Join WhatsApp

Join Now

ਚੋਣਾਂ ਤੋਂ ਪਹਿਲਾਂ AAP ਨੂੰ ਮਿਲੀ ਵੱਡੀ ਮਜ਼ਬੂਤੀ! 50 ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

On: May 17, 2026 3:36 PM

 

MC ਚੋਣਾਂ ਤੋਂ ਪਹਿਲਾਂ AAP ਨੂੰ ਮਿਲੀ ਵੱਡੀ ਮਜ਼ਬੂਤੀ; 50 ਪਰਿਵਾਰ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਧੂਰੀ, 17 ਮਈ 2026- ਆਉਣ ਵਾਲੀਆਂ MC ਚੋਣਾਂ ਤੋਂ ਪਹਿਲਾਂ ਹਲਕਾ ਧੂਰੀ ਵਿੱਚ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਬਹੁਤ ਵੱਡੀ ਮਜ਼ਬੂਤੀ ਮਿਲੀ, ਜਦੋਂ ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. (OSD) ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਿੱਘਾ ਸਵਾਗਤ ਕੀਤਾ ਅਤੇ ਸਾਰਿਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ।

ਇਸ ਮੌਕੇ ਨਵੇਂ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਉਪਰੰਤ ਓਐਸਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਸ਼ੀਲ ਸੋਚ ਸਦਕਾ ਅੱਜ ਪੰਜਾਬ ਦਾ ਹਰ ਵਰਗ ਖੁਸ਼ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਲੋਕ ਰੋਜ਼ਾਨਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਕਾਫ਼ਲੇ ਨਾਲ ਜੁੜ ਰਹੇ ਹਨ।

ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਸਾਰੇ ਨਵੇਂ ਸਾਥੀਆਂ ਦੇ ਸਹਿਯੋਗ ਨਾਲ ਮਿਲਜੁਲ ਕੇ ਹਲਕਾ ਧੂਰੀ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦਿੱਤੀ ਜਾਵੇਗੀ ਅਤੇ ਧੂਰੀ ਸ਼ਹਿਰ ਨੂੰ ਪੂਰੇ ਪੰਜਾਬ ਵਿੱਚ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।

ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਲਿਆ ਅਹਿਦ

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਓਐਸਡੀ ਸੁਖਵੀਰ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ 2 ਦੇ ਉੱਘੇ ਵਸਨੀਕ ਆਦੇਸ਼ ਕੁਮਾਰ (ਕਾਕਾ) ਅਤੇ ਰਾਮ ਕੁਮਾਰ (ਰਾਮਾ) ਨੇ ਆਪਣੇ ਦਰਜਨਾਂ ਸਾਥੀਆਂ ਅਤੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਹਾਈਕਮਾਂਡ ਨੂੰ ਭਰੋਸਾ ਦਿਵਾਇਆ ਕਿ ਉਹ ਦਿਨ-ਰਾਤ ਇੱਕ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ।

ਅਖੀਰ ਵਿੱਚ ਪਾਰਟੀ ਆਗੂਆਂ ਨੇ ਸਾਰੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਚੋਣਾਂ ਦੇ ਇਸ ਮਾਹੌਲ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਪਰਿਵਾਰਾਂ ਦਾ ਸ਼ਾਮਲ ਹੋਣਾ ਵਿਰੋਧੀਆਂ ਲਈ ਵੱਡਾ ਝਟਕਾ ਹੈ।

 

 

Leave a Comment