Join WhatsApp

Join Now

ਗੈਂਗਸਟਰਾਂ ‘ਤੇ ਵਾਰ: ਪੰਜਾਬ ਪੁਲਿਸ ਵੱਲੋਂ 587 ਥਾਵਾਂ ‘ਤੇ ਛਾਪੇਮਾਰੀ ਕਰਕੇ 313 ਬਦਮਾਸ਼ਾਂ ਨੂੰ ਕੀਤਾ ਗ੍ਰਿਫ਼ਤਾਰ

On: August 2, 2026 7:13 PM
Punjab Police

 

ਗੈਂਗਸਟਰਾਂ ‘ਤੇ ਵਾਰ: ਪੰਜਾਬ ਪੁਲਿਸ ਵੱਲੋਂ 587 ਥਾਵਾਂ ‘ਤੇ ਛਾਪੇਮਾਰੀ ਕਰਕੇ 313 ਬਦਮਾਸ਼ਾਂ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ; ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ 2026- ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

194ਵੇਂ ਦਿਨ, ਪੁਲਿਸ ਟੀਮਾਂ ਨੇ 313 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 55,539 ਗ੍ਰਿਫ਼ਤਾਰੀਆਂ ਹੋਈਆਂ ਹਨ ।

ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 519ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, 4.5 ਕਿਲੋ ਭੁੱਕੀ, 443 ਨਸ਼ੀਲੀਆਂ ਗੋਲੀਆਂ ਅਤੇ 12,320 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਦੇ ਨਾਲ, ਸਿਰਫ 519 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,237 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment