ ਖੇਡਿਆ ਵੱਡਾ ਸਿਆਸੀ ਦਾਅ- ਸਮਰਥਕਾਂ ਅਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ, ਵਧਾਈਆਂ ਦਾ ਸਿਲਸਿਲਾ ਸ਼ੁਰੂ

BJP Punjab New Chief! ਚੰਡੀਗੜ੍ਹ, 28 ਮਈ 2026- ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਭਾਰਤੀ ਜਨਤਾ ਪਾਰਟੀ (BJP) ਦੇ ਕੇਂਦਰੀ ਲੀਡਰਸ਼ਿਪ ਵੱਲੋਂ ਸੰਗਠਨ ਵਿੱਚ ਵੱਡਾ ਫੇਰਬਦਲ ਕਰਦਿਆਂ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ, ਪੰਜਾਬ ਇਕਾਈ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Image

ਕੇਵਲ ਸਿੰਘ ਢਿੱਲੋਂ ਪੰਜਾਬ ਦੀ ਸਿਆਸਤ ਦਾ ਇੱਕ ਬਹੁਤ ਹੀ ਤਜ਼ਰਬੇਕਾਰ ਅਤੇ ਵੱਡਾ ਚਿਹਰਾ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਭਾਜਪਾ ਦੇ ਉੱਚ ਅਧਿਕਾਰੀਆਂ ਵੱਲੋਂ ਰਸਮੀ ਐਲਾਨ ਕਰ ਦਿੱਤਾ ਗਿਆ ਹੈ।

ਭਾਜਪਾ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਪੰਜਾਬ ਵਰਗੇ ਅਹਿਮ ਸੂਬੇ ਦੀ ਕਮਾਨ ਸੌਂਪੇ ਜਾਣ ਤੋਂ ਸਾਫ਼ ਹੈ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਰਣਨੀਤੀ ‘ਤੇ ਕੰਮ ਕਰ ਰਹੀ ਹੈ।

ਇਸ ਨਿਯੁਕਤੀ ਦੀ ਖ਼ਬਰ ਆਉਣ ਤੋਂ ਬਾਅਦ ਹੀ ਕੇਵਲ ਸਿੰਘ ਢਿੱਲੋਂ ਦੇ ਸਮਰਥਕਾਂ ਅਤੇ ਭਾਜਪਾ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

ਸਿਆਸੀ ਮਾਹਿਰਾਂ ਮੁਤਾਬਕ ਢਿੱਲੋਂ ਦੀ ਅਗਵਾਈ ਵਿੱਚ ਭਾਜਪਾ ਪੰਜਾਬ ਦੇ ਜਮੀਨੀ ਪੱਧਰ ‘ਤੇ ਵਰਕਰਾਂ ਨੂੰ ਲਾਮਬੰਦ ਕਰਨ ਦੀ ਕੋਸ਼ਿਸ਼ ਕਰੇਗੀ।

 

Leave a Comment