Join WhatsApp

Join Now

ਸੁਖਬੀਰ ‘ਤੇ ਹਮਲੇ ਕਰਕੇ ਅਕਾਲੀ ਦਲ ਦੀ ਆਵਾਜ਼ ਨਹੀਂ ਦਬਾਈ ਜਾ ਸਕਦੀ- ਹਰਸਿਮਰਤ ਬਾਦਲ

On: ਅਗਸਤ 16, 2026 9:36 ਪੂਃ ਦੁਃ

 

ਸੁਖਬੀਰ ‘ਤੇ ਹਮਲੇ ਕਰਕੇ ਅਕਾਲੀ ਦਲ ਦੀ ਆਵਾਜ਼ ਨਹੀਂ ਦਬਾਈ ਜਾ ਸਕਦੀ- ਹਰਸਿਮਰਤ ਬਾਦਲ

ਹਮਲਿਆਂ ਨਾਲ ਅਕਾਲੀ ਦਲ ਦੀ ਆਵਾਜ਼ ਨਹੀਂ ਦਬਾਈ ਜਾ ਸਕਦੀ, ‘ਇਹ ਪੰਥ ਤੇ ਪੰਜਾਬ ਨੂੰ ਬਚਾਉਣ ਦੀ ਲੜਾਈ’- ਬੀਬੀ ਬਾਦਲ

ਈਸੜੂ (ਲੁਧਿਆਣਾ), 16 ਅਗਸਤ 2026

ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ਨੀਚਰਵਾਰ ਨੂੰ ਈਸੜੂ, ਲੁਧਿਆਣਾ ਵਿਖੇ ਸ਼ਹੀਦੀ ਸਮਾਗਮ ਦੌਰਾਨ ਵੱਡੇ ਜਨਸਮੂਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨਾਲ ਅਕਾਲੀ ਦਲ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਲੜਾਈ ਪੰਥ ਅਤੇ ਪੰਜਾਬ ਦੀ ਰੱਖਿਆ ਲਈ ਹੈ ਅਤੇ ਅਜਿਹੇ ਕਾਇਰਾਨਾ ਹਮਲਿਆਂ ਨਾਲ ਸੁਖਬੀਰ ਬਾਦਲ ਜਾਂ ਅਕਾਲੀ ਵਰਕਰਾਂ ਦੇ ਹੌਂਸਲੇ ਪਸਤ ਨਹੀਂ ਕੀਤੇ ਜਾ ਸਕਦੇ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਸਾਹਿਬ ’ਤੇ ਪੂਰਾ ਭਰੋਸਾ ਹੈ ਅਤੇ ਸੁਖਬੀਰ ਸਿੰਘ ਬਾਦਲ ਜਿੱਥੋਂ ਆਸ਼ੀਰਵਾਦ ਲੈ ਕੇ ਆਏ ਹਨ, ਉੱਥੋਂ ਹੋਰ ਵੀ ਮਜ਼ਬੂਤ ਹੋ ਕੇ ਵਾਪਸ ਪਰਤਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਕਾਲੀ ਦਲ ਆਪਣੀ ਲੜਾਈ ਜਾਰੀ ਰੱਖੇਗਾ।

ਉਨ੍ਹਾਂ ਦਾਅਵਾ ਕੀਤਾ ਕਿ ਸੁਖਬੀਰ ਬਾਦਲ ਅਜਿਹੇ ਕਈ ਹਮਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਹਨ ਅਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਉਨ੍ਹਾਂ ਦੇ ਇਰਾਦਿਆਂ ਨੂੰ ਕਮਜ਼ੋਰ ਨਹੀਂ ਕਰ ਸਕਦਾ। ਹਰਸਿਮਰਤ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਇਲਾਜ ਅਧੀਨ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਈਸੜੂ ਵਿਖੇ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਭੇਜਿਆ। ਉਨ੍ਹਾਂ ਮੁਤਾਬਕ ਇਹ ਗੱਲ ਸੁਖਬੀਰ ਬਾਦਲ ਦੀ ਪੰਜਾਬ ਅਤੇ ਪਾਰਟੀ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਦੇ ਵਰਕਰਾਂ ਨੂੰ ਕਿਸੇ ਵੀ ਚੁਣੌਤੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਵਰਕਰਾਂ ਨੂੰ ਇਕਜੁੱਟ ਰਹਿਣ ਅਤੇ ਪੰਜਾਬ ਦੇ ਮੁੱਦਿਆਂ ਲਈ ਆਵਾਜ਼ ਬੁਲੰਦ ਕਰਦੇ ਰਹਿਣ ਦਾ ਸੱਦਾ ਦਿੱਤਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਅਤੇ ਪੰਥ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣੀ ਸਿਆਸੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਏਗਾ।

ਸਮਾਗਮ ਦੌਰਾਨ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਪੰਜਾਬ ਅਤੇ ਪੰਥ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹਿਣਗੀਆਂ।

 

Leave a Comment