A big blow to the Punjab government! Indefinite strike started by workers in markets – farmers may suffer huge losses
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab Government- ਪੰਜਾਬ ਸਰਕਾਰ ਨੂੰ ਇਕ ਵਾਰ ਫਿਰ ਮਜ਼ਦੂਰ ਵਰਗ ਦੇ ਵਲੋਂ ਝਟਕਾ ਦੇ ਦਿੱਤਾ ਗਿਆ ਹੈ। ਦਰਅਸਲ, ਇਕ ਪਾਸੇ ਤਾਂ ਮੰਡੀਆਂ ਵਿਚ ਝੋਨੇ ਦੀ ਫਸਲ ਆਉਣੀ ਸ਼ੁਰੂ ਹੋ ਗਈ ਹੈ।
ਉਥੇ ਹੀ ਦੂਜੇ ਪਾਸੇ ਮੰਡੀਆਂ ਵਿਚ ਕੰਮ ਕਰ ਰਹੇ ਮਜ਼ਦੂਰਾਂ ਦੇ ਵਲੋਂ ਅੱਜ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਕਾਰਨ ਕਿਸਾਨਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋ ਸਕਦਾ ਹੈ ਅਤੇ ਮੰਡੀਆਂ ਦਾ ਸਾਰਾ ਕੰਮ ਪ੍ਰਭਾਵਿਤ ਹੋ ਸਕਦਾ ਹੈ।
ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿਚ ਪੰਜਾਬ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਤੇ ਲੇਬਰ ਚੇਅਰਮੇਨ ਖੰਨਾ ਦਰਸ਼ਨ ਲਾਲ ਚੌਧਰੀ ਨੇ ਦੱਸਿਆ ਕਿ ਪੰਜਾਬ ਦੀਆਂ ਅਨਾਜ ਮੰਡੀਆਂ ਨਾਲ ਸਬੰਧਤ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦਾ 9 ਤੋਂ 10 ਲੱਖ ਮਜ਼ਦੂਰ ਹੜਤਾਲ ’ਤੇ ਜਾ ਰਿਹਾ ਹੈ।
ਮਜ਼ਦੂਰ ਡੇਢ ਸਾਲ ਤੋਂ ਪੰਜਾਬ ਸਰਕਾਰ ਤੋਂ ਮਜ਼ਦੂਰੀ ਦੇ ਵਾਧੇ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਲਾਰੇ ’ਤੇ ਲਾਰਾ ਲਗਾ ਰੱਖਿਆ। ਮਜ਼ਦੂਰੀ ’ਚ 2 ਜਾਂ 3 ਪੈਸੇ ਵਾਧਾ ਕੀਤਾ ਗਿਆ, ਜਦਕਿ ਸਰਕਾਰ ਮੰਗ ਰੱਖੀ ਸੀ ਕਿ ਮਜ਼ਦੂਰੀ ’ਚ 25 ਫੀਸਦੀ ਵਾਧਾ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ 2011 ’ਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ 25 ਫੀਸਦੀ ਮਜ਼ਦੂਰੀ ’ਚ ਵਾਧਾ ਕੀਤਾ ਸੀ। ਅੱਜ ਬਾਰਾਂ ਸਾਲ ਹੋ ਗਏ ਹਨ। ਬਾਰਾਂ ਸਾਲ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ ਪਰ ਸਰਕਾਰ ਨੇ ਡੇਢ ਸਾਲ ਤੋਂ ਮੰਗ ਨਹੀਂ ਮੰਨੀ। ਮੰਡੀਆਂ ’ਚੋਂ ਲੋਡਿੰਗ ਦਾ ਰੇਟ ਕਰੀਬ 1.91 ਪੈਸੇ ਦਿੱਤਾ ਜਾਂਦਾ ਹੈ ਜਦਕਿ ਇਹ ਰੇਟ 5 ਰੁਪਏ ਨਿਰਧਾਰਿਤ ਕੀਤਾ ਜਾਵੇ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)