Big Breaking- ਅਕਾਲੀ ਦਲ ਨੇ ਭਾਜਪਾ ਨਾਲ ਫਿਰ ਤੋਂ ਗੱਠਜੋੜ ਬਾਰੇ ਕੀਤਾ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

1133

 

ਚੰਡੀਗੜ੍ਹ/ਨਵੀਂ ਦਿੱਲੀ-

ਅਕਾਲੀ ਦਲ ਨੇ ਰਾਸ਼ਟਰਪਤੀ ਚੋਣ ਵਿੱਚ ਐਨਡੀਏ (BJP) ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਆਪਣੇ ਸਿਆਸੀ ਵਿਚਾਰਾਂ ਨੂੰ ਪਾਸੇ ਰੱਖ ਕੇ ਦ੍ਰੋਪਦੀ ਮੁਰਮੂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਚੋਣ ਵਿੱਚ BJP ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਨੂੰ ਲੈ ਕੇ ਅਕਾਲੀ ਦਲ ਪਾਰਟੀ ਵਿੱਚ 3 ਘੰਟੇ ਚਰਚਾ ਹੋਈ, ਜਿਸ ਤੋਂ ਬਾਅਦ ਸਾਰਿਆਂ ਨੇ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਹੈ। ਬਾਦਲ ਨੇ ਕਿਹਾ ਕਿ ਅੱਜ ਦ੍ਰੋਪਦੀ ਮੁਰਮੂ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਵੀ ਫੋਨ ਆਇਆ ਹੈ।

ਰਾਸ਼ਟਰਪਤੀ ਚੋਣ ਵਿਚ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਸਮਰਥਨ ਦੇਣ ਦੇ ਸਵਾਲ ‘ਤੇ, ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਾਂਗਰਸ ਦੇ ਸਮਰਥਨ ਵਾਲੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਨਹੀਂ ਕਰ ਸਕਦਾ, ਕਿਉਂਕਿ ਕਾਂਗਰਸ ਸਿੱਖ ਵਿਰੋਧੀ ਹੈ। ਇਸ ਲਈ ਅਸੀਂ ਦ੍ਰੋਪਦੀ ਮੁਰਮੂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ।