Join WhatsApp

Join Now

AAP ਪੰਜਾਬ ਨੇ 108 ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ

On: July 5, 2026 7:35 PM

 

AAP ਪੰਜਾਬ ਨੇ 108 ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ

ਚੰਡੀਗੜ੍ਹ, 05 ਜੁਲਾਈ 2026- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਦੇ ਹੋਏ, ਅਹੁਦੇ ਵੰਡਣੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਦੇ ਅਨੁਸਾਰ, ਆਮ ਆਦਮੀ ਪਾਰਟੀ ਪੰਜਾਬ ਦੇ ਵੱਲੋਂ 108 ਬਲਾਕ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ।

ਮੀਡੀਆ ਰਿਪੋਰਟ ਮੁਤਾਬਿਕ, ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਨੇ ਸੂਬਾ ਪੱਧਰ ਦੇ ਅਹੁਦੇਦਾਰਾਂ ਦੇ ਨਾਲ-ਨਾਲ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ 108 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।

ਪਾਰਟੀ ਦੇ ਸਟੇਟ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਹੈਰੀ ਮੁੱਖਮੇਲਪੁਰ ਨੂੰ ਯੂਥ ਵਿੰਗ ਦਾ ਸਟੇਟ ਸਕੱਤਰ ਅਤੇ ਗੁਰਿੰਦਰ ਸਿੰਘ ਨੂੰ ਸਟੇਟ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ 108 ਬਲਾਕ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਮਕਸਦ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਯੂਥ ਵਿੰਗ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨਾ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment