Join WhatsApp

Join Now

ਆਂਗਣਵਾੜੀ ਵਰਕਰਾਂ-ਹੈਲਪਰਾਂ ਨੇ ਮਾਨ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ, 2 ਅਕਤੂਬਰ ਨੂੰ ਸੰਗਰੂਰ ’ਚ ਹੋਵੇਗਾ ਵੱਡਾ ਇਕੱਠ

On: ਸਤੰਬਰ 2, 2026 6:49 ਬਾਃ ਦੁਃ

 

ਆਂਗਣਵਾੜੀ ਵਰਕਰਾਂ-ਹੈਲਪਰਾਂ ਨੇ ਮਾਨ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ, 2 ਅਕਤੂਬਰ ਨੂੰ ਸੰਗਰੂਰ ’ਚ ਹੋਵੇਗਾ ਵੱਡਾ ਇਕੱਠ

ਚੰਡੀਗੜ੍ਹ, 2 ਸਤੰਬਰ 2026- ਬਰਨਾਲਾ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਆਂਗਣਵਾੜੀ ਵਰਕਰ ਯੂਨੀਅਨ ਦੀ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ।

ਆਂਗਣਵਾੜੀ ਆਗੂਆਂ ਨੇ ਮੰਗ ਕੀਤੀ ਕਿ ਵਰਕਰਾਂ ਅਤੇ ਹੈਲਪਰਾਂ ਦਾ ਮਾਨ-ਭੱਤਾ ਦੁੱਗਣਾ ਕੀਤਾ ਜਾਵੇ ਅਤੇ ਇਸ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ ਵਿੱਚ ਭੇਜਣ ਅਤੇ ਨਵੀਂ ਸਿੱਖਿਆ ਨੀਤੀ ਤਹਿਤ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਪ੍ਰਾਇਮਰੀ ਅਧਿਆਪਕ ਦਾ ਦਰਜਾ ਦੇਣ ਦੀ ਮੰਗ ਵੀ ਉਠਾਈ ਗਈ।

ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਨ-ਭੱਤਾ ਦੁੱਗਣਾ ਕਰਨ ਸਮੇਤ ਕਈ ਵਾਅਦੇ ਕੀਤੇ ਗਏ ਸਨ, ਪਰ ਉਨ੍ਹਾਂ ਮੁਤਾਬਕ ਇਹ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਹੁਣ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਇਸ ਮੌਕੇ ‘ਮਾਵਾਂ ਧੀਆਂ ਸਤਿਕਾਰਯੋਗ ਯੋਜਨਾ’ ਨੂੰ ਲੈ ਕੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਗਿਆ। ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਮਹਿਲਾਵਾਂ ਨਾਲ ਕੀਤੇ ਵਾਅਦਿਆਂ ’ਤੇ ਸਵਾਲ ਚੁੱਕੇ।

ਉਨ੍ਹਾਂ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ ਕਥਿਤ ਰਿਸ਼ਵਤ ਮਾਮਲੇ ਦਾ ਹਵਾਲਾ ਦਿੰਦਿਆਂ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਹਾਲਾਂਕਿ ਇਹ ਦੋਸ਼ ਆਗੂਆਂ ਵੱਲੋਂ ਲਗਾਏ ਗਏ ਹਨ।

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਸ਼ਿਆਂ ਸਬੰਧੀ ਬਿਆਨ ’ਤੇ ਵੀ ਆਗੂਆਂ ਨੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਆਪਣੇ ਸਪੀਕਰ ਹੀ ਨਸ਼ੇ ਦੀ ਸਮੱਸਿਆ ਬਾਰੇ ਅਜਿਹਾ ਕਹਿ ਰਹੇ ਹਨ ਤਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਦੇ ਹਨ।

ਆਂਗਣਵਾੜੀ ਆਗੂਆਂ ਨੇ ਐਲਾਨ ਕੀਤਾ ਕਿ 2 ਅਕਤੂਬਰ ਨੂੰ ਸੰਗਰੂਰ ਵਿੱਚ ਵੱਡਾ ਇਕੱਠ ਕਰਕੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ’ਤੇ ਗੱਲਬਾਤ ਨਾ ਕੀਤੀ ਤਾਂ ਸੰਘਰਸ਼ ਨੂੰ ਪਿੰਡ ਅਤੇ ਸਰਕਲ ਪੱਧਰ ਤੱਕ ਹੋਰ ਵਿਸਥਾਰ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਲਜੀਤ ਕੌਰ ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment