Join WhatsApp

Join Now

ਵੱਡੀ ਗਿਣਤੀ ‘ਚ ਮੁਲਾਜ਼ਮ ਬੀਕੇਯੂ ਉਗਰਾਹਾਂ ਦੇ ਧਰਨਿਆਂ ‘ਚ ਹੋਏ ਸ਼ਾਮਿਲ

On: ਸਤੰਬਰ 4, 2026 8:55 ਬਾਃ ਦੁਃ

 

ਵੱਡੀ ਗਿਣਤੀ ‘ਚ ਮੁਲਾਜ਼ਮ ਬੀਕੇਯੂ ਉਗਰਾਹਾਂ ਦੇ ਧਰਨਿਆਂ ‘ਚ ਹੋਏ ਸ਼ਾਮਿਲ

ਸਰਕਾਰ ਵਿਰੁੱਧ ਵੱਡਾ ਏਕਾ ਜਰੂਰੀ – ਡੀ ਟੀ ਐਫ਼ ਪੰਜਾਬ।

ਚੰਡੀਗੜ੍ਹ, 4 ਸਤੰਬਰ 2026- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੁਲਾਜ਼ਮਾਂ ਦੇ ਚੱਲ ਰਹੇ ਵੱਡੇ ਸੰਘਰਸ਼ ਨੂੰ ਸਮਰਥਨ ਦਿੰਦੇ ਹੋਏ ਮੁਲਾਜ਼ਮਾਂ ਨੂੰ ਆਪਣੇ ਚੱਲ ਰਹੇ ਧਰਨਿਆਂ ਵਿੱਚ ਆ ਕੇ ਆਪਣੀਆਂ ਮੰਗਾਂ ਤੇ ਮਸਲੇ ਸਾਂਝੇ ਕਰਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਸਿੱਟੇ ਵਜੋਂ ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਬੀ ਕੇ ਯੂ ਉਗਰਾਹਾਂ ਦੇ ਜਿਲ੍ਹਾ ਪੱਧਰੀ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ ਗਈ।

ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਗਾ, ਲੁਧਿਆਣਾ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਝੰਡੇ ਹੇਠ ਬੀ ਕੇ ਯੂ ਉਗਰਾਹਾਂ ਦੇ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ ਅਤੇ ਉੱਥੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਕਿਸਾਨਾਂ ਨਾਲ ਸਾਂਝਾ ਕੀਤਾ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਕਿਹਾ ਕਿ ਸਮਾਜ ਦੇ ਸੰਘਰਸ਼ ਕਰ ਰਹੇ ਤਬਕਿਆਂ ਦਾ ਏਕਾ ਹੋਣਾ ਇਸ ਸਮੇਂ ਅਣਸਰਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਸਮਰਾਜਵਾਦੀ ਨੀਤੀਆਂ ਅਤੇ ਕਾਰਪੋਰੇਟ ਪੱਖੀ ਮਾਡਲ ਇਕੱਲੇ ਮੁਲਾਜ਼ਮਾਂ ‘ਤੇ ਨਹੀਂ, ਸਗੋਂ ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ‘ਤੇ ਅਟੈਕ ਲੈ ਕੇ ਆਵੇਗਾ।

ਇਸ ਕਰਕੇ ਇਸ ਅਟੈਕ ਨੂੰ ਮੋੜਨ ਲਈ ਸਾਨੂੰ ਸਾਂਝੀ ਲੜਾਈ ਲੜਨੀ ਚਾਹੀਦੀ ਹੈ ਅਤੇ ਇਸ ਲੜਾਈ ਲਈ ਵੱਡਾ ਏਕਾ ਉਸਾਰਨ ਦੀ ਲੋੜ ਹੈ। ਅਧਿਆਪਕ ਆਗੂਆਂ ਨੇ ਧਰਨਿਆਂ ਵਿੱਚ ਬੋਲਦਿਆਂ ਕਿਸਾਨਾਂ ਨੂੰ ਸਰਕਾਰ ਦੇ ਝੂਠ ਬਾਰੇ ਦੱਸਿਆ ਕਿ ਮੁਲਾਜ਼ਮਾਂ ਨੂੰ ਬਹੁਤ ਨਿਗੁਣੀ ਤਨਖਾਹਾਂ ਮਿਲ ਰਹੀਆਂ ਹਨ ਅਤੇ ਕਾਰਪੋਰੇਟਾਂ ਨੂੰ ਬਹੁਤ ਸਸਤੇ ਰੇਟਾਂ ‘ਤੇ ਜ਼ਮੀਨਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਹਨਾਂ ਦੇ ਅਰਬਾਂ-ਖਰਬਾਂ ਦੇ ਕਰਜ਼ੇ ਮਾਫ ਕੀਤੇ ਜਾ ਰਹੇ ਹਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment