ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਐਲਾਨ ਦਾ ਬੀਤਿਆ ਇੱਕ ਸਾਲ! ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ‘ਦੀਵਾਲੀ ਗਿਫਟ’ ਸਾਬਤ ਹੋਇਆ ‘ਚੋਣ ਜੁਮਲਾ’

204

 

ਪੰਜਾਬ ਨੈੱਟਵਰਕ, ਚੰਡੀਗੜ੍ਹ-

Computer Teachers: ਬੀਤੇ ਸਾਲ ਦੀ 15 ਸਤੰਬਰ ਨੂੰ ਸੂਬੇ ਦੇ ਸਿੱਖਿਆ ਮੰਤਰੀ ਵੱਲੋਂ ਪਿਛਲੇ 18 ਸਾਲਾਂ ਤੋਂ ਆਪਣੇ ਜਾਇਜ਼ ਹੱਕਾਂ ਦੇ ਲਈ ਸੰਘਰਸ਼ ਕਰਦੇ ਆ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਨੂੰ ਬੀਤੇ ਸਾਲ ਦੀ ਦੀਵਾਲੀ ਮੌਕੇ ਛੇਵੇਂ ਪੇ ਕਮਿਸ਼ਨ ਦੇ ਲਾਭ ਅਤੇ ਸੀ ਐੱਸ ਆਰ ਲਾਗੂ ਕਰਨ ਦੇ ਰੂਪ ਵਿਚ ਦੀਵਾਲੀ ਗਿਫਟ ਦੇਣ ਦਾ ਐਲਾਨ ਕੀਤਾ ਗਿਆ ਸੀ। ਪਰ ਅੱਜ ਕਿ ਸਾਲ ਬੀਤ ਜਾਣ ਮਗਰੋਂ ਵੀ ਸਿੱਖਿਆ ਮੰਤਰੀ ਵੱਲੋਂ ਕੀਤਾ ਗਿਆ ਐਲਾਨ ਪੂਰਾ ਨਾ ਹੋ ਕੇ ਸਿਰਫ਼ ‘ਚੋਣ ਜੁਮਲਾ’ ਹੀ ਸਾਬਤ ਹੋਇਆ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਗੱਲਬਾਤ ਕਰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ, ਮੀਤ ਪ੍ਰਧਾਨ ਪਰਮਵੀਰ ਸਿੰਘ ਪੰਮੀ ਅਤੇ ਹੋਰਨਾਂ ਆਗੂਆਂ ਨੇ ਕੀਤਾ। ਉਨ੍ਹਾਂ ਅੱਗੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਪਿਛਲੇ ਡੇਢ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਲਈ ਸੰਘਰਸ਼ ਕਰ ਰਹੇ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ 15 ਸਤੰਬਰ 2023 ਨੂੰ ‘ਦੀਵਾਲੀ’ ਮੌਕੇ ਉਨ੍ਹਾਂ ਦੇ ਹੱਕ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਜੋ 1 ਸਾਲ ਬੀਤ ਜਾਣ ਦੇ ਮਗਰੋਂ ਵੀ ਪੂਰਾ ਨਹੀਂ ਹੋਇਆ। ਅਤੇ ਉਨ੍ਹਾਂ ਨੂੰ ਆਪਣੇ ਜਾਇਜ ਹੱਕਾਂ ਦੇ ਨਾਮ ਤੇ ਸਿਰਫ ਡੰਗ ਟਪਾਊ ਮੀਟਿੰਗਾਂ ਹੀ ਮਿਲੀਆਂ ਹਨ ਜਿਨ੍ਹਾਂ ਦਾ ਨਤੀਜਾ ‘ਸਿਫਰ’ ਰਿਹਾ ਹੈ। ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।

ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਆਪਣੇ ਜਾਇਜ਼ ਹੱਕਾਂ ਦੀ ਬਹਾਲੀ ਦੇ ਲਈ ਬਹੁਤ ਉਮੀਦਾਂ ਸਨ ਪਰ ਸਮੇਂ ਦੇ ਨਾਲ ਨਾਲ ਇਹ ਉਮੀਦਾਂ ਵੀ ਧੁੰਦਲੀਆਂ ਪੈਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਵੀ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਵੀ ਪਿਛਲੀ ਦੀਵਾਲੀ ਮੌਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਨੂੰ ‘ਦੀਵਾਲੀ ਦਾ ਤੋਹਫ਼ਾ’ ਦੇਣ ਦਾ ਐਲਾਨ ਵੀ ਕੀਤਾ ਸੀ ਪਰ ਉਹ ਵੀ ਲਾਰਾ ਹੀ ਨਿਕਲ਼ਿਆ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਲਾਰਿਆਂ ਦੇ ਨਾਲ ਡੰਗ ਟਪਾ ਹਰ ਹੈ ਜਦੋਂ ਕਿ ਉਨ੍ਹਾਂ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਮਨ ਲਏ ਜਾਣ ਦੀ ‘ਗਰੰਟੀ’ ਦਿੱਤੀ ਸੀ। ਜਿਸ ਦੇ ਚਲਦੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ।

ਕੀ ਹਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ?

ਇਸ ਮੌਕੇ ਕੰਪਿਊਟਰ ਅਧਿਆਪਕ ਆਗੂਆਂ ਨੇ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ 2011 ਤੋਂ ਰੈਗੂਲਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਇੱਕ ਹੀ ਮੰਗ ਹੈ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿਚ ਦਰਜ ਸਾਰੇ ਲਾਭ ਉਨ੍ਹਾਂ ਨੂੰ ਦਿੱਤੇ ਜਾਣ ਜਿਸ ਅਧੀਨ 6ਵੇਂ ਪੇ ਕਮਿਸ਼ਨ ਦਾ ਲਾਭ ਉਨ੍ਹਾਂ ਨੂੰ ਦਿੱਤਾ ਜਾਵੇ।

ਸੀ ਐੱਸ ਆਰ ਅਧੀਨ ਉਨ੍ਹਾਂ ਦੇ ਬਣਦੇ ਲਾਭ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਵੀ ਪੁਰਾਣੀ ਪੈਨਸ਼ਨ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਕੰਪਿਊਟਰ ਅਧਿਆਪਕਾਂ ਦਾ ਸਬਰ ਦਾ ਬੰਨ੍ਹ ਟੁੱਟਦਾ ਜਾ ਰਿਹਾ ਹੈ ਅਤੇ ਜੇਕਰ ਪਹਿਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਦਾ ਵੀ ਰਵੱਈਆ ਲਾਰੇ ਲੱਪੇ ਵਾਲ਼ਾ ਹੀ ਰਿਹਾ ਤਾਂ ਉਹ ਸੰਘਰਸ਼ ਨੂੰ ਸੜਕਾਂ ਤੇ ਲੈ ਆਉਣਗੇ ਅਤੇ ਉਦੋਂ ਤੱਕ ਸੰਘਰਸ਼ ਨੂੰ ਠੰਢਾ ਨਹੀਂ ਹੋਣ ਦਿੱਤਾ ਜਾਵੇਗਾ ਜਦੋਂ ਤੱਕ ਉਨ੍ਹਾਂ ਦੇ ਸਾਰੇ ਹੱਕ ਬਹਾਲ ਨਹੀਂ ਹੋ ਜਾਣਗੇ।

ਉਹਨਾਂ ਕਿਹਾ ਕਿ ਉਹ ਸਿੱਖਿਆ ਮੰਤਰੀ ਦੇ ਘਰ ਅੱਗੇ ਮਨਾਉਣਗੇ ‘ਕਾਲ਼ੀ ਦੀਵਾਲੀ’ ।ਕੰਪਿਊਟਰ ਅਧਿਆਪਕ ਆਗੂਆਂ ਨੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਸਮੇਂ ਸਮੇਂ ਦੀਆ ਸਰਕਾਰਾਂ ਅੱਖੋਂ ਪਰੋਖੇ ਕਰਦੇ ਹੋਏ ਉਨ੍ਹਾਂ ਦੇ ਹੱਕਾਂ ਦਾ ਘਾਣ ਕੀਤਾ ਹੈ ਅਤੇ ਵਰਤਮਾਨ ਸਰਕਾਰ ਵੀ ਇੰਜ ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਉਨ੍ਹਾਂ ਦੇ ਜਾਇਜ਼ ਹੱਕਾਂ ਨੂੰ ਬਹਾਲ ਨਾ ਕੀਤਾ ਗਿਆ ਤਾਂ ਉਹ ਆਉਂਦੀ ਦੀਵਾਲੀ ਤੋਂ ਪਹਿਲਾਂ ਸਿੱਖਿਆ ਮੰਤਰੀ ਦੇ ਘਰ ਅੱਗੇ ਦੀਵੇ ਅਤੇ ਮੋਮਬਤੀਆਂ ਜਗਾ ਕੇ ‘ਕਾਲ਼ੀ ਦੀਵਾਲੀ’ ਮਨਾਉਂਦੇ ਹੋਏ ਉਨ੍ਹਾਂ ਵੱਲੋਂ ਕੀਤਾ ਗਿਆ ਵਾਅਦਾ ਯਾਦ ਕਰਾਉਣਗੇ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਅਨਿਲ ਐਰੀ ਮੀਤ ਪ੍ਰਧਾਨ, ਏਕਮਉਕਾਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ, ਪਰਮਿੰਦਰ ਸਿੰਘ ਘੁਮਾਣ ਅਤੇ ਹਰਪ੍ਰੀਤ ਸਿੰਘ ਜਨਰਲ ਸਕੱਤਰ, ਅਮਰਦੀਪ ਸਿੰਘ ਤੇ ਪ੍ਰਦੀਪ ਮਲੂਕਾ ਕਾਨੂਨੀ ਸਲਾਹਕਾਰ, ਗੁਰਦੀਪ ਸਿੰਘ ਬੈਂਸ ਜੁਇੰਟ ਸਕੱਤਰ , ਗੁਰਪ੍ਰੀਤ ਸਿੰਘ ਟੋਹੜਾ ਪ੍ਰਮੁੱਖ ਸਲਾਹਕਾਰ, ਹਰਜੀਤ ਸਿੰਘ ਵਿੱਤ ਸਕੱਤਰ,ਪਰਮਜੀਤ ਸਿੰਘ ਵਿੱਤ ਸਕੱਤਰ ,ਹਰਮਿੰਦਰ ਸਿੰਘ ਸੰਧੂ ਪ੍ਰੈਸ ਸਕੱਤਰ, ਹਰਜਿੰਦਰ ਮਹਿਸਮਪੁਰ ਪ੍ਰੈਸ ਸਕੱਤਰ, ਕੁਨਾਲ ਕਪੂਰ,ਜਗਤਾਰ ਸਿੰਘ, ਅਮਰਜੀਤ ਸਿੰਘ, ਅਮਨਜੋਤੀ, ਰਾਜਵਿੰਦਰ ਲਾਖਾ, ਜਿਲਾ ਪ੍ਰਧਾਨ ਸੱਤਪ੍ਰਤਾਪ ਸਿੰਘ ਮਾਨਸਾ, ਜਗਦੀਸ਼ ਸ਼ਰਮਾਂ ਸੰਗਰੂਰ, ਹਨੀ ਗਰਗ ਪਟਿਆਲਾ, ਗੁਰਪਿੰਦਰ ਗੁਰਦਾਸ ਪੁਰ, ਪ੍ਰਦੀਪ ਬੈਰੀ ਮੁਕਤਸਰ, ਅਮਨਦੀਪ ਸਿੰਘ ਪਠਾਨਕੋਟ, ਰਮਨ ਕੁਮਾਰ ਜਲੰਧਰ, ਜਸਵਿੰਦਰ ਸਿੰਘ ਲੁਧਿਆਣਾ ,ਨਵਤੇਜ ਸਿੰਘ ਫਤਿਹਗੜ ਸਾਹਿਬ , ਜਗਸੀਰ ਸਿੰਘ ਫਰੀਦਕੋਟ. ਰਾਕੇਸ਼ ਸਿੰਘ ਮੋਗਾ, ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਫਿਰੋਜਪੁਰ ,ਸੱਤਿਆ ਸਰੂਪ ਫਾਜਿਲਕਾਂ, ਗਗਨਦੀਪ ਸਿੰਘ ਅਮ੍ਰਿਤਸਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਕਪੂਰਥਲਾ, ਰੋਬਿਨ ਮਲੇਰਕੋਟਲਾ, ਪ੍ਰਦੀਪ ਕੁਮਾਰ ਬਰਨਾਲਾ, ਰਮਨ ਕੁਮਾਰ ਕਪੂਰਥਲਾ ,ਹਰਜਿੰਦਰ ਸਿੰਘ ਨਵਾਂ ਸ਼ਹਿਰ, ਈਸ਼ਰ ਸਿੰਘ ਬਠਿੰਡਾ ਆਦਿ ਵੀ ਹਾਜਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)