ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਬੀ.ਐਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਅਤੇ ਪੁਲਿਸ ਵਿਚਾਲੇ ਝੜਪ

49

ਜਲੰਧਰ :

ਬੀ.ਐਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਅਤੇ ਪੁਲਿਸ ਵਿਚਕਾਰ ਝੜਪ ਹੋਈ ਹੈ। ਅਧਿਆਪਕਾਂ ਵੱਲੋਂ ਪਰਗਟ ਸਿੰਘ ਦੇ ਘਰ ਦਾ ਘੇਰਾਓ ਕਰਨ ਆਉਣ ਕਰਕੇ ਪਰਗਟ ਸਿੰਘ ਦਾ ਇਲਾਕਾ ਪੁਲਿਸ ਛਾਉਣੀ ‘ਚ ਤਬਦੀਲ ਹੋ ਗਿਆ ਸੀ।

ਜਾਣਕਾਰੀ ਅਨੁਸਾਰ ਬੀ.ਐਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਮੰਗਲਵਾਰ ਨੂੰ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਘਿਰਾਓ ਕਰਨ ਪਹੁੰਚੇ ਸਨ। ਜਿੱਥੇ ਪੁਲੀਸ ਵੱਲੋਂ ਅੱਗੇ ਨਾ ਜਾਣ ਦੇਣ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋਈ ਹੈ ਅਤੇ ਸਾਰੇ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ ਕਿ ਉਹ ਆਪਣੇ ਬਕਾਏ ਲਏ ਬਿਨਾਂ ਪਿੱਛੇ ਨਹੀਂ ਹਟਣਗੇ ਕਿਉਂਕਿ ਇਸ ਤੋਂ ਪਹਿਲਾਂ ਵੀ ਸਿੱਖਿਆ ਮੰਤਰੀ ਤੋਂ ਉਨ੍ਹਾਂ ਨੂੰ ਤਿੰਨ ਵਾਰ ਮੀਟਿੰਗ ਕਰਕੇ ਭਰੋਸਾ ਦਿੱਤਾ ਗਿਆ ਸੀ।

ਪ੍ਰਦਰਸ਼ਨ ਦੌਰਾਨ ਪੁਲੀਸ ਵੱਲੋਂ ਮਹਿਲਾ ਅਧਿਆਪਕਾਂ ‘ਤੇ ਵਰਦੀ ਨੂੰ ਹੱਥ ਪਾਉਣ ਦੇ ਦੋਸ਼ ਵੀ ਲਾਏ ਗਏ ਪਰ ਮਹਿਲਾ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਵਰਦੀ ਨੂੰ ਹੱਥ ਨਹੀਂ ਪਾਇਆ। ਸਿੱਖਿਆ ਮੰਤਰੀ ਦੀ ਕੋਠੀ ਨੇੜੇ ਬੈਰੀਕੇਡ ਲਾਏ ਗਏ।

ਇਸ ਦੇ ਨਾਲ ਹੀ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਹੁਣ ਤੱਕ ਯੂਨੀਅਨ ਮੈਂਬਰਾਂ ਵੱਲੋਂ ਦੋ ਵਾਰ ਕੋਠੀ ਦਾ ਘਿਰਾਓ ਕੀਤਾ ਜਾ ਚੁੱਕਾ ਹੈ, ਅਜਿਹੇ ਵਿੱਚ ਇੱਕ ਦਿਨ ਪਹਿਲਾਂ ਹੀ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਵੱਡੀ ਗਿਣਤੀ ਵਿੱਚ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ।

ਜਿੱਥੇ ਵੀ ਸਿੱਖਿਆ ਮੰਤਰੀ ਦੀ ਕੋਠੀ ਸਥਿਤ ਹੈ, ਉਸੇ ਗਲੀ ਤੋਂ ਕੁਝ ਦੂਰੀ ‘ਤੇ ਬੈਰੀਕੇਡ ਲਗਾ ਕੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿੱਥੇ ਕਿਸੇ ਨੂੰ ਵੀ ਅੱਗੇ ਨਹੀਂ ਆਉਣ ਦਿੱਤਾ ਜਾ ਰਿਹਾ।

ਇਨ੍ਹਾਂ ਬੈਰੀਕੇਡਾਂ ‘ਤੇ ਕੰਡਿਆਲੀ ਤਾਰ ਲਗਾਈ ਗਈ ਹੈ ਅਤੇ ਇਸ ਦੇ ਬਿਲਕੁਲ ਉੱਪਰ ਸੀਸੀਟੀਵੀ ਵੀ ਲਗਾਏ ਗਏ ਹਨ ਤਾਂ ਜੋ ਹਰ ਗਲਤ ਕੰਮ ‘ਤੇ ਵੀ ਨਜ਼ਰ ਰੱਖੀ ਜਾ ਸਕੇ।

ਇਸ ਮੁਜ਼ਾਹਰੇ ਤਹਿਤ ਪੰਜ ਸਾਥੀ ਬੱਸ ਸਟੈਂਡ ਦੀ ਪਾਣੀ ਵਾਲੀ ਟੈਂਕੀ ਦੇ ਹੇਠਾਂ ਭੁੱਖ ਹੜਤਾਲ ‘ਤੇ ਬੈਠਣਗੇ ਅਤੇ ਮਨੀਸ਼-ਜਸਵੰਤ ਘੁਬਾਇਆ ਪਾਣੀ ਵਾਲੀ ਟੈਂਕੀ ‘ਤੇ ਰਹਿ ਕੇ ਪ੍ਰਦਰਸ਼ਨ ਦਾ ਸਮਰਥਨ ਕਰਨਗੇ।

Where to get Psychology Jobs?

ਨਵੀਂ ਨੌਕਰੀ ਦੇ ਤਣਾਅ ਨਾਲ ਕਿਵੇਂ ਨਜਿੱਠੀਏ?

LEAVE A REPLY

Please enter your comment!
Please enter your name here