ਵੱਡੀ ਖ਼ਬਰ: ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

963

 

ਨਵੀਂ ਦਿੱਲੀ-

ਰਾਜਧਾਨੀ ਦਿੱਲੀ ਵਿੱਚ ਚੱਲ ਰਹੀ ਕਬਜੇ ਵਿਰੋਧੀ ਮੁਹਿੰਮ ਦੇ ਦੌਰਾਨ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ। ਵਿਧਾਇਕ ‘ਤੇ ਸਰਕਾਰੀ ਕਰਮਚਾਰੀ ਨੂੰ ਡਿਊਟੀ ਨਿਭਾਉਣ ਤੋਂ ਰੋਕਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਆਪ ਵਿਧਾਇਕ ਅਮਾਨਤੁੱਲਾ ਨੇ ਟਵੀਟ ਕਰਦੇ ਹੋਏ ਦਾਅਵਾ ਕੀਤਾ ਕਿ, ਭਾਜਪਾ ਨਗਰ ਨਿਗਮ ਰਾਹੀਂ ਗਰੀਬ ਲੋਕਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾ ਰਹੀ ਹੈ। “ਭਾਜਪਾ ਦੇ “ਬੁਲਡੋਜ਼ਰ ਸਿਸਟਮ” ਦਾ ਵਿਰੋਧ ਕਰ ਰਹੇ ਲੋਕਾਂ ‘ਤੇ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਗੈਰ-ਸੰਵਿਧਾਨਕ ਹੈ। ਅਸੀਂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਹਾਂ ਅਤੇ ਮੈਂ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਾਂਗਾ, ਚਾਹੇ ਕੋਈ ਮਰਜ਼ੀ ਹੋਵੇ। ANI