Join WhatsApp

Join Now

ਅਕਾਲੀ ਦਲ ਦਾ ਵੱਡਾ ਐਕਸ਼ਨ; ਸੀਨੀਅਰ ਲੀਡਰ ਦੀ ਮੁਢਲੀ ਮੈਂਬਰਸ਼ਿਪ ਰੱਦ

On: June 20, 2026 9:24 PM

 

ਅਕਾਲੀ ਦਲ ਦਾ ਵੱਡਾ ਐਕਸ਼ਨ; ਸੀਨੀਅਰ ਲੀਡਰ ਦੀ ਮੁਢਲੀ ਮੈਂਬਰਸ਼ਿਪ ਰੱਦ- ਹਰਦੇਵ ਸਿੰਘ ਬਾਜੇਚੱਕ ਨੂੰ ਪਾਰਟੀ ‘ਚੋਂ ਕੱਢਿਆ! 

ਚੰਡੀਗੜ੍ਹ 20 ਜੂਨ 2026-

ਭਾਵੇਂ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਖਤਮ ਹੋ ਗਈਆਂ ਨੇ, ਪਰ ਇਹਨਾਂ ਚੋਣਾਂ ਦੇ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਆਗੂਆਂ ਨੂੰ ਪਾਰਟੀ ਲੀਡਰਸ਼ਿਪ ਦੇ ਸਖਤ ਐਕਸ਼ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਦੇ ਮੁਤਾਬਕ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਇੱਕ ਸੀਨੀਅਰ ਲੀਡਰ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।

ਸੁਖਬੀਰ ਬਾਦਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਸਬੰਧਤ ਪਾਰਟੀ ਦੇ ਆਗੂ ਹਰਦੇਵ ਸਿੰਘ ਬਾਜੇਚੱਕ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਇੱਥੇ ਜ਼ਿਕਰਯੋਗ ਹੈ ਕਿ ਜਿਲਾ ਅਕਾਲੀ ਜਥਾ ਗੁਰਦਾਸਪੁਰ ਸ਼ਹਿਰੀ ਦੇ ਪ੍ਰਧਾਨ ਅਤੇ ਹਲਕਾ ਗੁਰਦਾਸਪੁਰ ਦੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਭੇਜੀ ਗਈ ਇੱਕ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਪਿਛਲੇ ਦਿਨੀ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਹਰਦੇਵ ਸਿੰਘ ਬਾਜੇਚੱਕ ਨੇ ਪਾਰਟੀ ਵਿਰੋਧੀ ਕਾਰਵਾਈਆਂ ਕੀਤੀਆਂ ਅਤੇ ਚੋਣਾਂ ਤੋਂ ਬਾਅਦ ਉਹਨਾਂ ਦੇ ਖਿਲਾਫ ਪ੍ਰੈਸ ਕਾਨਫਰੰਸ ਕਰਕੇ ਮਾੜੇ ਸ਼ਬਦ ਬੋਲੇ ਗਏ।

ਬਾਦਲ ਨੇ ਇਸ ਸਬੰਧੀ ਆਪਣੇ ਸੀਨੀਅਰ ਸਾਥੀਆਂ ਨਾਲ ਸਲਾਹ ਮਸਵਰਾ ਕਰਨ ਉਪਰੰਤ ਇਹ ਫੈਸਲਾ ਲਿਆ ਕਿ ਹਰਦੇਵ ਸਿੰਘ ਬਾਜੇਚੱਕ ਨੂੰ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋ ਖਾਰਜ ਕੀਤਾ ਜਾਂਦਾ ਹੈ। ਬਾਦਲ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸ਼ਨ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ।

 

Leave a Comment