Join WhatsApp

Join Now

ਮੁਲਾਜ਼ਮ ਵਿਰੋਧੀ ਨੀਤੀ! ਭਗਵੰਤ ਮਾਨ ਸਰਕਾਰ ਨੇ ਕੇਂਦਰੀ ਪੇ-ਸਕੇਲ ਲਾਗੂ ਤਾਂ ਕੀਤੇ, ਪਰ ਕੇਂਦਰੀ ਪੈਟਰਨ ‘ਤੇ ਦਿੱਤੇ ਜਾ ਰਹੇ ਭੱਤੇ ਰੋਕੇ

On: ਜੁਲਾਈ 18, 2026 11:18 ਪੂਃ ਦੁਃ

 

ਮੁਲਾਜ਼ਮ ਵਿਰੋਧੀ ਨੀਤੀ! ਭਗਵੰਤ ਮਾਨ ਸਰਕਾਰ ਨੇ ਕੇਂਦਰੀ ਪੇ-ਸਕੇਲ ਲਾਗੂ ਤਾਂ ਕੀਤੇ, ਪਰ ਕੇਂਦਰੀ ਪੈਟਰਨ ‘ਤੇ ਦਿੱਤੇ ਜਾ ਰਹੇ ਭੱਤੇ ਰੋਕੇ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੇਂਦਰੀ ਤਨਖਾਹ ਸਕੇਲਾਂ ਵਾਲੇ ਪੱਤਰ ਦੀਆਂ ਕਾਪੀਆਂ ਫੂਕ ਕੇ ਕੀਤੀ ਨਾਅਰੇਬਾਜ਼ੀ

ਦਲਜੀਤ ਕੌਰ

ਸੰਗਰੂਰ, 18 ਜੁਲਾਈ, 2026: ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝ੍ਹਾ ਮੁਲਾਜ਼ਮ ਮੰਚ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵੱਲੋਂ 20/7/2020 ਨੂੰ ਜਾਰੀ ਕੀਤੇ ਕੇਂਦਰੀ ਤਨਖਾਹ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖਿਲਾਫ ਜਬਰਦਸ਼ਤ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਚੰਗਾਲੀਵਾਲਾ, ਫਲਜੀਤ ਸਿੰਘ, ਦਵਿੰਦਰ ਪਸੌਰ, ਗੁਰਪ੍ਰੀਤ ਕੌਰ, ਫਕੀਰ ਸਿੰਘ ਟਿੱਬਾ, ਸਰਬਜੀਤ ਸਿੰਘ ਪੁੰਨਾਵਾਲ, ਸੁਖਵਿੰਦਰ ਗਿਰ, ਦਾਤਾ ਸਿੰਘ ਨਮੋਲ, ਦੇਵੀ ਦਿਆਲ, ਅਵਤਾਰ ਸਿੰਘ ਭਲਵਾਨ, ਅਸੋਕ ਕੁਮਾਰ, ਵਰਿੰਦਰਜੀਤ ਸਿੰਘ ਬਜਾਜ ਅਤੇ ਜਗਜੀਤ ਸਿੰਘ ਲੱਡਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾਂ ਵਿੱਚ ਆਉਣ ਤੋਂ ਪਹਿਲਾਂ ਜਿਹੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ਼ ਜੋ ਵਾਅਦੇ ਕੀਤੇ ਸੀ ਉਹਨਾਂ ਨੂੰ ਪੂਰਾ ਕਰਨ ਤੋਂ ਭੱਜ ਗਈ ਹੈ।

ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਜਥੇਬੰਦੀਆਂ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਵਫਾ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ 17 ਜੁਲਾਈ 2020 ਨੂੰ ਪੰਜਾਬ ਸਰਕਾਰ ਵਲੋਂ ਨਵੇਂ ਭਰਤੀ ਮੁਲਾਜ਼ਮਾਂ ਤੇ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਸੀ।

ਆਗੂਆਂ ਨੇ ਸਖਤ ਨਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਸਰਕਾਰ ਨੇ ਕੇਂਦਰੀ ਤਨਖਾਹ ਸਕੇਲ ਹੀ ਲਾਗੂ ਕੀਤੇ ਗਏ ਹਨ, ਜਦਕਿ ਕੇਂਦਰੀ ਪੈਟਰਨ ‘ਤੇ ਦਿੱਤੇ ਜਾ ਰਹੇ ਭੱਤੇ ਰੋਕ ਲਏ ਹਨ। ਇਸ ਆਮ ਆਦਮੀ ਦੀ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਆਗੂਆਂ ਨੇ ਆਪਣੇ ਸੰਬੋਧਨ ਵਿੱਚ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਾਂ ਕੀਤਾ ਗਿਆ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਸਰਕਾਰ ਨੂੰ ਚਲਦਾ ਕਰਨ ਲਈ ਮੁਲਾਜ਼ਮ ਅਤੇ ਪੈਨਸ਼ਨਰ ਨਿਰਣਾਇਕ ਭੂਮਿਕਾ ਨਿਭਾਉਣਗੇ।

ਉਹਨਾਂ ਅੱਗੇ ਦੱਸਿਆ ਕਿ 7 ਅਗਸਤ ਨੂੰ ਮੋਹਾਲੀ ਵਿਖੇ ਹੋਣ ਵਾਲੀ ਮਹਾਂ ਰੈਲੀ ਅਤੇ ਰੋਸ ਮੁਜਹਾਰੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਮਾਲਵਿੰਦਰ ਸਿੰਘ ਸੰਧੂ, ਕੁਲਵਿੰਦਰ ਸਿੰਘ ਢਿੱਲੋਂ, ਹਰਦੀਪ ਸਿੰਘ, ਰਘਵੀਰ ਸਿੰਘ ਭਵਾਨੀਗੜ, ਕੁਲਵੰਤ ਸਿੰਘ ਖਨੌਰੀ, ਜਸਵੀਰ ਸਿੰਘ ਗਿੱਲ, ਅਮਨਦੀਪ ਕੌਰ, ਅੰਮ੍ਰਿਤਪਾਲ ਸਿੰਘ, ਜਗਜੀਤ ਸਿੰਘ ਭੱਠਲ, ਸੇਰਾ ਸਿੰਘ ਰਾਮਗੜ, ਵਿਕਰਮਜੀਤ ਸਿੰਘ, ਬੱਗਾ ਸਿੰਘ, ਨਿਰਮਲ ਸਿੰਘ, ਅਮਨ ਵਸ਼ਿਸ਼ਟ, ਸਤਨਾਮ ਸਿੰਘ, ਬਲਦੇਵ ਬਡਰੁੱਖਾਂ, ਅਮਰਪਾਲ ਸਿੰਘ ਆਦਿ ਆਗੂ ਵੀ ਹਾਜਰ ਸਨ।

 

Leave a Comment