ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਕੁਝ ਸਮਾਂ ਪਹਿਲਾਂ ਡਾ. ਰਾਜ ਬਹਾਦਰ ਨੇ ਦੇ ਦਿੱਤਾ ਸੀ ਅਸਤੀਫ਼ਾ

149

 

ਚੰਡੀਗੜ੍ਹ-

ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫ਼ਰੀਦਕੋਟ ਦਾ ਵਾਈਸ ਚਾਂਸਲਰ ਡਾਕਟਰ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ।

ਮੁੱਖ ਮੰਤਰੀ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ …ਉਮੀਦ ਹੈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ।