Join WhatsApp

Join Now

ਅਕਾਲੀ ਦਲ (ਪੁਨਰ ਸੁਰਜੀਤ) ਨੇ ਸੀਨੀਅਰ ਲੀਡਰ ਨੂੰ ਪਾਰਟੀ ‘ਚੋਂ ਕੱਢਿਆ!

On: July 21, 2026 7:29 PM

 

ਅਕਾਲੀ ਦਲ (ਪੁਨਰ ਸੁਰਜੀਤ) ਨੇ ਸੀਨੀਅਰ ਲੀਡਰ ਨੂੰ ਪਾਰਟੀ ‘ਚੋਂ ਕੱਢਿਆ!

ਇਕਬਾਲ ਸਿੰਘ ਝੂੰਦਾਂ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ: ਗੁਰਪ੍ਰਤਾਪ ਸਿੰਘ ਵਡਾਲਾ

ਚੰਡੀਗੜ੍ਹ, 21 ਜੁਲਾਈ 2026- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਕਬਾਲ ਸਿੰਘ ਝੂੰਦਾਂ ਨੂੰ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ ਕਰ ਦਿੱਤਾ ਗਿਆ ਹੈ।

ਵਡਾਲਾ ਨੇ ਦੱਸਿਆ ਕਿ ਪਾਰਟੀ ਅਨੁਸ਼ਾਸਨ ਦੇ ਵਿਰੁੱਧ ਜਾਂਦਿਆਂ ਪਹਿਲਾਂ ਵੀ, ਝੂੰਦਾਂ ਨੇ ਆਪਣੇ ਤੌਰ ‘ਤੇ ਦੋ ਮੀਟਿੰਗਾਂ ਕੀਤੀਆਂ ਸਨ ਜਿੰਨਾਂ ਵਿੱਚ ਹੋਰਨਾਂ ਆਗੂਆਂ ਅਤੇ ਵਰਕਰਾਂ ਨੂੰ ਗੁੰਮਰਾਹ ਕਰਕੇ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਹੁਣ ਵੀ ਉਹਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਚੱਲਣ ਦਾ ਐਲਾਨ ਕੀਤਾ ਹੈ।

ਜਦਕਿ ਜਥੇਬੰਦੀ ਵੱਲੋਂ ਪਹਿਲਾਂ ਹੀ ਦੂਜੀਆਂ ਪੰਥਕ ਧਿਰਾਂ ਨਾਲ ਏਕਤਾ ਕਰਨ ਲਈ ਇਕ ਤਾਲਮੇਲ ਕਮੇਟੀ ਬਣਾਈ ਹੋਈ ਹੈ, ਜੋ ਆਪਣਾ ਕੰਮ ਬਹੁਤ ਸੁਚੱਜੇ ਢੰਗ ਨਾਲ ਕਰ ਰਹੀ ਹੈ। ਝੂੰਦਾਂ ਨੇ ਏਕਤਾ ਦਾ ਇਹ ਐਲਾਨ ਉਸ ਤਾਲਮੇਲ ਕਮੇਟੀ ਤੋਂ ਬਾਹਰੇ ਹੋ ਕੇ ਕੀਤਾ ਹੈ, ਜਿਸ ਨਾਲ ਜਥੇਬੰਦੀ ਦੇ ਅਨੁਸ਼ਾਸਨ ਅਤੇ ਪੰਥਕ ਏਕਤਾ ਦੇ ਯਤਨਾਂ ਨੂੰ ਵੱਡੀ ਢਾਹ ਲੱਗੀ ਹੈ।

ਉਹਨਾਂ ਦੇ ਇਸ ਆਪਹੁਦਰੇਪਣ ਦਾ ਨੋਟਿਸ ਲੈਂਦਿਆਂ ਅਨੁਸ਼ਾਸਨੀ ਕਮੇਟੀ ਨੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਇਕ ਵਰਚੁਅਲ ਮੀਟਿੰਗ ਕਰਕੇ ਸਿਫਾਰਸ਼ ਕੀਤੀ ਸੀ ਕਿ ਝੂੰਦਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।  ਵਡਾਲਾ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ ‘ਤੇ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਸਮਝੇ ਜਾਣ।

 

More

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ ‘ਚ ਮੁੜ ਗੂੰਜੇਗਾ ਕਿਸਾਨੀ ਅੰਦੋਲਨ ਦਾ ਨਾਅਰਾ; 9 ਦਸੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਵੱਡਾ ਐਲਾਨ

Leave a Comment