AAP ਪੰਜਾਬ ਵੱਲੋਂ 368 ਨਵੇਂ ਅਹੁਦੇਦਾਰਾਂ ਦਾ ਐਲਾਨ; ਦੇਖੋ ਪੂਰੀ ਸੂਚੀ

On: ਮਈ 26, 2026 9:47 ਬਾਃ ਦੁਃ
AAP Punjab

 

AAP ਪੰਜਾਬ ਵੱਲੋਂ ‘ਨਸ਼ਾ ਮੁਕਤੀ ਮੋਰਚਾ’ ਦੇ ਅਹੁਦੇਦਾਰਾਂ ਦਾ ਐਲਾਨ; ਦੇਖੋ ਪੂਰੀ ਸੂਚੀ

ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਅਤੇ ਰੰਗਲਾ ਬਣਾਉਣ ਲਈ ਮੋਰਚਾ ਨਿਭਾਏਗਾ ਅਹਿਮ ਭੂਮਿਕਾ- ਪਾਰਟੀ ਲੀਡਰਸ਼ਿਪ

ਚੰਡੀਗੜ੍ਹ, 26 ਮਈ 2026- ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਸੰਗਠਨ ਦਾ ਵਿਸਥਾਰ ਕਰਦਿਆਂ ‘ਆਪ ਪੰਜਾਬ ਨਸ਼ਾ ਮੁਕਤੀ ਮੋਰਚਾ’ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਵੱਡਾ ਐਲਾਨ ਕੀਤਾ ਗਿਆ ਹੈ।

ਪਾਰਟੀ ਹਾਈਕਮਾਂਡ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਨੌਜਵਾਨੀ ਨੂੰ ਸਹੀ ਸੇਧ ਦੇਣ ਦੇ ਮਕਸਦ ਨਾਲ ਇਨ੍ਹਾਂ ਨਿਯੁਕਤੀਆਂ ‘ਤੇ ਮੋਹਰ ਲਗਾਈ ਗਈ ਹੈ। ਪਾਰਟੀ ਦੇ ਜੁਝਾਰੂ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਆਗੂਆਂ ਨੂੰ ਇਸ ਮੋਰਚੇ ਵਿੱਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਪੂਰੀ ਸੂਚੀ –

ਇਨ੍ਹਾਂ ਨਿਯੁਕਤੀਆਂ ਸਬੰਧੀ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰ ਨਾ ਸਿਰਫ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨਗੇ, ਸਗੋਂ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਮੁਕਤੀ ਅਤੇ ਓਟ (OOAT) ਸੈਂਟਰਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ ਸਾਬਤ ਹੋਣਗੇ।

ਦੂਜੇ ਪਾਸੇ, ਨਿਯੁਕਤ ਹੋਏ ਨਵੇਂ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਇਸ ਪਵਿੱਤਰ ਅਤੇ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਕਾਮ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਉਹ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ।

 

Join WhatsApp

Join Now

Leave a Comment