ਸਾਵਧਾਨ! ਪੰਜਾਬ ‘ਚ ਭਲਕੇ ਨੂੰ ਰੇਲਾਂ ਦਾ ਚੱਕਾ ਜਾਮ!

On: ਅਪ੍ਰੈਲ 16, 2026 9:04 ਬਾਃ ਦੁਃ
Rail Roko Andolan Punjab

 

ਪੰਜਾਬ ‘ਚ 17 ਅਪ੍ਰੈਲ ਨੂੰ ਰੁਕਣਗੇ ਰੇਲਾਂ ਦੇ ਪਹੀਏ; ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ

ਮੰਡੀਆਂ ‘ਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਤੋਂ ਖ਼ਫ਼ਾ ਕਿਸਾਨਾਂ ਨੇ ਹੁਣ ਆਰ-ਪਾਰ ਦੀ ਲੜਾਈ ਦਾ ਵਜਾਇਆ ਬਿਗੁਲ

ਕਿਸਾਨ ਆਗੂ ਹਰਨੇਕ ਮਹਿਮਾ ਨੇ ਸੂਬੇ ਦੀਆਂ ਸਾਰੀਆਂ ਭਰਾਤਰੀ ਕਿਸਾਨ ਜਥੇਬੰਦੀਆਂ ਨੂੰ ਕੀਤੀ ਪੁਰਜ਼ੋਰ ਅਪੀਲ, ਇਸ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ

ਚੰਡੀਗੜ੍ਹ, 16 ਅਪ੍ਰੈਲ 2026:

ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਤੋਂ ਖ਼ਫ਼ਾ ਕਿਸਾਨਾਂ ਨੇ ਹੁਣ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ।

ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ 17 ਅਪ੍ਰੈਲ ਨੂੰ ਪੂਰੇ ਪੰਜਾਬ ਵਿੱਚ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ।

ਜਾਰੀ ਪ੍ਰੋਗਰਾਮ ਅਨੁਸਾਰ, ਕਿਸਾਨ ਆਗੂਆਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਫਿਲਹਾਲ ਇਹ ਜਾਮ 3 ਘੰਟਿਆਂ ਲਈ ਹੈ, ਪਰ ਜੇਕਰ ਸਰਕਾਰ ਨੇ ਕਣਕ ਦੀ ਖਰੀਦ ਸਬੰਧੀ ਕੋਈ ਤਸੱਲੀਬਖਸ਼ ਜਵਾਬ ਨਾ ਦਿੱਤਾ, ਤਾਂ ਇਸ ਅੰਦੋਲਨ ਨੂੰ ਪੱਕੇ ਮੋਰਚੇ ਵਿੱਚ ਬਦਲਿਆ ਜਾ ਸਕਦਾ ਹੈ।

ਆਗੂਆਂ ਮੁਤਾਬਕ ਜਿੰਨੇ ਦਿਨ ਖਰੀਦ ਸ਼ੁਰੂ ਨਹੀਂ ਹੁੰਦੀ, ਰੇਲਾਂ ਦਾ ਚੱਕਾ ਓਨੇ ਦਿਨਾਂ ਲਈ ਵੀ ਜਾਮ ਕੀਤਾ ਜਾ ਸਕਦਾ ਹੈ।

ਭਰਾਤਰੀ ਜਥੇਬੰਦੀਆਂ ਨੂੰ ਅਪੀਲ

ਕਿਸਾਨ ਆਗੂ ਹਰਨੇਕ ਮਹਿਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ ਦੀਆਂ ਸਾਰੀਆਂ ਭਰਾਤਰੀ ਕਿਸਾਨ ਜਥੇਬੰਦੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਇਸ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ।

ਉਨ੍ਹਾਂ ਕਿਸਾਨਾਂ ਨੂੰ ਵੀ ਬੇਨਤੀ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ‘ਰੇਲ ਰੋਕੋ’ ਅੰਦੋਲਨ ਨੂੰ ਕਾਮਯਾਬ ਬਣਾਉਣ।

ਮਹਿਮਾ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ, ਪਰ ਸਰਕਾਰੀ ਖਰੀਦ ਦੀ ਸੁਸਤ ਰਫ਼ਤਾਰ ਜਾਂ ਦੇਰੀ ਕਾਰਨ ਕਿਸਾਨ ਪ੍ਰੇਸ਼ਾਨ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਖ਼ਰਾਬ ਮੌਸਮ ਦੇ ਡਰ ਅਤੇ ਮੰਡੀਆਂ ਵਿੱਚ ਰੁਲਣ ਤੋਂ ਬਚਣ ਲਈ ਸਰਕਾਰ ਨੂੰ ਤੁਰੰਤ ਖਰੀਦ ਦੇ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ।

 

 

Join WhatsApp

Join Now

More

ਚੰਡੀਗੜ੍ਹ: 26 ਜੂਨ ਦੀ ਛੁੱਟੀ ਬਾਰੇ ਅਹਿਮ ਖ਼ਬਰ; ਪ੍ਰਸਾਸ਼ਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਵੱਡੀ ਖ਼ਬਰ: ਪੰਜਾਬ ਚ 2 ਆਂਗਣਵਾੜੀ ਵਰਕਰਾਂ ਦੀ ਸਿਹਤ ਵਿਗੜੀ; ਹਸਪਤਾਲ ਦਾਖ਼ਲ- ‘ਮਾਵਾਂ ਧੀਆਂ ਸਤਿਕਾਰਯੋਗ ਯੋਜਨਾ’ ਦੇ ਫਾਰਮ ਭਰਨ ਸਮੇਂ ਵਾਪਰੀ ਘਟਨਾ

Punjab Breaking: AAP ਆਗੂ ਅਤੇ SHO ਵਿਚਾਲੇ ਤਿੱਖੀ ਬਹਿਸ; ਵੀਡੀਓ ਬਣਾਉਣ ਨੂੰ ਲੈ ਕੇ ਹੋਇਆ ਵਿਵਾਦ

SIR ਸਰਵੇ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ

ਸਿੱਖਿਆ ਵਿਭਾਗ ਦੀ ਸਾਈਟ ਤੋਂ ਅਧਿਆਪਕਾਂ ਦਾ ਡਾਟਾ ਲੀਕ ਹੋਣ ਦਾ ਖ਼ਦਸ਼ਾ? ਮਿਲ ਰਹੀਆਂ ਅਜਿਹੀਆਂ ਧਮਕੀਆਂ!

ਵੱਡੀ ਖ਼ਬਰ: ਫਿਰੋਜ਼ਪੁਰ ਦੇ ਮਮਦੋਟ ‘ਚ ਚੋਣ ਨਾਮਜ਼ਦਗੀਆਂ ਦੌਰਾਨ ਖ਼ੂਨੀ ਝੜਪ! AAP, ਅਕਾਲੀ ਦਲ ਤੇ ਕਾਂਗਰਸੀ ਵਰਕਰਾਂ ‘ਚ ਚੱਲੀਆਂ ਗੋਲੀਆਂ

ਵੱਡੀ ਖ਼ਬਰ: ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ! ਭੜਕੇ ਯੂਨੀਅਨ ਆਗੂਆਂ ਦਾ ਐਲਾਨ- ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹਲਕੇ ‘ਚ ਕੱਢਾਂਗੇ ਜਲੂਸ

Leave a Comment