Join WhatsApp

Join Now

ਪੰਜਾਬ ਸਰਕਾਰ ਦਾ ਆਂਗਣਵਾੜੀ ਮੁਲਾਜ਼ਮਾਂ ਨੂੰ ਤੋਹਫ਼ਾ! ਤਰੱਕੀਆਂ, ਬਦਲੀਆਂ ਅਤੇ ਸੇਵਾਮੁਕਤੀ ਲਾਭਾਂ ਸਮੇਤ ਕਈ ਮੁੱਦਿਆਂ ‘ਤੇ ਮਿਲਿਆ ਭਰੋਸਾ

On: November 25, 2026 7:01 PM

 

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਵੱਡੀ ਖ਼ੁਸ਼ਖ਼ਬਰੀ: ਮਾਣਭੱਤਾ ਦੁੱਗਣਾ ਕਰਨ ਦਾ ਐਲਾਨ 27 ਨਵੰਬਰ ਦੀ ਮੀਟਿੰਗ ‘ਚ ਸੰਭਵ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਸਰਵ ਆਂਗਣਵਾੜੀ ਯੂਨੀਅਨ ਦੀ ਅਹਿਮ ਬੈਠਕ, ਕਈ ਵੱਡੀਆਂ ਮੰਗਾਂ ‘ਤੇ ਬਣੀ ਸਹਿਮਤੀ

ਪੰਜਾਬ ਸਰਕਾਰ ਦਾ ਆਂਗਣਵਾੜੀ ਮੁਲਾਜ਼ਮਾਂ ਨੂੰ ਤੋਹਫ਼ਾ: ਤਰੱਕੀਆਂ, ਬਦਲੀਆਂ ਅਤੇ ਸੇਵਾਮੁਕਤੀ ਲਾਭਾਂ ਸਮੇਤ ਕਈ ਮੁੱਦਿਆਂ ‘ਤੇ ਮਿਲਿਆ ਭਰੋਸਾ

ਆਂਗਣਵਾੜੀ ਸੈਂਟਰਾਂ ਦੀ ਬਦਲੇਗੀ ਨੁਹਾਰ: ਬਿਜਲੀ ਬਿੱਲਾਂ ਲਈ 500 ਰੁਪਏ ਪ੍ਰਤੀ ਮਹੀਨਾ ਤੇ ਬੱਚਿਆਂ ਲਈ ਵਿਸ਼ੇਸ਼ ਪੜ੍ਹਾਈ ਸਮੱਗਰੀ ਦਾ ਐਲਾਨ

ਚੰਡੀਗੜ੍ਹ 25 ਨਵੰਬਰ 2026- ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਅਹਿਮ ਬੈਠਕ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸਮੇਤ ਵਿਭਾਗ ਦੇ ਡਾਇਰੈਕਟਰ ਸ਼ੈਨਾ ਅਗਰਵਾਲ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ, ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਰੰਧਾਵਾ ਅਤੇ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਦੂਜੇ ਪਾਸੇ, ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੇ ਚਾਰ ਮੈਂਬਰੀ ਵਫ਼ਦ ਨੇ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਮੁਲਾਜ਼ਮਾਂ ਦਾ ਪੱਖ ਰੱਖਿਆ।

ਇਹ ਵੀ ਪੜ੍ਹੋ- ਸਰਵ ਆਂਗਣਵਾੜੀ ਯੂਨੀਅਨ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਅਹਿਮ ਬੈਠਕ, ਕਈ ਵੱਡੀਆਂ ਮੰਗਾਂ ‘ਤੇ ਬਣੀ ਸਹਿਮਤੀ

ਮੀਟਿੰਗ ਦੌਰਾਨ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣਭੱਤਾ ਅਤੇ ਸਾਲਾਨਾ ਵਾਧਾ (ਇੰਕਰੀਮੈਂਟ) ਦੁੱਗਣਾ ਕਰਨ ਦੀ ਮੰਗ ਪੂਰੇ ਜ਼ੋਰ-ਸ਼ੋਰ ਨਾਲ ਉਠਾਈ। ਉਨ੍ਹਾਂ ਕੈਬਨਿਟ ਮੰਤਰੀ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਮਾਣਭੱਤਾ ਦੁੱਗਣਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਜਥੇਬੰਦੀ ਦਾ ਹੱਕੀ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਦੇ ਨਾਲ ਹੀ ਕਰੈੱਚ ਵਰਕਰਾਂ ਦੇ ਮਾਣਭੱਤੇ ਵਿੱਚ ਵਾਧਾ ਕਰਨ ਦੀ ਮੰਗ ਵੀ ਪ੍ਰਮੁੱਖਤਾ ਨਾਲ ਰੱਖੀ ਗਈ।

ਸਰਵ ਆਂਗਣਵਾੜੀ ਯੂਨੀਅਨ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਅਹਿਮ ਬੈਠਕ, ਕਈ ਵੱਡੀਆਂ ਮੰਗਾਂ ‘ਤੇ ਬਣੀ ਸਹਿਮਤੀ

ਮੀਟਿੰਗ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੀਆਂ ਜ਼ਿਆਦਾਤਰ ਮੰਗਾਂ ਪ੍ਰਤੀ ਹਾਂ-ਪੱਖੀ ਰਵੱਈਆ ਅਪਣਾਇਆ। ਬੁਢਾਪਾ, ਵਿਧਵਾ, ਦਿਵਿਆਂਗ ਅਤੇ ਬੇਸਹਾਰਾ ਔਰਤਾਂ ਦੀ ਪੈਨਸ਼ਨ ਨਾਲ ਸਬੰਧਤ ਮੰਗਾਂ ‘ਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟਾਈ ਗਈ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਨਵੇਂ ਮੋਬਾਈਲ ਫ਼ੋਨ, ਮੋਬਾਈਲ ਡਾਟਾ ਭੱਤਾ, ਸੇਵਾਮੁਕਤੀ ਦੌਰਾਨ ਪੈਨਸ਼ਨ ਦਾ ਲਾਭ ਅਤੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਵਰਕਰਾਂ ਨੂੰ 100 ਤੇ ਹੈਲਪਰਾਂ ਨੂੰ 50 ਰੁਪਏ ਦੇਣ ਬਾਰੇ ਵੀ ਭਰੋਸਾ ਦਿਵਾਇਆ ਗਿਆ।

ਵਿਭਾਗੀ ਕੰਮਕਾਜ ਵਿੱਚ ਤੇਜ਼ੀ ਲਿਆਉਂਦਿਆਂ ਮੰਤਰੀ ਨੇ ਭਰੋਸਾ ਦਿੱਤਾ ਕਿ ਸੁਪਰਵਾਈਜ਼ਰਾਂ ਦੀ ਭਰਤੀ ਪ੍ਰਕਿਰਿਆ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਈ ਜਾਵੇਗੀ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਬਦਲੀਆਂ (ਟਰਾਂਸਫਰ) ਦੇ ਮਸਲੇ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਤਰੱਕੀਆਂ ਲਈ ਜਲਦ ਹੀ ਲੋੜੀਂਦੀਆਂ ਫਾਈਲਾਂ ਮੰਗਵਾਈਆਂ ਜਾਣਗੀਆਂ।

ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੀ ਅਹਿਮ ਫ਼ੈਸਲੇ ਲਏ ਗਏ। ਮੁੱਢਲੀ ਬਚਪਨ ਸੰਭਾਲ ਅਤੇ ਸਿੱਖਿਆ (ECCE) ਨੂੰ ਮਜ਼ਬੂਤ ਕਰਨ ਵਾਸਤੇ 37 ਕਿਤਾਬਾਂ ਨੂੰ ਜੋੜ ਕੇ ਇੱਕ ਵਿਸ਼ੇਸ਼ ਕਿਤਾਬਚਾ (ਬੁੱਕਲੇਟ) ਤਿਆਰ ਕੀਤਾ ਗਿਆ ਹੈ, ਜੋ ਜਲਦ ਹੀ ਸਾਰੇ ਸੈਂਟਰਾਂ ਵਿੱਚ ਮੁਹੱਈਆ ਕਰਵਾਇਆ ਜਾਵੇਗਾ। ਜਿਨ੍ਹਾਂ ਆਂਗਣਵਾੜੀ ਸੈਂਟਰਾਂ ਵਿੱਚ ਬਿਜਲੀ ਦੇ ਮੀਟਰ ਲੱਗੇ ਹੋਏ ਹਨ, ਉਨ੍ਹਾਂ ਨੂੰ ਵਿਭਾਗ ਵੱਲੋਂ 500 ਰੁਪਏ ਪ੍ਰਤੀ ਮਹੀਨਾ ਬਿਜਲੀ ਬਿੱਲ ਵਜੋਂ ਅਦਾ ਕੀਤੇ ਜਾਣਗੇ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਜੀਵਨ ਬੀਮੇ (ਲਾਈਫ਼ ਇੰਸ਼ੋਰੈਂਸ) ਦਾ ਲਾਭ ਦੇਣ ਅਤੇ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਲਈ ਵਿਸ਼ੇਸ਼ ਸਿਖਲਾਈ ਦੇਣ ਦੀ ਤਿਆਰੀ ਵੀ ਮੁਕੰਮਲ ਕਰ ਲਈ ਗਈ ਹੈ।

ਮੀਟਿੰਗ ਦੇ ਅਖੀਰ ਵਿੱਚ ਮਾਣਭੱਤਾ ਦੁੱਗਣਾ ਕਰਨ ਦੀ ਮੁੱਖ ਮੰਗ ‘ਤੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਅੰਤਿਮ ਐਲਾਨ ਮੁੱਖ ਮੰਤਰੀ ਵੱਲੋਂ 27 ਨਵੰਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਦੌਰਾਨ ਕੀਤਾ ਜਾਵੇਗਾ। ਇਹ ਸਮੁੱਚੀ ਬੈਠਕ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਨੇਪਰੇ ਚੜ੍ਹੀ। ਇਸ ਮੌਕੇ ਯੂਨੀਅਨ ਵੱਲੋਂ ਜਨਰਲ ਸਕੱਤਰ ਹਰਪ੍ਰੀਤ ਕੌਰ, ਮੀਤ ਪ੍ਰਧਾਨ ਸਤਵਿੰਦਰ ਕੌਰ ਅਤੇ ਸਕੱਤਰ ਪ੍ਰਦੀਪ ਕੌਰ ਸੰਗਰੂਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

 

Leave a Comment