AAP ਚੰਡੀਗੜ੍ਹ ਦੀ ਡਾ. ਐਸ.ਐਸ. ਆਹਲੂਵਾਲੀਆ ਦੀ ਅਗਵਾਈ ‘ਚ ਹੋਈ ਅਹਿਮ ਮੀਟਿੰਗ

70

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਚੰਡੀਗੜ੍ਹ ਦੇ ਸਹਿ–ਪ੍ਰਭਾਰੀ ਡਾ. ਐਸ.ਐਸ. ਆਹਲੂਵਾਲੀਆ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸੰਗਠਨ ਸਬੰਧੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਆਪ ਪਾਰਟੀ ਦੇ ਚੰਡੀਗੜ੍ਹ ਤੋਂ ਸੀਨੀਅਰ ਲੀਡਰ ਪ੍ਰਦੀਪ ਛਾਬੜਾ, ਵਿਕਰਮ ਧਵਨ, ਪ੍ਰੇਮ ਗਰਗ, ਚੰਦਰ ਮੁਖੀ ਸ਼ਰਮਾਂ, ਪੀ.ਪੀ. ਘਈ, ਵਿਜੇ ਪਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਬਕਾ ਅਹੁਦੇਦਾਰ ਸ਼ਾਮਿਲ ਹੋਏ।

ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ ਨੇ ਸਾਰਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਇਨਕਲਾਬੀ ਪਾਰਟੀ ਹੈ। ਪਾਰਟੀ ਦਾ ਇੱਕੋ–ਇੱਕ ਟਿੱਚਾ ਹੈ, ਕਿ ਪੂਰੇ ਦੇਸ਼ ਦੇ ਲੋਕਾਂ ਨੂੰ ਇੱਕ ਵਧੀਆ ਸਿਸਟਮ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ, ਵਧੀਆ ਸਿਹਤ ਸੁਵਿਧਾਵਾਂ, ਚੰਗੀ ਸਿਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ ਨੇ ਸਾਰਿਆਂ ਨਾਲ ਵੰਨ ਟੂ ਵੰਨ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਤੋਂ ਸੁਝਾਅ ਵੀ ਲਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਚੰਡੀਗੜ੍ਹ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਦੇ ਲਈ, ਸਿਲਸਿਲੇ ਵਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਦੇ ਵਿੱਚ ਸਾਰੇ ਵਲੰਟੀਅਰਾਂ ਤੋਂ ਪਾਰਟੀ ਦੀ ਮਜ਼ਬੂਤੀ ਦੇ ਲਈ ਸੁਝਾਅ ਲਏ ਜਾਣਗੇ।

ਡਾ. ਆਹਲੂਵਾਲੀਆ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਵਿੱਚ ਲੋਕਾਂ ਨੇ ਬਾਕੀ ਸਾਰੀਆਂ ਪਾਰਟੀਆਂ ਦਾ ਪੱਤਾ ਸਾਫ਼ ਕਰ ਦਿੱਤਾ ਹੈ, ਉਸੇ ਤਰ੍ਹਾਂ ਚੰਡੀਗੜ੍ਹ ਦੇ ਲੋਕ ਵੀ ਇਥੋਂ ਬਾਕੀ ਪਾਰਟੀਆਂ ਨੂੰ ਚਲਦਾ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਲੋਕਾਂ ਦੇ ਹਰ ਮੁੱਦੇ ਨੂੰ ਹੱਲ ਕਰਵਾਉਣ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਤੇ ਆਮ ਆਦਮੀ ਪਾਰਟੀ ਦੇ ਕੌਸਲਰ ਅਤੇ ਐਮਸੀ ਚੋਣਾਂ ਦੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੇ ਵੀ ਹਿੱਸਾ ਲਿਆ।

ਡਾ. ਆਹਲੂਵਾਲੀਆ ਨੇ ਇਸ ਮੌਕੇ ਉਤੇ ਸਾਰੇ ਨੂੰ ਅਪੀਲ ਕੀਤੀ ਕਿ 17 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਵਿੱਚ ਲਗਾਏ ਜਾ ਰਹੇ ਖੂਨਦਾਨ ਕੈਂਪ ਦੇ ਵਿੱਚ ਵੰਲਟੀਅਰ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ਖੂਨਦਾਨ ਕਰਨ।