ਭਿਆਨਕ ਸੜਕ ਹਾਦਸੇ ‘ਚ ਅਧਿਆਪਕ ਦੀ ਮੌਤ

471

 

ਪੰਜਾਬ ਨੈੱਟਵਰਕ, ਅਮ੍ਰਿਤਸਰ

ਬਾਬਾ ਬਕਾਲਾ ਸਾਹਿਬ ਦੇ ਅਧੀਨ ਪੈਂਦੇ ਬਿਆਸ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਅਧਿਆਪਕ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਹਰਬੰਸ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕਾਲਰਾਂ ਥਾਣਾ ਆਦਮਪੁਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ, ਹਰਬੰਸ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਂਦਾ ਸੀ ਅਤੇ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਦਰਬਾਰ ਸਾਹਿਬ ਜਾ ਰਿਹਾ ਸੀ, ਜਦੋਂ ਉਹ ਗੁਰੂ ਨਾਨਕਪੁਰਾ ਬਿਆਸ ਨੇੜੇ ਪਹੁੰਚਿਆ ਤਾਂ, ਇੱਕ ਟਰੱਕ ਨੇ ਉਹਨੂੰ ਟੱਕਰ ਮਾਰ ਦਿੱਤੀ।

ਇਹ ਟੱਕਰ ਇੰਨੀਂ ਭਿਆਨਕ ਸੀ ਕਿ, ਅਧਿਆਪਕ ਹਰਬੰਸ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂਕਿ ਟਰੱਕ ਚਾਲਕ ਟਰੱਕ ਛੱਡ ਕੇ ਫਰਾਰ ਹੋ ਗਿਆ। ਦੂਜੇ ਪਾਸੇ ਪੁਲਿਸ ਵੱਲੋਂ ਇਸ ਘਟਨਾ ਦੇ ਸਬੰਧ ਵਿਚ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਨੂੰ ਕਲਮਬੰਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।