Join WhatsApp

Join Now

Amritsar News: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾੜਿਆ CM ਮਾਨ ਦਾ ਪੁਤਲਾ!

On: ਅਗਸਤ 28, 2026 6:49 ਬਾਃ ਦੁਃ

 

ਸਾਂਝੀ ਮੁਲਾਜ਼ਮ ਅਤੇ ਪੈਨਸ਼ਨਰ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫ਼ਤਰ ਅੱਗੇ ਮੁੱਖ ਮੰਤਰੀ ਦੀ ਫੂਕੀ ਅਰਥੀ

ਅੰਮ੍ਰਿਤਸਰ 28 ਅਗਸਤ 2026-

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਐਲਾਨ ਅਨੁਸਾਰ ਬੀਤੇ ਕੱਲ ਅਗਸਤ 27,2026 ਨੂੰ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਕੀਤੇ ਗਏ ਰੋਸ ਧਰਨੇ ਤੋਂ ਡਰੇ ਅਤੇ ਆਪਣੀ ਸਿਆਸਤ ਦੇ ਭੋਗ ਤੋਂ ਘਬਰਾਏ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ ਦਿੱਤੀ ਮੀਟਿੰਗ ਤੋਂ ਭਗੌੜੇ ਹੋਣ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਡੱਟ ਕੇ ਰੋਸ ਜ਼ਾਹਿਰ ਕਰਦਿਆਂ ਅਤੇ ਜ਼ੋਰਦਾਰ ਨਾਰੇ ਲਗਾਉਂਦਿਆਂ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਗਿਆ।

ਅੱਜ ਦੇ ਪ੍ਰੋਗਰਾਮ ਦੀ ਸਾਂਝੀ ਯੋਗ ਅਗਵਾਈ ਅਸ਼ਵਨੀ ਅਵਸਥੀ, ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ, ਜੋਗਿੰਦਰ ਸਿੰਘ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਮਨਜਿੰਦਰ ਸਿੰਘ, ਪ੍ਰਭਜਿੰਦਰ ਸਿੰਘ ਉੱਪਲ, ਅਮਰੀਕ ਸਿੰਘ, ਜਸਵਿੰਦਰ ਸਿੰਘ, ਕਰਤਾਰ ਸਿੰਘ ਐਮ.ਏ, ਜਸਵੰਤ ਰਾਏ ਛੇਹਰਟਾ, ਮਨਜੀਤ ਸਿੰਘ ਬਾਸਰਕੇ, ਪ੍ਰਭਜਿੰਦਰ ਸਿੰਘ, ਅਤੇ ਮੰਗਲ ਦਾਸ ਜੀ ਵਲੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਉਪਰੋਕਤ ਆਗੂਆਂ ਤੋਂ ਇਲਾਵਾ ਰਾਜੇਸ਼ ਕੁਮਾਰ ਪਰਾਸ਼ਰ, ਸੁੱਚਾ ਸਿੰਘ ਟਰਪਈ, ਬਲਜਿੰਦਰ ਸਿੰਘ, ਕਮਲ ਕਨੌਜੀਆ, ਸੁਖਰਾਜ ਸਿੰਘ ਸਰਕਾਰੀਆ, ਨਰਿੰਦਰ ਪ੍ਰਧਾਨ ਤ੍ਰਿਪਤਾ ਸ਼ਰਮਾ, ਗਿਰੀਸ਼ ਭਾਰਤੀ, ਨਿਰਮਲ ਸਿੰਘ, ਹਰਵਿੰਦਰ ਸਿੰਘ ਸੁਲਤਾਨਵਿੰਡ, ਜਗੀਰ ਕੌਰ, ਹਰਭਜਨ ਗਿੱਲ, ਕਰਮਜੀਤ ਸਿੰਘ ਕੇ.ਪੀ, ਜਤਿਨ ਸ਼ਰਮਾ, ਅਮਰੀਕ ਸਿੰਘ, ਬਾਬਾ ਮਲਕੀਤ ਸਿੰਘ ਭੱਟੀ, ਬਲਦੇਵ ਸਿੰਘ ਝੰਡੇਰ, ਰਣਬੀਰ ਸਿੰਘ, ਅਜੇ ਚੌਹਾਨ, ਰੇਸ਼ਮ ਸਿੰਘ ਭੋਮਾ ਅਤੇ ਹੀਰਾ ਭੱਟੀ ਨੇ ਕਿਹਾ ਕਿ 7 ਅਗਸਤ ਦੀ ਚੰਡੀਗੜ੍ਹ ਰੈਲੀ ਵਿੱਚ ਐਲਾਨੇ ਗਏ ਸੰਘਰਸ਼ ਦੇ ਤਹਿਤ 27 ਅਗਸਤ ਨੂੰ ਪੰਜਾਬ ਭਰ ਦੇ ਸਾਰੇ ਹੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੂੱਟੀ ਲੈ ਕੇ ਕੰਮ ਬੰਦ ਕਰਨ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਗਿਆ ਅਤੇ ਨਤੀਜੇ ਵਜੋਂ ਮੁੱਖ ਮੰਤਰੀ ਪੰਜਾਬ ਵੱਲੋਂ ਬੌਖਲਾਹਟ ਵਿੱਚ ਇੱਕ ਦਿਨ ਪਹਿਲਾਂ ਦਿੱਤੀ ਗਈ ਮੀਟਿੰਗ ਨਹੀਂ ਕੀਤੀ ਗਈ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੇ ਮਸਲਿਆਂ ਤੋਂ ਭੱਜਣ ਵਿਰੁੱਧ ਅੱਜ ਸੂਬੇ ਭਰ ਵਿੱਚ ਜ਼ਿਲ੍ਹਾ ਕੇਂਦਰਾਂ ਤੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਸਾੜੇ ਗਏ।

ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਭੁੱਲਾ ਕੇ ਮੁਲਾਜ਼ਮ-ਪੈਨਸ਼ਨਰ ਵਿਰੋਧੀ ਨੀਤੀਆਂ ਪਹਿਲੀਆਂ ਸਰਕਾਰਾਂ ਨਾਲੌਂ ਵੀ ਤੇਜ਼ੀ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ, ਸਰਕਾਰ ਵਲੋਂ ਕਰਜ਼ਾ ਚੁੱਕ ਕੇ ਰੋਜ਼ਗਾਰ ਦੇਣ ਦੀ ਥਾਂ ਸਿਰਫ ਸੱਤਾ ਹਾਸਿਲ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਮੁਫਤਖੋਰੇ ਬਣਾਇਆ ਜਾ ਰਿਹਾ ਹੈ।ਮਾਨਯੋਗ ਉੱਚ ਅਦਾਲਤ ਵਲੋਂ ਜਾਰੀ ਕੀਤੇ ਮਹਿੰਗਾਈ ਭੱਤੇ ਸਬੰਧੀ ਹੁਕਮਾਂ ਨੂੰ ਵੀ ਟਿੱਚ ਸਮਝਿਆ ਜਾ ਰਿਹਾ ਹੈ । ਆਗੂਆਂ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

ਬੁਲਾਰਿਆਂ ਨੇ ਕਿਹਾ ਕਿ ਇਹ ਸੰਘਰਸ਼ 18% ਮਹਿੰਗਾਈ ਭੱਤਾ ਜਾਰੀ ਕਰਾਉਣ, ਪੈਨਸ਼ਨਰਾਂ ਤੇ 2.59 ਗੁਣਾਂਕ ਲਾਗੂ ਕਰਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਾਉਣ ਅਤੇ ਮਾਣ ਭੱਤਾ/ ਇਨਸੈਂਟਿਵ ਮੁਲਾਜ਼ਮਾ ਤੇ ਘੱਟੋ-ਘੱਟ ਤਨਖਾਹ ਸਕੇਲ ਲਾਗੂ ਕਰਾਉਣ, ਪ੍ਰੋਬੇਸ਼ਨਲ ਪੀਰੀਅਡ ਪੂਰੀ ਤਨਖਾਹ ਸਮੇਤ ਇਕ ਸਾਲ ਕਰਵਾਉਣ, ਕੇਂਦਰੀ ਤਨਖਾਹ ਸਕੇਲ ਰੱਦ ਕਰਕੇ ਪੰਜਾਬ ਸਕੇਲ ਲਾਗੂ ਕਰਵਾਉਣ, ਬੰਦ ਕੀਤੇ ਭੱਤੇ ਸੋਧ ਕੇ ਬਹਾਲ ਕਰਾਉਣ, ਅਤੇ 200 ਰੁਪਏ ਜਜ਼ੀਆ ਟੈਕਸ ਖਤਮ ਕਰਵਾਉਣ ਲਈ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਉਪਰੰਤ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਚੌਂਕ ਵਿੱਚ ਨਾਅਰਿਆਂ ਦੀ ਗੂੰਜ ਵਿੱਚ ਮੁੱਖ-ਮੰਤਰੀ ਦੀ ਅਰਥੀ ਫੂਕੀ ਗਈ।

ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਮਨਦੀਪ ਸ਼ਰਮਾ, ਗੁਰਵਿੰਦਰ ਸਿੰਘ ਮਾਨਾਂਵਾਲਾ, ਗੁਰਦੇਵ ਸਿੰਘ ਢਿੱਲੋਂ, ਤੇਜਿੰਦਰ ਸਿੰਘ ਢਿੱਲੋਂ, ਅਮਨ ਥਰੀਏਵਾਲ, ਸੁਖਜਿੰਦਰ ਸਿੰਘ, ਮਨਦੀਪ ਸਿੰਘ, ਲਖਵਿੰਦਰ ਸਿੰਘ, ਗਗਨਦੀਪ ਸਿੰਘ ਖਾਲਸਾ, ਅੰਮ੍ਰਿਤਪਾਲ ਸਿੰਘ ਮਾਹਲ, ਬਲਵਿੰਦਰ ਸਿੰਘ, ਰਜਿੰਦਰ ਸਿੰਘ, ਹਰਵਿੰਦਰ ਸਿੰਘ ਜਲਾਲਾਬਾਦ, ਕੰਵਲਜੀਤ ਕੌਰ ਭੱਟੀ, ਹਰਮਨ ਸਿੰਘ ਭੰਗਾਲੀ, ਅਵਤਾਰ ਸਿੰਘ ਮਜੀਠਾ ਸੁਖਚੈਨ ਸਿੰਘ, ਸੰਜੀਵ ਕੁਮਾਰ ਰਣੀਕੇ ਆਦਿ ਆਗੂ ਵੀ ਹਾਜਰ ਸਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment