A major incident in a government school in Punjab, bullets fired – two injured including a student
ਰੋਹਿਤ ਗੁਪਤਾ, ਗੁਰਦਾਸਪੁਰ
School News- ਸਵੇਰੇ ਸਕੂਲ ਆਉਂਦੇ ਸਮੇਂ ਸਰਕਾਰੀ ਸਕੂਲ ਗੁਰਦਾਸਪੁਰ ਦੇ ਬਾਹਰ ਸਕੂਲ ਵਿੱਚ ਹੀ ਪੜ੍ਹਦੇ ਵਿਦਿਆਰਥੀਆ ਵਿੱਚ ਮਮੂਲੀ ਤਕਰਾਰ ਤੋਂ ਬਾਅਦ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਿਸੇ ਪੁਰਾਣੀ ਰੰਜਿਸ ਦੇ ਚੱਲਦਿਆਂ ਅੱਜ ਸਕੂਲ ਦੇ ਬਾਹਰ ਦੋ ਵਿਦਿਆਰਥੀਆਂ ਨੇ ਗੋਲੀ ਚਲਾ ਦਿੱਤੀ।
ਇੱਥੇ ਸਕੂਲ ਦੇ ਕੋਲੋਂ ਲੰਘ ਰਹੇ ਨੌਵੀਂ ਕਲਾਸ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਦੇ ਪੱਟ ਵਿੱਚ ਗੋਲੀ ਦਾ ਛਰਾ ਲੱਗਣ ਦੀ ਖ਼ਬਰ ਹੈ।ਜਦਕਿ ਸਕੂਲ ਦੇ ਚੌਕੀਦਾਰ ਦੀ ਵੀ ਗੋਲੀ ਦਾ ਛਰਾ ਲੱਗਣ ਨਾਲ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ।
ਜਾਣਕਾਰੀ ਮੁਤਾਬਿਕ ਜਦੋਂ ਵਿਦਿਆਰਥੀਆਂ ਵਿੱਚ ਆਪਸੀ ਤਕਰਾਰ ਹੋ ਰਹੀ ਸੀ ਤੇ ਸਕੂਲ ਦਾ ਚੌਕੀਦਾਰ ਗੁਰਦਿਆਲ ਸਿੰਘ ਛਡਾਉਣ ਦੀ ਕੋਸ਼ਿਸ਼ ਕਰਨ ਲੱਗਾ ਪਰ ਵਿਦਿਆਰਥੀ ਨੇ ਗੋਲੀ ਚਲਾ ਦਿੱਤੀ ਜਿਸ ਦੇ ਚੱਲਦਿਆਂ ਚੌਕੀਦਾਰ ਦੀ ਲੱਤ ਵਿੱਚ ਵੀ ਛਰਾ ਲੱਗ ਗਿਆ।ਦੋਵਾਂ ਜ਼ਖਮੀਆਂ ਦੀ ਹਾਲਤ ਸਥਿਰ ਹੈ।
ਵਿਦਿਆਰਥੀ ਦਿਲਪ੍ਰੀਤ ਸਿੰਘ ਨੂੰ ਮਲਹਮ ਪੱਟੀ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਫ਼ਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕੈਮਰੇ ਦੇ ਸਾਹਮਣੇ ਕੋਈ ਵੀ ਪੁਲਿਸ ਅਧਿਕਾਰੀ ਭੁੱਲਣ ਲਈ ਤਿਆਰ ਨਹੀਂ ਹੈ।
ਜਾਣਕਾਰੀ ਮਿਲੀ ਹੈ ਕਿ ਗੋਲੀ ਚਲਾਉਣ ਵਾਲੇ ਵਿਦਿਆਰਥੀ ਦੀ ਭਾਲ ਵਾਸਤੇ ਡੀ ਐਸ ਪੀ ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਓਧਰ ਸਕੂਲ ਪ੍ਰਸ਼ਾਸਨ ਵੀ ਦੋਸ਼ੀ ਦੱਸੇ ਜਾ ਰਹੇ ਵਿਦਿਆਰਥੀ ਖ਼ਿਲਾਫ਼ ਸਖ਼ਤ ਰੁੱਖ ਅਪਣਾ ਰਿਹਾ ਹੈ ਅਤੇ ਦੋਸ਼ੀ ਦਾ ਨਾਮ ਸਕੂਲ ਤੋਂ ਕੱਟਣ ਦੀ ਤਿਆਰੀ ਕਰ ਰਿਹਾ ਹੈ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)