ਪੰਜਾਬ ਦਾ 19 ਵਰ੍ਹਿਆਂ ਦਾ ਫ਼ੌਜੀ ਜਵਾਨ ਜੰਮੂ ‘ਚ ਗੋਲੀ ਲੱਗਣ ਕਾਰਨ ਸ਼ਹੀਦ

619

 

A 19-year-old soldier of Punjab di-ed due to gunshot wound in Jammu

  • ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

ਪੰਜਾਬ ਨੈੱਟਵਰਕ, ਚੰਡੀਗੜ੍ਹ

Jammu- ਜੰਮੂ-ਕਸ਼ਮੀਰ ਦੇ ਪੁੰਛ ਵਿਚ ਗੋਲੀ ਲੱਗਣ ਕਾਰਨ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਜਵਾਨ ਅੰਮ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖ਼ਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਿਵਾਰ ਨੂੰ ਵਿੱਤੀ ਇਮਦਾਦ ਦਿੱਤੀ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)