Join WhatsApp

Join Now

ਵਿਦਿਆਰਥੀ ਸੰਘਰਸ਼ ਦੀ ਵੱਡੀ ਜਿੱਤ! ਪੰਜਾਬੀ ਯੂਨੀਵਰਸਿਟੀ ਨੇ ਫੀਸਾਂ ‘ਚ ਵਾਧਾ ਕਰਨ ਦਾ ਫ਼ੈਸਲਾ ਲਿਆ ਵਾਪਸ!

On: ਅਗਸਤ 31, 2026 10:31 ਪੂਃ ਦੁਃ

 

ਵਿਦਿਆਰਥੀ ਸੰਘਰਸ਼ ਦੀ ਵੱਡੀ ਜਿੱਤ! ਪੰਜਾਬੀ ਯੂਨੀਵਰਸਿਟੀ ਨੇ ਫੀਸਾਂ ‘ਚ ਵਾਧਾ ਕਰਨ ਦਾ ਫ਼ੈਸਲਾ ਲਿਆ ਵਾਪਸ!

ਪੰਜਾਬੀ ਯੂਨੀਵਰਸਿਟੀ ਵੱਲੋਂ ਫੀਸਾਂ ‘ਚ ਕੀਤਾ ਵਾਧਾ ਪੂਰੀ ਤਰ੍ਹਾਂ ਵਾਪਸ ਲੈਣ ਦਾ ਫ਼ੈਸਲਾ; ਸਸਤੀ ਉੱਚ ਸਿੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਫ਼ੈਸਲਾ:ਡਾ. ਜਗਦੀਪ ਸਿੰਘ

ਪਟਿਆਲਾ, 31 ਅਗਸਤ 2026- ਪੰਜਾਬੀ ਯੂਨੀਵਰਸਿਟੀ ਵੱਲੋਂ ਫੀਸਾਂ ਵਿੱਚ ਕੀਤਾ ਗਿਆ ਹਾਲੀਆ ਵਾਧਾ ਪੂਰੀ ਤਰ੍ਹਾਂ ਵਾਪਸ ਲੈਣ ਦਾ ਫ਼ੈਸਲਾ ਲਿਆ ਗਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੱਜ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਅਥਾਰਿਟੀ ਦੇ ਉੱਚ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਅਤੇ ਹਿਤਾਂ ਨੂੰ ਮੁੱਖ ਰੱਖਦਿਆਂ ਸੈਸ਼ਨ 2026-27 ਦੌਰਾਨ ਟਿਊਸ਼ਨ/ਕੋਰਸ ਫੀਸ, ਰਜਿਸਟ੍ਰੇਸ਼ਨ ਫੀਸ ਅਤੇ ਹੋਸਟਲ ਫੀਸਾਂ ਵਿੱਚ ਕੀਤਾ ਗਿਆ ਸਮੁੱਚਾ ਵਾਧਾ ਪੂਰਨ ਤੌਰ ‘ਤੇ ਵਾਪਸ ਲੈਣ ਦਾ ਅਹਿਮ ਫੈਸਲਾ ਲਿਆ ਗਿਆ ਹੈ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਦੱਸਿਆ ਗਿਆ ਕਿ ਵਿਦਿਆਰਥੀਆਂ ਦੇ ਵਡੇਰੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬੀ ਯੂਨੀਵਰਸਿਟੀ ਨੇ ਇਹ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਵਿਦਿਆਰਥੀ ਨੁਮਾਇੰਦਿਆਂ ਅਤੇ ਹੋਰ ਹਿੱਸੇਦਾਰਾਂ ਵੱਲੋਂ ਫੀਸ ਵਾਧੇ ਸਬੰਧੀ ਪ੍ਰਗਟਾਈਆਂ ਗਈਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਵਿਚਾਰਨ ਉਪਰੰਤ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਪਹੁੰਚਯੋਗ ਅਤੇ ਕਿਫ਼ਾਇਤੀ ਉੱਚ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਯੂਨੀਵਰਸਿਟੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਪ੍ਰਸਤਾਵਿਤ ਫੀਸ ਵਾਧੇ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ 2026–27 ਦੇ ਅਕਾਦਮਿਕ ਸੈਸ਼ਨ ਲਈ ਫੀਸਾਂ ਦਾ ਢਾਂਚਾ ਪਿਛਲੇ ਅਕਾਦਮਿਕ ਸੈਸ਼ਨ ਦੌਰਾਨ ਲਾਗੂ ਫੀਸਾਂ ਦੇ ਪੱਧਰ ’ਤੇ ਹੀ ਕਾਇਮ ਰਹੇਗਾ ਅਤੇ ਫੀਸਾਂ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਅਤੇ ਅਕਾਦਮਿਕ ਹਿੱਤ ਯੂਨੀਵਰਸਿਟੀ ਦੀ ਸਭ ਤੋਂ ਵੱਡੀ ਤਰਜੀਹ ਹਨ।

ਭਾਵੇਂ ਯੂਨੀਵਰਸਿਟੀ ਇਸ ਸਮੇਂ ਗੰਭੀਰ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ, ਫਿਰ ਵੀ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਆਰਥਿਕ ਮੁਸ਼ਕਲਾਂ ਕਾਰਨ ਮਿਆਰੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਜ਼ਿਕਰਯੋਗ ਹੈ ਕਿ ਪ੍ਰਸਤਾਵਿਤ ਫੀਸ ਵਾਧੇ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੇ ਇਸ ਫ਼ੈਸਲੇ ਨੂੰ ਵਿਦਿਆਰਥੀ ਵਰਗ ਦੀਆਂ ਚਿੰਤਾਵਾਂ ਦੂਰ ਕਰਨ ਅਤੇ ਕਿਫ਼ਾਇਤੀ, ਸਮਾਵੇਸ਼ੀ ਤੇ ਪਹੁੰਚਯੋਗ ਉੱਚ ਸਿੱਖਿਆ ਪ੍ਰਤੀ ਪੰਜਾਬੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਸਕਾਰਾਤਮਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment