Join WhatsApp

Join Now

ਤਰਕਸ਼ੀਲਾਂ ਵੱਲੋਂ ਵਿਗਿਆਨਕ ਚੇਤਨਾ ਵਿਕਸਤ ਹਿੱਤ ਸਸਸ ਸਕੂਲ ਬਾਲੀਆਂ ਵਿਖੇ ਤਰਕਸ਼ੀਲ ਸਮਾਗਮ ਹੋਇਆ

On: ਸਤੰਬਰ 10, 2026 3:53 ਬਾਃ ਦੁਃ

 

ਤਰਕਸ਼ੀਲਾਂ ਵੱਲੋਂ ਵਿਗਿਆਨਕ ਚੇਤਨਾ ਵਿਕਸਤ ਹਿੱਤ ਸਸਸ ਸਕੂਲ ਬਾਲੀਆਂ ਵਿਖੇ ਤਰਕਸ਼ੀਲ ਸਮਾਗਮ ਹੋਇਆ

ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ- ਹਰ ਗੱਲ ਮੰਨਣ ਤੋਂ ਪਹਿਲਾਂ ਪਰਖੋ- ਮਾਸਟਰ ਪਰਮਵੇਦ

ਸੰਗਰੂਰ 10 ਸਤੰਬਰ 2026

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਵਿਖੇ ਮਾਸਟਰ ਪਰਮਵੇਦ, ਸੀਤਾ ਰਾਮ ਬਾਦਲ ਕਲਾਂ ਤੇ ਪ੍ਰਗਟ ਸਿੰਘ ਬਾਲੀਆਂ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਤਰਕਸ਼ੀਲ ਪਰੋਗਰਾਮ ਦਿੱਤਾ ਗਿਆ ।

ਸਕੂਲ ਪ੍ਰਿੰਸੀਪਲ ਹਰਦੇਵ ਕੁਮਾਰ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਜਾਣ ਪਛਾਣ ਕਰਵਾਈ ਤੇ ਸਕੂਲ ਵਿੱਚ ਆਉਣ ਦੇ ਮਕਸਦ ਬਾਰੇ ਦੱਸਿਆ ਤੇ ਹਾਜ਼ਰੀਨ ਨੂੰ ਵਿਗਿਆਨਕ ਸੋਚ ਦੇ ਚਾਨਣ ਵਿੱਚ ਆਉਣ ਦਾ ਸੱਦਾ ਦਿੱਤਾ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਸੀਤਾ ਰਾਮ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ- ਭਰਮਾਂ, ਲਾਈਲਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਆਪਣਾ ਸੋਚਣਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।

ਉਨਾਂ ਕਿਹਾ ਕਿ ਨੈਤਿਕ ਕਦਰਾਂ ਕੀਮਤਾਂ ਦੇ ਗੁਣ ਲੜ ਬੰਨ੍ਹ ਕੇ,ਇਮਾਨਦਾਰੀ ਤੇ ਮਿਹਨਤ ਨਾਲ, ਵਿਗਿਆਨਕ ਜਾਗਰੂਕਤਾ ਵਾਲੇ ਗੁਣ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ।ਮਾਸਟਰ ਪਰਮਵੇਦ ਨੇ ਕਿਸੇ ਗਲ ਨੂੰ ਮੰਨਣ ਤੋਂ ਪਹਿਲਾਂ ਉਸਨੂੰ ਪਰਖਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਤਰਕਸ਼ੀਲ ਸੁਸਾਇਟੀ ਲੋਕਾਂ ਅੰਦਰ ਵਿਗਿਆਨਕ ਸੋਚ ਤੇ ਭਾਈਚਾਰਕ ਸਾਂਝ ਦੇ ਪਸਾਰੇ ਨਾਲ ਉਨ੍ਹਾਂ ਦੇ ਦਿਲ ਦਿਮਾਗ਼ ਨੂੰ ਰੁਸ਼ਨਾਉਣਾ ਚਾਹੁੰਦੀ ਹੈ।

ਇਸ ਮੌਕੇ ਤਰਕਸ਼ੀਲਾਂ ਨੇ ਚੇਤਨਾ ਪਰਖ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ , ਸਹਿਯੋਗ ਕਰਨ ਲਈ ਅਧਿਆਪਕਾਂ ਨੂੰ ਸਨਮਾਨ ਪੱਤਰ ਤੇ ਵਿਗਿਆਨਕ ਵਿਚਾਰਾਂ ਵਾਲਾ ਸਾਹਿਤ ਦੇ ਕੇ ਤੇ ਸਕੂਲ ਪ੍ਰਿੰਸੀਪਲ ਹਰਦੇਵ ਕੁਮਾਰ ਨੂੰ ਇਕਾਈ ਸੰਗਰੂਰ ਦਾ ਹਰ ਪੱਖੋਂ ਸਹਿਯੋਗ ਕਰਨ ਕਰਕੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਅਧਿਆਪਕਾਂ ਨਵਨੀਤ ਕੌਰ, ਰੇਣੂ ਗੁਪਤਾ, ਕਰਮਜੀਤ ਕੌਰ , ਹਰਦੀਪ ਕੌਰ,ਨੀਲ ਕਮਲ ,ਸਤਬੀਰ ਕੌਰ,ਜਗਦੀਪ ਕੌਰ,ਲੀਜ਼ਾ ਗਰਗ , ਕਰਮਜੀਤ ਕੌਰ , ਚਰਨਜੀਤ ਕੌਰ, ਪਰਮਜੀਤ ਕੌਰ, ਹਰਜੀਤ ਸਿੰਘ, ਕੁਲਜੀਤ ਸਿੰਘ, ਕਰਮ ਸਿੰਘ ਨੇ ਸ਼ਮੂਲੀਅਤ ਕੀਤੀ।

More

ਚਾਵਲਾ ਰੇਪ ਕੇਸ ਦੀ CBI ਜਾਂਚ ਕਰਵਾਏ ਪੰਜਾਬ ਸਰਕਾਰ, ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਵੇਗਾ’- SGPC ਪ੍ਰਧਾਨ ਦਾ ਵੱਡਾ ਬਿਆਨ

Rabi Crops MSP 2027-28: ਕਿਸਾਨਾਂ ਦੇ ਹੱਕ ‘ਚ ਸਰਕਾਰ ਦਾ ਵੱਡਾ ਫ਼ੈਸਲਾ; ਹਾੜ੍ਹੀ ਦੀਆਂ ਫ਼ਸਲਾਂ ਦੀ MSP ‘ਚ ਵਾਧਾ, ਪੜ੍ਹੋ ਕਣਕ ਦਾ ਨਵਾਂ ਰੇਟ

Big Breaking: ਪੰਜਾਬ ਦੀ ਧਰਤੀ ਤੋਂ ਕੇਂਦਰੀ ਗ੍ਰਹਿ ਮੰਤਰੀ Amit Shah ਦਾ ਵੱਡਾ ਐਲਾਨ; ਦਸੰਬਰ 2029 ਤੱਕ ਚਿੱਟਾ ਮੁਕਤ ਹੋਵੇਗਾ ਸੂਬਾ

Akali-BJP ਗਠਜੋੜ ਸਮੇਂ ਹੀ ਪੰਜਾਬ ‘ਚ ਆਇਆ ‘ਚਿੱਟਾ’: ਅਮਨ ਅਰੋੜਾ ਨੇ ਸਬੂਤਾਂ ਸਮੇਤ ਕੀਤੇ ਵੱਡੇ ਖ਼ੁਲਾਸੇ

ਸੀਟੂ ਨੂੰ ਅਲਵਿਦਾ ਕਹਿ ਕੇ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ ਹੋਈਆਂ 20 ਵਰਕਰਾਂ ਅਤੇ ਹੈਲਪਰਾਂ; ਸੂਬਾ ਪ੍ਰਧਾਨ ਮੈਡਮ ਛੀਨਾ ਵੱਲੋਂ ਭਰਵਾਂ ਸਵਾਗਤ

ਵੱਡੀ ਖ਼ਬਰ: LPU ਹਿੰਸਾ ਮਾਮਲੇ ‘ਚ ਹਾਈਕੋਰਟ ਸਖ਼ਤ! ਪੰਜਾਬ ਸਰਕਾਰ ਤੋਂ ਮੰਗੀ ਜਾਂਚ ਦੀ ਸਟੇਟਸ ਰਿਪੋਰਟ; CBI ਨੂੰ ਸੌਂਪਿਆ ਜਾ ਸਕਦੈ ਕੇਸ

Leave a Comment