AC Blast Accident! ਪੰਜਾਬ ‘ਚ ਵੱਡਾ ਧਮਾਕਾ; AC ਬਲਾਸਟ ਕਾਰਨ ਨੌਜਵਾਨ ਦੀ ਮੌਤ

On: ਜੂਨ 13, 2026 9:14 ਪੂਃ ਦੁਃ

 

AC Blast Accident! ਪੰਜਾਬ ‘ਚ ਵੱਡਾ ਧਮਾਕਾ; AC ਬਲਾਸਟ ਕਾਰਨ ਨੌਜਵਾਨ ਦੀ ਮੌਤ- ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਬਰਨਾਲਾ, 13 ਜੂਨ 2026-

AC Blast Accident! ਬਰਨਾਲਾ ਦੇ ਕੇਸੀ ਰੋਡ ਸਥਿਤ ਗਲੀ ਨੰਬਰ 11 ਵਿੱਚ ਇੱਕ ਘਰ ਦੇ ਅੰਦਰ ਏਸੀ (Air Conditioner) ਦੀ ਮੁਰੰਮਤ ਦੌਰਾਨ ਹੋਏ ਭਿਆਨਕ ਧਮਾਕੇ ਵਿੱਚ ਇੱਕ ਨੌਜਵਾਨ ਮੈਕੇਨਿਕ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਕੰਦਰ ਸਿੰਘ (25 ਸਾਲ) ਵਜੋਂ ਹੋਈ ਹੈ, ਜੋ ਕਿ ਨੇੜਲੇ ਪਿੰਡ ਠੀਕਰੀਵਾਲਾ ਦਾ ਰਹਿਣ ਵਾਲਾ ਸੀ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਸਿਕੰਦਰ ਸਿੰਘ ਆਪਣੇ ਸਾਥੀਆਂ ਨਾਲ ਕੇਸੀ ਰੋਡ ‘ਤੇ ਸਥਿਤ ਉਕਤ ਘਰ ਵਿੱਚ ਖ਼ਰਾਬ ਹੋਏ ਏਸੀ ਦੀ ਮੁਰੰਮਤ ਕਰਨ ਲਈ ਆਇਆ ਹੋਇਆ ਸੀ। ਜਦੋਂ ਉਹ ਏਸੀ ਨੂੰ ਠੀਕ ਕਰ ਰਿਹਾ ਸੀ, ਤਾਂ ਅਚਾਨਕ ਇੱਕ ਜ਼ਬਰਦਸਤ ਧਮਾਕਾ ਹੋ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਇਸ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਵੱਡੀ ਗਿਣਤੀ ਵਿੱਚ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ।

ਹਾਦਸੇ ਵਿੱਚ ਸਿਕੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਅਤੇ ਸਾਥੀਆਂ ਦੀ ਮਦਦ ਨਾਲ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਪਰ ਅਫ਼ਸੋਸ, ਉੱਥੇ ਮੌਜੂਦ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਅੱਜ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਜਾਵੇਗਾ।

ਗੈਸ ਦਾ ਦਬਾਅ ਬਣਿਆ ਧਮਾਕੇ ਦਾ ਕਾਰਨ!

ਮੁੱਢਲੀ ਜਾਂਚ ਅਤੇ ਤਕਨੀਕੀ ਮਾਹਿਰਾਂ ਦੇ ਅੰਦਾਜ਼ੇ ਅਨੁਸਾਰ, ਏਸੀ ਦੀ ਮੁਰੰਮਤ ਦੌਰਾਨ ਕਿਸੇ ਤਕਨੀਕੀ ਖ਼ਰਾਬੀ ਜਾਂ ਕੰਪ੍ਰੈਸਰ ਵਿੱਚ ਗੈਸ ਦਾ ਦਬਾਅ (Gas Pressure) ਲੋੜ ਤੋਂ ਵੱਧ ਜਾਣ ਕਾਰਨ ਇਹ ਬਲਾਸਟ ਹੋਇਆ ਹੋ ਸਕਦਾ ਹੈ। ਹਸਪਤਾਲ ਦੇ ਡਾਕਟਰ ਗੁਰਮਹਿਰ ਢਿੱਲੋਂ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਪਹਿਰ ਕਰੀਬ ਡੇਢ ਵਜੇ ਕੇਸੀ ਰੋਡ ਦੀ ਗਲੀ ਨੰਬਰ 11 ਤੋਂ ਇੱਕ ਐਕਸੀਡੈਂਟ ਕੇਸ ਹਸਪਤਾਲ ਲਿਆਂਦਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਸਿਕੰਦਰ ਸਿੰਘ ਉੱਥੇ ਏਸੀ ਦੀ ਸਰਵਿਸਿੰਗ ਕਰਨ ਗਿਆ ਹੋਇਆ ਸੀ, ਜਿੱਥੇ ਅਚਾਨਕ ਏਸੀ ਦਾ ਸਿਲੰਡਰ ਬਲਾਸਟ ਹੋ ਗਿਆ। ਇਸ ਹਾਦਸੇ ਵਿੱਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਡਾਕਟਰ ਢਿੱਲੋਂ ਅਨੁਸਾਰ ਫਿਲਹਾਲ ਮ੍ਰਿਤਕ ਦੇਹ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

Join WhatsApp

Join Now

Leave a Comment