Army Job: ਹੁਣ ਪੰਜਾਬ ‘ਚ ਵੀ ਹੋਵੇਗੀ ਆਰਮੀ ਅਗਨੀਵੀਰ ਭਰਤੀ ਰੈਲੀ

408
Old File Photo

 

  • ਆਰਮੀ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ 12 ਤੋਂ 15 ਸਤੰਬਰ ਤੱਕ
  • ਸੀ.ਜੀ. ਕੰਪਲੈਕਸ ਲੁਧਿਆਣਾ ‘ਚ ਹੋਣ ਵਾਲੀ ਭਰਤੀ ਰੈਲੀ ‘ਚ ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਰੂਪਨਗਰ ਜ਼ਿਲ੍ਹਿਆਂ ਤੋਂ ਕਰੀਬ 2000 ਨੌਜਵਾਨ ਲੈਣਗੇ ਹਿੱਸਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Army Job: ਡਾਇਰੈਕਟਰ ਭਰਤੀ, ਕਰਨਲ ਐਸ. ਕੇ. ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 12 ਤੋਂ 15 ਸਤੰਬਰ, 2023 ਤੱਕ ਆਰਮੀ (Army) ਅਗਨੀਵੀਰ ਭਰਤੀ ਰੈਲੀ ਦਾ ਆਯੋਜਨ ਸਥਾਨਕ ਸੀ.ਜੀ. (ਕੈਂਪਿੰਗ ਗਰਾਊਂਡ) ਕੰਪਲੈਕਸ, ਲੁਧਿਆਣਾ ਵਿਖੇ ਕੀਤਾ ਜਾ ਰਿਹਾ ਹੈ।

ਕਰਨਲ ਐਸ.ਕੇ. ਸਿੰਘ ਨੇ ਅੱਗੇ ਦੱਸਿਆ ਕਿ ਆਰਮੀ ਅਗਨੀਵੀਰ ਭਰਤੀ ਰੈਲੀ ਵਿੱਚ ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਰੂਪਨਗਰ ਜ਼ਿਲ੍ਹਿਆਂ ਤੋਂ ਲਗਭਗ 2000 ਉਮੀਦਵਾਰ ਹਿੱਸਾ ਲੈਣਗੇ।

ਉਨ੍ਹਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਆਗਾਮੀ ਰੈਲੀ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਭਰਤੀ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਦੇਸ਼ ਸੇਵਾ ਵਿੱਚ ਯੋਗਦਾਨ ਪਾਉਣ ਲਈ ਸੁਨਹਿਰਾ ਮੌਕਾ ਹਾਸਲ ਕੀਤਾ ਜਾ ਸਕੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)