Join WhatsApp

Join Now

ਐਕਸਿਸ ਬੈਂਕ ‘ਚ ਪੈਸੇ ਜਮ੍ਹਾਂ ਕਰਵਾਉਣ ਆਈਆਂ ਕੁੜੀਆਂ ਨਾਲ ਧੋਖਾਧੜੀ ਦਾ ਦੋਸ਼!

On: ਸਤੰਬਰ 10, 2026 8:45 ਬਾਃ ਦੁਃ

 

ਐਕਸਿਸ ਬੈਂਕ ਵਿੱਚ ਪੈਸੇ ਜਮ੍ਹਾਂ ਕਰਵਾਉਣ ਆਈਆਂ ਕੁੜੀਆਂ ਨਾਲ ਧੋਖਾਧੜੀ ਦਾ ਦੋਸ਼, ਪੈਸੇ ਵਾਪਸ ਨਾ ਮਿਲਣ ’ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸੰਘਰਸ਼ ਦੀ ਚਿਤਾਵਨੀ ਦਿੱਤੀ

ਫਿਰੋਜ਼ਪੁਰ, 10 ਸਤੰਬਰ 2026

ਐਕਸਿਸ ਬੈਂਕ ਮਾਲ ਰੋਡ ਫਿਰੋਜ਼ਪੁਰ ਵਿੱਚ ਪੈਸੇ ਜਮ੍ਹਾਂ ਕਰਵਾਉਣ ਆਈਆਂ ਅਮਨਦੀਪ ਅਤੇ ਵੀਰਪਾਲ ਵੱਲੋਂ ਬੈਂਕ ਦੇ ਇੱਕ ਮੁਲਾਜ਼ਮ ’ਤੇ ਕਥਿਤ ਤੌਰ ’ਤੇ ਪੈਸਿਆਂ ਸਬੰਧੀ ਧੋਖਾਧੜੀ ਕਰਨ ਦੇ ਦੋਸ਼ ਲਗਾਏ ਗਏ ਹਨ। ਪੀੜਤਾਂ ਵੱਲੋਂ ਇਸ ਮਾਮਲੇ ਸਬੰਧੀ ਬੈਂਕ ਮੈਨੇਜਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਆਪਣੇ ਪੈਸੇ ਵਾਪਸ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਪੀੜਤ ਕੁੜੀਆਂ ਨੇ ਦੱਸਿਆ ਕਿ ਉਹ ਬੈਂਕ ਵਿੱਚ ਪੈਸੇ ਜਮ੍ਹਾਂ ਕਰਵਾਉਣ ਲਈ ਆਈਆਂ ਸਨ। ਇਸ ਦੌਰਾਨ ਬੈਂਕ ਦੇ ਇੱਕ ਮੁਲਾਜ਼ਮ ਵੱਲੋਂ ਉਨ੍ਹਾਂ ਤੋਂ ਪੈਸੇ ਲੈ ਕੇ ਪਾਲਿਸੀ ਸਬੰਧੀ ਐਂਟਰੀ ਕਰ ਦਿੱਤੀ ਗਈ। ਬਾਅਦ ਵਿੱਚ ਜਦੋਂ ਉਨ੍ਹਾਂ ਨੂੰ ਆਪਣੇ ਪੈਸਿਆਂ ਦੀ ਲੋੜ ਪਈ ਅਤੇ ਉਨ੍ਹਾਂ ਨੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਨੂੰ ਆਪਣੇ ਨਾਲ ਹੋਈ ਕਥਿਤ ਧੋਖਾਧੜੀ ਦਾ ਪਤਾ ਲੱਗਾ।

ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਕਈ ਵਾਰ ਬੈਂਕ ਮੈਨੇਜਰ ਨਾਲ ਸੰਪਰਕ ਕਰ ਚੁੱਕੀਆਂ ਹਨ ਅਤੇ ਲਿਖਤੀ ਰੂਪ ਵਿੱਚ ਵੀ ਪੈਸੇ ਵਾਪਸ ਕਰਨ ਦੀ ਮੰਗ ਕਰ ਚੁੱਕੀਆਂ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਪੈਸੇ ਵਾਪਸ ਨਹੀਂ ਮਿਲੇ।

ਪੀੜਤਾਂ ਨੇ ਹੁਣ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਨਾਲ ਸੰਪਰਕ ਕਰਕੇ ਇਨਸਾਫ਼ ਦਿਵਾਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਯੂਨੀਅਨ ਆਗੂਆਂ ਨੇ ਬੈਂਕ ਪ੍ਰਬੰਧਕਾਂ ਤੋਂ ਮੰਗ ਕੀਤੀ ਹੈ ਕਿ ਪੀੜਤਾਂ ਦੇ ਪੈਸੇ ਤੁਰੰਤ ਵਾਪਸ ਕਰਵਾਏ ਜਾਣ ਅਤੇ ਧੋਖਾ ਕਰਨ ਵਾਲ਼ੇ ਮੁਲਾਜ਼ਮ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਪੀੜਤਾਂ ਦੇ ਪੈਸੇ ਵਾਪਸ ਨਾ ਕੀਤੇ ਗਏ ਤਾਂ ਬੈਂਕ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਅਵਤਾਰ ਸਿੰਘ ਮਹਿਮਾਂ ਗੁਰਜੱਜ ਸਿੰਘ ਸਾਂਦੇ ਹਾਸ਼ਮ ਜਸਵੀਰ ਸਿੰਘ ਮਲਵਾਲ ਗੁਰਸਿਮਰਨ ਸਿੰਘ ਝੋਕ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਹਨ।

 

Leave a Comment